Punjab

ਮੌਸਮ, ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿੱਚ ਪਵੇਗਾ ਭਾਰੀ ਮੀਂਹ

ਪਿਛਲੇ ਕਰੀਬ 2 ਮਹੀਨਿਆਂ ਤੋਂ ਪੰਜਾਬ ਦਾ ਮੌਸਮ ਲਗਾਤਾਰ ਸਾਫ ਬਣਿਆ ਹੋਇਆ ਹੈ ਅਤੇ ਬੱਦਲਵਾਈ ਨਾ ਹੋਣ ਕਾਰਨ ਪੰਜਾਬ ਵਿੱਚ ਇਸ ਵਾਰ ਸਮੇਂ ਤੋਂ ਪਹਿਲਾਂ ਠੰਡ ਦਾ ਪ੍ਰਭਾਵ ਨਜ਼ਰ ਆ ਰਿਹਾ ਹੈ। ਪਰ ਤਿਉਹਾਰਾਂ ਦਾ ਸੀਜ਼ਨ ਸ਼ੁਰੂ ਹੁੰਦੇ ਹੀ ਮੌਸਮ ਵੀ ਬਦਲਣਾ ਸ਼ੁਰੂ ਹੋ ਜਾਂਦਾ ਹੈ। ਅਕਤੂਬਰ ਮਹੀਨੇਂ ਵਿੱਚ ਹੀ ਸ਼ੁਰੂ ਹੋਈ ਠੰਡ ਅੱਗੇ ਕੀਤੀ ਜਾਣ ਵਾਲੀ ਖੇਤੀ ਲਈ ਬਹੁਤ ਲਾਹੇਵੰਦ ਹੁੰਦੀ ਹੈ।ਪਰ ਅਸਲ ਸਰਦੀ ਦੀ ਸ਼ੁਰੂਆਤ ਇਨ੍ਹਾਂ ਦਿਨਾਂ ਵਿੱਚ ਮੀਹ ਪੈਣ ਤੋਂ ਬਾਅਦ ਹੀ ਸ਼ੁਰੂ ਹੁੰਦੀ ਹੈ। ਇਸ ਲਈ ਮੌਸਮ ਵਿਭਾਗ ਵੱਲੋਂ ਜਾਰੀ ਰਿਪੋਰਟ ਦੇ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਸੂਬੇ ਦੇ ਬਹੁ ਗਿਣਤੀ ਹਿੱਸਿਆਂ ਵਿੱਚ ਬੱਦਲਵਾਈ ਦੇ ਨਾਲ ਨਾਲ ਮੀਹ ਅਤੇ ਕੁਝ ਕੁ ਥਾਵਾਂ ਤੇ ਭਾਰੀ ਮੀਹ ਪੈਣ ਦੀ ਸੰਭਾਵਨਾ ਹੈ।ਜਾਣਕਾਰੀ ਦੇ ਅਨੁਸਾਰ ਬੀਤੇ ਦਿਨੀਂ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਵਿੱਚ ਹੋਈ ਬਰਫਬਾਰੀ ਦੇ ਕਾਰਨ ਪੰਜਾਬ ਵਿੱਚ ਵੀ ਠੰਡ ਨੇ ਜ਼ੋਰ ਫੜ੍ਹ ਲਿਆ ਹੈ। ਇਸੇ ਕਾਰਨ ਸਵੇਰੇ ਅਤੇ ਸ਼ਾਮ ਵੇਲੇ ਮੌਸਮ ਹੋਰ ਠੰਡਾ ਰਹਿਣ ਲੱਗਿਆ ਹੈ ਅਤੇ ਦੁਪਹਿਰ ਦੇ ਤਾਪਮਾਨ ਵਿੱਚ ਵੀ ਕਮੀ ਦੇਖਣ ਨੂੰ ਮਿਲ ਰਹੀ ਹੈ। ਇਸਦੇ ਨਾਲ ਹੀ ਅਗਲੇ ਕੁਝ ਦਿਨਾਂ ਤੱਕ ਬੱਦਲ ਛਾਏ ਰਹਿਣ ਦੀ ਉਮੀਦ ਵੀ ਲਈ ਜਾ ਰਹੀ ਹੈ।ਮੌਸਮ ਵਿਭਾਗ ਦੇ ਅਨੁਸਾਰ ਸੂਬੇ ਵਿੱਚ 9 ਨਵੰਬਰ ਤੋਂ ਬਾਅਦ ਲੁਧਿਆਣਾ ਅਤੇ ਜਲੰਧਰ ਸਮੇਤ ਹੋਰ ਕਈ ਜਿਲ੍ਹਿਆਂ ਵਿੱਚ ਹਲਕੇ ਮੀਹ ਦੀ ਸੰਭਾਵਨਾ ਹੈ। ਹਾਲਾਂਕਿ ਕੁਝ ਇਲਾਕਿਆਂ ਵਿੱਚ ਸਿਰਫ ਬੱਦਲਵਾਈ ਹੀ ਰਹੇਗੀ। ਨਾਲ ਹੀ ਮਾਝਾ ਮਾਲਵਾ ਅਤੇ ਦੁਆਬਾ ਵਿੱਚ ਤਰੇਲ ਪੈਣ ਦੇ ਵੀ ਆਸਾਰ ਹਨ। ਮੌਸਮ ਦੀ ਪੂਰੀ ਜਾਣਕਾਰੀ ਲਈ ਹੇਠਾਂ ਦਿਤੀ ਗਈ ਵੀਡੀਓ ਦੇਖੋ….

Related Articles

Back to top button