ਮੋਦੀਖਾਨਾ ਹਰ ਸ਼ਹਿਰ ਖੋਲੋ | ਸਿੱਖ ਮੁੰਡਿਆਂ ਨੂੰ ਨਜ਼ਾਇਜ ਚੁੱਕਣ ਦੇ ਮਸਲੇ ਤੇ ਬੋਲੇ Jathedar Harpreet Singh |

ਲੁਧਿਆਣਾ ਵਿਖੇ ਕੁਝ ਸਮਾਜ ਸੇਵੀ ਸੰਸਥਾਵਾਂ ਵੱਲੋਂ ਮਿਲ ਕੇ ਗੁਰੂ ਨਾਨਕ ਮੋਦੀਖ਼ਾਨੇ ਦੀ ਸ਼ੁਰੂਆਤ ਕੀਤੀ ਗਈ ਸੀ। ਇਥੇ ਸਸਤੀ ਦਵਾਈਆਂ ਮੁਹਈਆ ਕਰਵਾਈਆਂ ਜਾਂਦੀਆਂ ਹਨ ਅਤੇ ਫੈਕਟਰੀ ਕੀਮਤਾਂ ‘ਤੇ ਲੋਕਾਂ ਨੂੰ ਇਹ ਦਵਾਈਆਂ ਦਿੱਤੀਆਂ ਜਾਂਦੀਆਂ ਹਨ। ਇਥੇ ਦੱਸਣਯੋਗ ਹੈ ਕਿ ਇਸ ਦਾ ਸੋਸ਼ਲ ਮੀਡੀਆ ‘ਤੇ ਲਗਾਤਾਰ ਪ੍ਰਚਾਰ ਹੋ ਰਿਹਾ ਹੈ, ਜਿਸ ਦਾ ਮੈਡੀਕਲ ਐਸੋਸੀਏਸ਼ਨ ਨੇ ਵਿਰੋਧ ਕਰ ਦਿੱਤਾ ਹੈ ਅਤੇ ਦਵਾਖ਼ਾਨੇ ਦੇ ਪ੍ਰਬੰਧਕ ਬਲਜਿੰਦਰ ਜਿੰਦੂ ‘ਤੇ ਮਾਮਲਾ ਦਰਜ ਕਰਵਾਉਣ ਦੀਆਂ ਧਮਕੀਆਂ ਦੇ ਰਹੇ ਹਨ। ਬਲਜਿੰਦਰ ਜਿੰਦੂ ਦਾ ਸਾਥ ਦੇਣ ਲਈ ਆਈ ਅੱਜ ਲੋਕ ਇਨਸਾਫ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਪਹੁੰਚੇ, ਜਿਨ੍ਹਾਂ ਨੇ ਸਰਕਾਰ ਦਾ ਵਿਰੋਧ ਕੀਤਾ ਅਤੇ ਮੈਡੀਕਲ ਐਸੋਸੀਏਸ਼ਨ ਨੂੰ ਅਪੀਲ ਕੀਤੀ ਕਿ ਉਸ ਦਾ ਵਿਰੋਧ ਕਰਨ ਦੀ ਥਾਂ ਇਸ ਦਾ ਸਮਰਥਨ ਕੀਤਾ ਜਾਵੇ।ਇਸ ਸਬੰਧੀ ਸਾਡੀ ਟੀਮ ਵੱਲੋਂ ਜਦੋਂ ਅੱਜ ਮੋਦੀਖਾਨੇ ਦਾ ਦੌਰਾ ਕੀਤਾ ਗਿਆ ਤਾਂ ਗੁਰੂ ਨਾਨਕ ਮੋਦੀਖ਼ਾਨੇ ਦੇ ਪ੍ਰਬੰਧਕ ਬਲਜਿੰਦਰ ਜਿੰਦੂ ਨੇ ਕਿਹਾ ਕਿ ਉਹ ਲੋਕ ਭਲਾਈ ਕਰ ਰਹੇ ਹਨ ਅਤੇ ਬੀਤੇ ਦਿਨੀਂ ਉਨ੍ਹਾਂ ਨੇ ਸੋਸ਼ਲ ਮੀਡੀਆ ਦੇ ਲੋਕਾਂ ਦੀ ਲੁੱਟ-ਖਸੁੱਟ ਕਰਨ ਵਾਲਿਆਂ ਨੂੰ ਚੋਰ ਕਹਿ ਦਿੱਤਾ, ਜਿਸ ਦੀਆਂ ਇਨ੍ਹਾਂ ਨੂੰ ਮਿਰਚਾ ਲੱਗ ਗਈਆਂ ਹਨ। ਜਿੰਦੂ ਨੇ ਕਿਹਾ ਕਿ ਜੇਕਰ ਚੋਰ ਨੂੰ ਚੋਰ ਨਾ ਕਿਹਾ ਤਾਂ ਹੋਰ ਕੀ ਕਿਹਾ।ਉੱਧਰ ਜਿੰਦੂ ਦਾ ਸਾਥ ਦੇਣ ਪਹੁੰਚੇ ਸਿਮਰਜੀਤ ਬੈਂਸ ਨੇ ਕਿਹਾ ਕਿ ਇਹ ਲੋਕ ਭਲਾਈ ਦਾ ਕੰਮ ਹੈ ਸਗੋਂ ਸਰਕਾਰ ਨੂੰ ਤਾਂ ਗੁਰੂ ਨਾਨਕ ਮੋਦੀਖ਼ਾਨੇ ਦੀ ਮਦਦ ਕਰਨੀ ਚਾਹੀਦੀ ਹੈ ਪਰ ਇਸ ਦੇ ਉਲਟ ਮੈਡੀਕਲ ਐਸੋਸੀਏਸ਼ਨ ਅਤੇ ਕੁਝ ਆਗੂ ਇਸ ਦਾ ਵਿਰੋਧ ਕਰ ਰਹੇ ਹਨ ਜੋ ਕਿ ਸਰਾਸਰ ਗਲਤ ਹੈ। ਬੈਂਸ ਨੇ ਉਹ ਕਿਹਾ ਕਿ ਇਨ੍ਹਾਂ ਦੇ ਨਾਲ ਹੈ ਅਤੇ ਇਸ ਦਾ ਡੱਟ ਕੇ ਵਿਰੋਧ ਕਰਨਗੇ ਅਤੇ ਸਰਕਾਰੀ ਅਫਸਰਾਂ ਅਤੇ ਸਿਹਤ ਸਕੱਤਰ ਨਾਲ ਵੀ ਗੱਲਬਾਤ ਕਰਨਗੇ।ਜ਼ਿਕਰਯੋਗ ਹੈ ਕਿ ਲੁਧਿਆਣਾ ‘ਚ ਸਥਿਤ ਗੁਰੂ ਨਾਨਕ ਮੋਦੀਖਾਨਾ ਵਿਖੇ ਫੈਕਟਰੀ ਕੀਮਤਾਂ ‘ਤੇ ਦਵਾਈਆਂ ਲੋਕਾਂ ਨੂੰ ਮੁਹਈਆ ਕਰਵਾਈਆਂ ਜਾਂਦੀਆਂ ਹਨ, ਜਿਸ ਕਾਰਨ ਵੱਡੀ ਤਦਾਦ ‘ਚ ਲੋਕ ਲਾਈਨਾਂ ਲਗਾ ਕੇ ਦਵਾਈਆਂ ਲੈਂਦੇ ਹਨ, ਜਿਸ ਦਾ ਮੈਡੀਕਲ ਐਸੋਸੀਏਸ਼ਨ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।