News

ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ ਇਕ ਸਾਲ ਤੱਕ ਕਰਦਾ ਰਿਹਾ ਆਹ ਕੰਮ..

ਇਕ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਇਕ ਸਾਲ ਤੱਕ ਸਰੀਰਕ ਸਬੰਧ ਬਣਾਉਣ ਦੇ ਮਾਮਲੇ ਵਿਚ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕੀਤਾ ਹੈ ਜਾਣਕਾਰੀ ਅਨੁਸਾਰ ਇਕ ਲੜਕੀ ਨੇ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ਵਿਚ ਦੱਸਿਆ ਸੀ ਕਿ ਸੁਖਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਭਾਣੋਲੰਗਾ ਥਾਣਾ ਸਦਰ ਕਪੂਰਥਲਾ ਉਸ ਨੂੰ ਕਰੀਬ ਇਕ ਸਾਲ ਤੋਂ ਜਾਣਦਾ ਸੀ ਜੋ ਉਸ ਨੂੰ ਕਈ ਵਾਰ ਵਿਆਹ ਕਰਵਾਉਣ ਦਾ ਝਾਂਸਾ ਦੇ ਚੁੱਕਿਆ ਸੀਜਿਸ ਦੌਰਾਨ ਮੁਲਜ਼ਮ ਸੁਖਵਿੰਦਰ ਸਿੰਘ ਨੇ ਉਸ ਨੂੰ ਆਪਣੇ ਜਾਲ ਵਿਚ ਫਸਾਉਂਦੇ ਹੋਏ ਵਿਆਹ ਕਰਨ ਦਾ ਝਾਂਸਾ ਦਿੱਤਾ ਅਤੇ ਉਸ ਨੂੰ ਵਿਆਹ ਕਰਨ ਦੇ ਬਹਾਨੇ 1 ਅਕਤੂਬਰ ਨੂੰ ਆਪਣੇ ਨਾਲ ਲੈ ਗਿਆ ਅਤੇ ਉਸ ਨਾਲ ਲਗਾਤਾਰ ਸਰੀਰਕ ਸਬੰਧ ਬਣਾਉਂਦਾ ਰਿਹਾ। ਇਸ ਦੌਰਾਨ ਮੁਲਜ਼ਮ ਵੱਲੋਂ ਉਸ ਨਾਲ ਵਿਆਹ ਨਾ ਕਰ ਕੇ ਉਸ ਨੂੰ ਧੋਖੇ ਨਾਲ 4 ਅਕਤੂਬਰ ਨੂੰ ਫਿਰੋਜ਼ਪੁਰ ਰੇਲਵੇ ਸਟੇਸ਼ਨ ’ਤੇ ਛੱਡ ਦਿੱਤਾ ਅਤੇ ਫਰਾਰ ਹੋ ਗਿਆ। ਉਹ ਕਿਸੇ ਤਰ੍ਹਾਂ ਆਪਣੇ ਪਿੰਡ ਪਹੁੰਚੀ।ਸ਼ਿਕਾਇਤਕਰਤਾ ਲੜਕੀ ਨੇ ਇਲਜ਼ਾਮ ਲਾਇਆ ਕਿ ਮੁਲਜ਼ਮ ਨੇ ਉਸ ਨਾਲ ਇਕ ਸਾਲ ਤੱਕ ਸਰੀਰਕ ਸਬੰਧ ਬਣਾਏ। ਥਾਣਾ ਸਦਰ ਕਪੂਰਥਲਾ ਦੇ ਐੱਸ. ਐੱਚ. ਓ. ਇੰਸ. ਗੁਰਦਿਆਲ ਸਿੰਘ ਨੇ ਜਦੋਂ ਮਾਮਲੇ ਦੀ ਜਾਂਚ ਕੀਤੀ ਤਾਂ ਮੁਲਜ਼ਮ ਸੁਖਵਿੰਦਰ ਸਿੰਘ ’ਤੇ ਲੱਗੇ ਸਾਰੇ ਇਲਜ਼ਾਮ ਸਹੀ ਪਾਏ ਗਏ ਜਿਸ ਦੇ ਆਧਾਰ ’ਤੇ ਮੁਲਜ਼ਮ ਸੁਖਵਿੰਦਰ ਸਿੰਘ ਖਿਲਾਫ ਥਾਣਾ ਸਦਰ ਕਪੂਰਥਲਾ ਵਿਚ ਮਾਮਲਾ ਦਰਜ ਕਰ ਲਿਆ ਗਿਆ। ਮੁਲਜ਼ਮ ਨੂੰ ਥਾਣਾ ਸਦਰ ਕਪੂਰਥਲਾ ਦੀ ਪੁਲਸ ਨੇ ਛਾਪਾਮਾਰੀ ਦੌਰਾਨ ਗ੍ਰਿਫਤਾਰ ਕਰ ਲਿਆ ਹੈ।

Related Articles

Back to top button