Sikh News

ਮੀਡੀਆ ਨੂੰ ਕਿੰਝ ਦਿੱਤਾ Longowal ਨੇ ਜਵਾਬ | ਅੱਜ ਲੱਗੀ ਅਕਾਲ ਤਖ਼ਤ ਤੋਂ ਸਜ਼ਾ | Surkhab TV

ਅੱਜ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਸੰਬੰਧੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਜਾਂਚ ‘ਚ ਦੋਸ਼ੀ ਪਾਏ ਜਾਣ ਵਾਲੇ ਦੋਸ਼ੀਆਂ ਨੂੰ ਤਲਬ ਕਰਦਿਆਂ ਧਾਰਮਿਕ ਸਜ਼ਾ ਸੁਣਾਈ ਗਈ ਹੈ ਤੇ ਨਾਲ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਸਣੇ ਪੂਰੀ ਅੰਤ੍ਰਿੰਗ ਕਮੇਟੀ ਨੂੰ ਵੀ ਧਾਰਮਿਕ ਸਜ਼ਾ ਲਗਾਈ ਗਈ। ਸਜ਼ਾ ਤੋਂ ਬਾਅਦ ਜਦੋਂਸ਼੍ਰੋਮਣੀ ਕਮੇਟੀ ਪ੍ਰਧਾਨ ਬਾਹਰ ਆਏ ਤਾਂ ਅੱਗੋਂ ਮੀਡੀਆ ਦੇ ਕੈਮਰਿਆਂ ਤੋਂ ਪਾਸ ਵੱਟਦੇ ਨਜ਼ਰ ਆਏ। ਸੁਣੋ ਕਿੰਝ ਦੇ ਕੇ ਗਏ ਮੀਡੀਆ ਦਾ ਜਵਾਬ,ਪ੍ਰਧਾਨ ਲੌਂਗੋਵਾਲ…. From driver to foster son to SGPC head, Gobind goes a long way as Longowal  - punjab$amritsar - Hindustan Timesਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਸਾਲ 2016 ਵਾਲੀ ਕਾਰਜਕਰਨੀ ਕਮੇਟੀ ਨੂੰ ਧਾਰਮਿਕ ਸਜ਼ਾ ਲਗਾਈ ਗਈ ਹੈ। ਇਸ ਦੇ ਨਾਲ ਹੀ ਮੌਜੂਦਾ ਅੰਤ੍ਰਿੰਗ ਕਮੇਟੀ ਨੂੰ ਵੀ ਧਾਰਮਿਕ ਸਜ਼ਾ ਲਗਾਈ ਗਈ ਅਤੇ ਸੁੱਚਾ ਸਿੰਘ ਲੰਗਾਹ ਨੂੰ ਸਮਰਥਨ ਦੇਣ ਦੇ ਮਾਮਲੇ ‘ਚ ਵੀ 3 ਦੋਸ਼ੀਆਂ ਨੂੰ ਸਜ਼ਾ ਲਾਈ ਗਈ।

Related Articles

Back to top button