Agriculture

ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ, ਹੁਣ ਇਹ ਕੰਮ ਕਰਨ ‘ਤੇ ਲਗੇਗਾ 1 ਲੱਖ ਜੁਰਮਾਨਾ

ਝੋਨੇ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋ ਚੁੱਕਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਲਗਾਤਾਰ ਕਈ ਸਖਤ ਨਿਰਦੇਸ਼ ਜਾਰੀ ਕੀਤੇ ਜਾ ਰਹੇ ਹਨ। ਜਿੱਥੇ ਇੱਕ ਪਾਸੇ ਕਿਸਾਨ ਵੱਲੋਂ ਲਗਾਤਾਰ ਖੇਤੀ ਬਿੱਲਾਂ ਨੂੰ ਲੈਕੇ ਸੰਘਰਸ਼ ਕੀਤਾ ਜਾ ਰਿਹਾ ਹੈ ਅਤੇ ਕਿਸਾਨਾਂ ਦੇ ਨਾਲ ਨਾਲ ਕਈ ਵਿਰੋਧੀ ਪਾਰਟੀਆਂ ਵੀ ਇਸ ਵਿਰੋਧ ਦਾ ਹਿੱਸਾ ਹਨ। ਪਰ ਹਾਲੇ ਤੱਕ ਕਿਸਾਨਾਂ ਦੀ ਕਿਸੇ ਵੀ ਜਗ੍ਹਾ ਸੁਣਵਾਈ ਨਹੀਂ ਹੋਈ ਹੈ ਅਤੇ ਕਿਸਾਨ ਅਜੇ ਤਕ ਇਸ ਮੁਸ਼ਕਲ ਵਿਚੋਂ ਨਹੀਂ ਨਿਕਲ ਸਕੇ। ਉਥੇ ਹੀ ਹੁਣ ਸਰਕਾਰ ਵੱਲੋਂ ਇਕ ਵਾਰ ਫਿਰ ਤੋਂ ਕਿਸਾਨਾਂ ਲਈ ਇੱਕ ਵੱਡਾ ਹੁਕਮ ਜਾਰੀ ਕੀਤਾ ਗਿਆ ਹੈ।ਪਹਿਲਾਂ ਹੀ ਸਰਕਾਰ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਹੁਕਮ ਦੇ ਚੁੱਕੀ ਹੈ। ਇਸਤੋਂ ਬਾਅਦ ਵੀ ਕਈ ਥਾਵਾਂ ਤੇ ਪਰਾਲੀ ਸਾੜਨ ਦੇ ਮਾਮਲੇ ਵੇਖਣ ਨੂੰ ਮਿਲ ਰਹੇ ਹਨ। ਇਸੇ ਕਾਰਨ ਹੁਣ ਪ੍ਰਸ਼ਾਸਨ ਨੇ ਸੁਪਰ ਸਟ੍ਰਾਅ ਮੈਨੇਜਮੈਂਟ ਸਿਸਟਮ ਤੋਂ ਬਿਨਾਂ ਚੱਲਣ ਵਾਲੀਆਂ ਕੰਬਾਇਨਾਂ ਨੂੰ ਜ਼ਬਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ। ਸਰਕਾਰ ਇਸ ਸਿਸਟਮ ਨੂੰ ਲਗਾਉਣ ਲਈ 50 ਪ੍ਰਤੀਸ਼ਤ ਸਬਸਿਡੀ ਵੀ ਦੇ ਰਹੀ ਹੈ। ਪਰ ਇਸ ਦੇ ਬਾਵਜੂਦ ਬਹੁਤੇ ਕੰਬਾਈਨ ਮਾਲਕ ਇਸਨੂੰ ਲਗਾਏ ਬਿਨਾ ਹੀ ਝੋਨੇ ਦੀ ਕਟਾਈ ਕਰ ਰਹੇ ਹਨ।ਤੁਹਾਨੂੰ ਦੱਸ ਦੇਈਏ ਕਿ ਇਹ ਸਿਸਟਮ ਪਰਾਲੀ ਨੂੰ ਛੋਟੇ-ਛੋਟੇ ਟੁਕੜਿਆ ਵਿੱਚ ਕੁਤਰਾ ਕਰਕੇ ਜ਼ਮੀਨ ਵਿਚ ਹੀ ਖਲਾਰ ਦਿੰਦਾ ਹੈ ਅਤੇ ਇਸਤੋਂ ਬਾਅਦ ਪਰਾਲੀ ਸਾੜਨ ਦੀ ਲੋੜ ਨਹੀਂ ਪੈਂਦੀ। ਹੁਣ ਜੇਕਰ ਕੋਈ ਬਿਨਾ SMS ਤੋਂ ਕੰਬਾਈਨ ਚਲਾਉਂਦਾ ਹੈ ਤਾਂ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਵੀ ਮਾਲਕਾਂ ਤੇ ਵਾਤਾਵਰਣ ਮੁਆਵਜ਼ਾ ਲਾਗੂ ਕੀਤਾ ਜਾਵੇਗਾ। ਨਿਯਮਾਂ ਦੀ ਉਲੰਘਣਾ ਕਰਨ ਤੇ ਪਹਿਲੀ ਵਾਰ 50 ,ਹਜ਼ਾਰ ਰੁਪਏ ਤੇ ਦੂਜੀ ਵਾਰ 75,000 ਹਜ਼ਾਰ ਤੇ ਤੀਜੀ ਵਾਰ ਇਕ ਲੱਖ ਰੁਪਏ ਦਾ ਜੁਰਮਾਨਾ ਹੋਵੇਗਾ।ਪ੍ਰਦੂਸ਼ਣ ਕੰਟਰੋਲ ਬੋਰਡ ਨੇ ਇਨ੍ਹਾਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਾਉਣ ਦੇ ਹੁਕਮ ਜਾਰੀ ਕੀਤੇ ਹਨ। ਸਰਕਾਰ ਵੱਲੋਂ ਵਾਤਾਵਰਣ ਨੂੰ ਸਾਫ ਸੁਥਰਾ ਰੱਖਣ ਦੀ ਅਪੀਲ ਵੀ ਕੀਤੀ ਗਈ ਹੈ ਕਿਉਂਕਿ ਮਹਾਮਾਰੀ ਦੇ ਕਾਰਨ ਪਹਿਲਾਂ ਹੀ ਬਹੁਤ ਸਾਰੇ ਮਰੀਜ਼ਾਂ ਨੂੰ ਸਾਹ ਲੈਣ ਵਿੱਚ ਦਿੱਕਤ ਆ ਰਹੀ ਹੈ। ਅਗਲੀ ਫਸਲ ਦੀ ਬਿਜਾਈ ਲਈ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਦੀ ਅਪੀਲ ਵੀ ਕਿਸਾਨਾਂ ਨੂੰ ਕੀਤੀ ਗਈ।

Related Articles

Back to top button