Sikh News

ਰੌਲੇ ਰੱਪੇ ‘ਚ SGPC ਵਲੋਂ ‘9 ਅਰਬ’ ਦਾ ਬਜਟ ਪਾਸ | ਇਸ ਵਾਰੀ ਪਿਆ 25% ਘਾਟਾ | Surkhab TV

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਕੱਲ ਸੋਮਵਾਰ ਨੂੰ ਅੰਮ੍ਰਿਤਸਰ ਵਿਖੇ ਤੇਜਾ ਸਿੰਘ ਸਮੁੰਦਰੀ ਹਾਲ ‘ਚ ਕਰਵਾਇਆ ਗਿਆ। ਬਜਟ ਇਜਲਾਸ ਦੀ ਅਰੰਭਤਾ ਮੌਕੇ ਅਰਦਾਸ ਤਖ਼ਤ ਸ੍ਰੀ ਕੇਸਗੜ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕੀਤੀ। ਇਸ ਵਾਰ ਕੋਰੋਨਾ ਦੀ ਮਾਰ ਕਾਰਨ ਲਗਭਗ 25% ਘਾਟੇ ਵਾਲਾ ਬਜਟ ਪੇਸ਼ ਕੀਤਾ ਗਿਆ, ਜਿਸ ਨੂੰ ਹੰਗਾਮੇ ਮਗਰੋਂ ਅਖੀਰ ਪਾਸ ਕਰ ਦਿੱਤਾ ਗਿਆ ਹੈ। ਇਸ ਸਾਲ 9 ਅਰਬ 81 ਕਰੋੜ 94 ਲੱਖ 80 ਹਜ਼ਾਰ 500 ਰੁਪਏ ਦਾ ਬਜਟ ਪਾਸ ਹੋਇਆ, ਜਦਕਿ ਪਿਛਲੇ ਸਾਲ ਇਹ ਬਜਟ 12 ਅਰਬ ਤੋਂ ਵੱਧ ਦਾ ਸੀ। ਇਸ ਘਾਟੇ ਨੂੰ ਪੂਰਾ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਆਪਣੀਆਂ ਬੱਚਤਾਂ ਦੀ ਵਰਤੋਂ ਕੀਤੀ ਜਾਵੇਗੀ।From driver to foster son to SGPC head, Gobind goes a long way as Longowal  - punjab$amritsar - Hindustan Timesਇਸ ਮੌਕੇ ਸੇਵਾ ਸਿੰਘ ਸੇਖਵਾਂ, ਬਲਵਿੰਦਰ ਸਿੰਘ ਬੈਂਸ ਅਤੇ ਢੀਂਡਸਾ ਧੜੇ ਵੱਲੋਂ ਜ਼ਬਰਦਸਤ ਹੰਗਾਮਾ ਕੀਤਾ ਗਿਆ ਅਤੇ ਵਿਰੋਧੀਆਂ ਵੱਲੋਂ ਕਾਲੀਆਂ ਪੱਟੀਆਂ ਬੰਨ੍ਹ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੀ ਗੁੰਮਸ਼ੁਦਗੀ ਬਾਰੇ ਸਵਾਲ ਚੁੱਕੇ ਗਏ। ਇਸ ਸਬੰਧੀ ਐਸਜੀਪੀਸੀ ਵੱਲੋਂ ਸਫਾਈ ਪੇਸ਼ ਕੀਤੀ ਜਾ ਰਹੀ ਹੈ ਕਿ ਸਬੰਧਤ ਵਿਅਕਤੀਆਂ ਨੂੰ ਗੁਰੂ ਮਰਿਆਦਾ ਅਨੁਸਾਰ ਸਜ਼ਾ ਦਿੱਤੀ ਜਾ ਚੁੱਕੀ ਹੈ, ਪਰ ਸਿੱਖ ਜਥੇਬੰਦੀਆਂ ਇਸ ਜਵਾਬ ਤੋਂ ਸੰਤੁਸ਼ਟ ਨਹੀਂ ਹਨ ਅਤੇ ਲਗਾਤਾਰ ਸਵਾਲ ਕਰ ਰਹੀਆਂ ਹਨ। ਇਨ੍ਹਾਂ ਸਵਾਲਾਂ ਨੂੰ ਲੈ ਕੇ ਸਿੱਖ ਜਥੇਬੰਦੀਆਂ ਸ਼ਾਂਤਮਈ ਢੰਗ ਨਾਲ ਐਸਜੀਪੀਸੀ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕਰ ਰਹੀਆਂ ਹਨ।

Related Articles

Back to top button