ਰਾਸ਼ਟਰਪਤੀ ਵੱਲੋਂ ਬਿੱਲ ਪਾਸ ਕੀਤੇ ਜਾਣ ਬਾਅਦ ਜਾਣੋ ਕੀ ਹੈ ਅਗਲੀ ਰਣਨੀਤੀ | Surkhab TV

ਕੇਂਦਰ ਸਰਕਾਰ ਵੱਲੋਂ ਤਿੰਨ ਆਰਡੀਨੈਂਸ ਬਿੱਲ ਪਾਸ ਕਰਨ ਤੋਂ ਬਾਅਦ ਕੱਲ੍ਹ ਰਾਸ਼ਟਰਪਤੀ ਨੇ ਇਨ੍ਹਾਂ ਬਿੱਲਾਂ ਤੇ ਆਪਣੀ ਮੋਹਰ ਲਗਾ ਦਿੱਤੀ ਹੈ। ਜਿਸ ਤੋਂ ਬਾਅਦ ਪੰਜਾਬ ਹਰਿਆਣਾ ਦੇ ਕਿਸਾਨਾਂ ਦਾ ਗੁੱਸਾ ਸੱਤਵੇਂ ਆਸਮਾਨ ਤੇ ਪਹੁੰਚ ਗਿਆ ਹੈ। ਹੁਣ ਕਿਸਾਨ
ਯੂਨੀਅਨ ਦੇ ਆਗੂ ਬੀਜੇਪੀ ਦੇ ਲੀਡਰਾਂ ਪਿੱਛੇ ਹੱਥ ਧੋ ਕੇ ਪੈ ਗਏ ਹਨ। ਜਿਸ ਦੀ ਤਾਜ਼ਾ ਮਿਸਾਲ ਨਾਭਾ ਵਿਥੇ ਦੇਖਣ ਨੂੰ ਮਿਲੀ। ਜਿੱਥੇ ਬੀਜੇਪੀ ਪੰਜਾਬ ਦੇ ਕਾਰਜਕਾਰੀ ਮੈਂਬਰ ਗੁਰਤੇਜ ਸਿੰਘ ਢਿੱਲੋਂ ਵੱਲੋਂ ਨਾਭਾ ਦੇ ਰੈਸਟ ਹਾਊਸ ਵਿਖੇ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ ਤਾਂ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵੱਲੋਂ ਕਾਨਫਰੰਸ ਦੇ ਕਮਰੇ ‘ਚ ਜਾ ਕੇ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਈ ਘੰਟੇ ਆਰਡੀਨੈਂਸ ਬਿੱਲ ਦੇ ਵਿਰੋਧ ‘ਚ ਰੋਸ ਪ੍ਰਦਰਸ਼ਨ ਕਰਦੇ ਰਹੇ। ਕਿਸਾਨ ਆਗੂਆਂ ਨੇ ਕਿਹਾ ਕਿ ਅਸੀਂ ਇਸ ਤਰ੍ਹਾਂ ਬੀਜੇਪੀ ਆਗੂਆਂ ਦੇ ਖਿਲਾਫ ਨਾਅਰੇਬਾਜ਼ੀ ਅਤੇ ਘਿਰਾਓ ਕਰਦੇ ਰਹਾਂਗੇ।
ਨਾਭਾ ਵਿਖੇ ਪਹੁੰਚੇ ਬੀਜੇਪੀ ਪੰਜਾਬ ਦੇ ਕਾਰਜਕਾਰੀ ਮੈਂਬਰ ਗੁਰਤੇਜ ਸਿੰਘ ਢਿੱਲੋਂ ਨੂੰ ਉਸ ਸਮੇਂ ਕਿਸਾਨਾਂ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਦੋਂ ਉਹ ਨਾਭਾ ਵਿਖੇ ਪ੍ਰੈੱਸ ਕਾਨਫਰੰਸ ਕਰਨ ਪਹੁੰਚੇ। ਗੁਰਤੇਜ ਢਿੱਲੋਂ ਨੇ ਕਿਸਾਨਾਂ ਨੂੰ ਬਹੁਤ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੇ ਬੀਜੇਪੀ ਆਗੂ ਦੀ ਇਕ ਨਹੀਂ ਸੁਣੀ, ਉਹ ਲਗਾਤਾਰ ਨਾਅਰੇਬਾਜ਼ੀ ਕਰਦੇ ਰਹੇ।