ਲੋਕਾਂ ਦੇ ਵਿਰੋਧ ਅੱਗੇ ਝੁਕੀ ਪੰਜਾਬ ਸਰਕਾਰ, ਵਾਪਿਸ ਲਿਆ ਇਹ ਵੱਡਾ ਫੈਸਲਾ

ਕੁਝ ਦਿਨ ਪਹਿਲਾਂ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਸੀ ਕਿ ਸਰਕਾਰੀ ਹਸਪਤਾਲਾਂ ਵਿਚ ਮਿਲਣ ਵਾਲਿਆਂ ਸਿਹਤ ਸੇਵਾਵਾਂ ਦੀਆਂ ਦਰਾਂ ਵਿਚ ਵਾਧਾ ਕੀਤਾ ਗਿਆ ਸੀ , ਯਾਨੀ ਕਿ ਇਨ੍ਹਾਂ ਸੇਵਾਵਾਂ ਨੂੰ ਪਹਿਲਾਂ ਨਾਲੋਂ ਮਹਿੰਗਾ ਕਰ ਦਿੱਤਾ ਗਿਆ ਸੀ। ਜਿਸ ਕਾਰਨ ਲੋਕਾਂ ਵੱਲੋਂ ਇਸਦਾ ਭਾਰੀ ਵਿਰੋਧ ਕੀਤਾ ਜਾ ਰਿਹਾ ਸੀ। ਪਰ ਹੁਣ ਇੱਕ ਰਾਹਤ ਦੀ ਖ਼ਬਰ ਹੈ।ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਹ ਐਲਾਨ ਕਰ ਦਿੱਤਾ ਹੈ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਮਿਲ ਰਹੀਆਂ ਸਿਹਤ ਸੇਵਾਵਾਂ ’ਤੇ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ। ਸ. ਬਲਬੀਰ ਸਿੰਘ ਸਿੱਧੂ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕਿਹਾਕਿ ਕੋਰੋਨਾ ਮਹਾਮਾਰੀ ਦੇ ਕਾਰਨ ਵਿਗੜੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਹੈਲਥ ਸਿਸਟ ਕਾਰਪੋਰੇਸ਼ਨ ਤਹਿਤ ਸਰਕਾਰੀ ਹਸਪਤਾਲਾਂ ਦੀਆਂ ਸੋਧੀਆਂ ਗਈਆਂ ਦਰਾਂ ਨੂੰ ਵਾਪਸ ਲੈਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਤੇ ਸਰਕਾਰੀ ਹਸਪਤਾਲਾਂ ਵਿਚ ਪਹਿਲਾਂ ਵਾਲੀਆਂ ਦਰਾਂ ਹੀ ਲਾਗੂ ਰਹਿਣਗੀਆਂ।ਇਸਦੇ ਨਾਲ ਹੀ ਉਨ੍ਹਾਂ ਦਾ ਦੱਸਿਆ ਕਿ ਸਾਰੇ ਸਿਵਲ ਸਰਜਨਾਂ ਨੂੰ ਪੁਰਾਣੀਆਂ ਦਰਾਂ ਸਬੰਧੀ ਨਵੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋੜਵੰਦ ਲੋਕਾਂ ਨੂੰ ਤੀਜੇ ਪੱਧਰ ਦੀਆਂ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿਚ ਮਿਲਣ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਲਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਿਹਤ ਪੈਕਜਾਂ ਨੂੰ 1393 ਤੋਂ ਵਧਾ ਕੇ 1579 ਕੀਤਾ ਗਿਆ ਹੈ।