Agriculture

ਸਰਕਾਰ ਨੇ ਕਰਜ਼ਾ ਮੋੜਨ ਨੂੰ ਲੈਕੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ, ਇਨ੍ਹਾਂ ਕਿਸਾਨਾਂ ਨੂੰ ਮਿਲੇਗਾ ਫਾਇਦਾ

ਪੰਜਾਬ ਸਰਕਾਰ ਵੱਲੋਂ ਮਹਾਮਾਰੀ ਅਤੇ ਪੰਜਾਬ ਦੇ ਕਿਸਾਨਾਂ ਦੀ ਵਿੱਤੀ ਹਾਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਕਿਸਾਨਾਂ ਨੂੰ ਇੱਕ ਵੱਡੀ ਰਾਹਤ ਦੇ ਦਿੱਤੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ (ਪੀ.ਏ.ਡੀ.ਬੀਜ਼) ਵਲੋਂ ਸਾਉਣੀ 2020 ਦੀ ਵਸੂਲੀ ਮੁਹਿੰਮ ਦੌਰਾਨ ਕਿਸਾਨਾਂ ਨੂੰ ਰਾਹਤ ਦਿੰਦਿਆਂ ਦੰਡਿਤ ਵਿਆਜ ਮੁਆਫ਼ ਕਰਨ ਦਾ ਫੈਸਲਾ ਕੀਤਾ ਗਿਆ ਹੈ।ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਮੀਡੀਆ ਨਾਲ ਗੱਲਬਾਤ ਦੇ ਦੌਰਾਨ ਇਹ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਉਨ੍ਹਾਂ ਨੇ ਇਹ ਕਿਹਾ ਕਿ ਪੀ.ਏ.ਡੀ.ਬੀਜ਼ ਦੇ ਜਿਹੜੇ ਡਿਫਾਲਟਰ ਕਰਜ਼ਦਾਰ 31 ਦਸੰਬਰ 2020 ਤੱਕ ਆਪਣੀ ਪੂਰੀ ਡਿਫਾਲਟਰ ਰਕਮ ਜਮ੍ਹਾਂ ਕਰਵਾਉਣਗੇ ਜਾਂ ਖਾਤਾ ਬੰਦ ਕਰਨਗੇ, ਉਨ੍ਹਾਂ ਦੇ ਕਰਜ਼ਾ ਖਾਤੇ ਵਿੱਚ ਖੜ੍ਹਾ ਪੂਰਾ ਦੰਡਿਤ ਵਿਆਜ ਮਾਫ ਕਰ ਦਿੱਤਾ ਜਾਵੇਗਾ।ਜਾਣਕਾਰੀ ਦੇ ਅਨੁਸਾਰ ਸੂਬੇ ਵਿੱਚ ਕੁੱਲ 89 ਪੀ.ਏ.ਡੀ.ਬੀਜ਼ ਦੇ ਲਗਭਗ 69000 ਡਿਫਾਲਟਰ ਕਰਜ਼ਦਾਰ ਹਨ ਅਤੇ ਇਨ੍ਹਾਂ ਵੱਲ ਲਗਭਗ 1950 ਕਰੋੜ ਰੁਪਏ ਦੀ ਡਿਫਾਲਟਰ ਰਕਮ ਬਕਾਇਆ ਹੈ ਅਤੇ 61.49 ਕਰੋੜ ਰੁਪਏ ਦਾ ਦੰਡਿਤ ਵਿਆਜ਼ ਵੀ ਲੈਣ ਯੋਗ ਹੈ। ਇਨ੍ਹਾਂ ਵਿੱਚੋਂ 70 ਫੀਸਦੀ ਕਿਸਾਨ ਛੋਟੇ ਅਤੇ ਸੀਮਾਂਤ ਕਿਸਾਨ ਹਨ ਜਿਨ੍ਹਾਂ ਕੋਲ 5 ਏਕੜ ਜਾਂ 5 ਏਕੜ ਤੋਂ ਘੱਟ ਜ਼ਮੀਨ ਹੈ।/ਪਰ ਹੁਣ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਨੂੰ ਕਾਫੀ ਹੱਦ ਤੱਕ ਰਾਹਤ ਮਿਲੇਗੀ। ਸ. ਰੰਧਾਵਾ ਦਾ ਕਹਿਣਾ ਹੈ ਕਿ ਸੂਬਾ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਸਰਕਾਰ ਨੇ ਹੁਣ ਤੱਕ ਕਰਜ਼ਾ ਮੁਆਫੀ ਸਕੀਮ ਦੇ ਤਹਿਤ ਸਾਢੇ ਪੰਜ ਲੱਖ ਤੋਂ ਵੱਧ ਕਿਸਾਨਾਂ ਦਾ 4500 ਕਰੋੜ ਰੁਪਏ ਦੇ ਕਰੀਬ ਕਰਜ਼ਾ ਮੁਆਫ ਕੀਤਾ ਹੈ।

Related Articles

Back to top button