Agriculture

ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਸਖਤ ਚੇਤਾਵਨੀ! ਜੇਕਰ ਇਸ ਵਾਰ ਪਰਾਲੀ ਸਾੜੀ ਤਾਂ

ਹਰ ਵਾਰ ਦੀ ਤਰਾਂ ਪਰਾਲੀ ਦੀ ਸੰਭਾਲ ਦਾ ਮੁੱਦਾ ਇੱਕ ਵਾਰ ਫਿਰ ਗਰਮਾ ਰਿਹਾ ਹੈ। ਹਰ ਵਾਰ ਪੰਜਾਬ ਦੇ ਬਹੁਤੇ ਕਿਸਾਨ ਆਧੁਨਿਕ ਖੇਤੀ ਸੰਦ ਨਾ ਹੋਣ ਕਾਰਨ ਪਰਾਲੀ ਨੂੰ ਸਾੜਦੇ ਹਨ। ਪਰ ਇਸ ਵਾਰ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਚੇਤਾਵਨੀ ਦਿੱਤੀ ਗਈ ਹੈ ਕਿ ਉਹ ਪਰਾਲੀ ਨੂੰ ਅੱਗ ਨਾ ਲਾਉਣ। ਇਹ ਫੈਸਲਾ ਮਹਾਮਾਰੀ ਦੇ ਫੈਲਣ ਦੀ ਰਫਤਾਰ ਨੂੰ ਦੇਖਦੇ ਹੋਏ ਲਿਆ ਗਿਆ ਹੈ। ਹੁਣ ਇਕ ਵਾਰੀ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਗਈ ਹੈ।ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਕਿ ਪਰਾਲੀ ਦੇ ਧੂਏਂ ਕਾਰਨ ਮਹਾਂਮਾਰੀ ਦੇ ਸਮੇਂ ਵਿੱਚ ਲੋਕਾਂ ਨੂੰ ਜਿਆਦਾ ਬਿਮਾਰੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਕੈਪਟਨ ਸਰਕਾਰ ਨੇ ਝੋਨੇ ਦੀ ਕਾਸ਼ਤ ਵਾਲੇ ਪਿੰਡਾਂ ਵਿਚ ਅੱਠ ਹਜ਼ਾਰ ਨੋਡਲ ਅਧਿਕਾਰੀ ਤਾਇਨਾਤ ਕੀਤੇ ਹਨ ਅਤੇ ਪੰਜਾਬ ਦੇ ਕਿਸਾਨਾਂ ਨੂੰ ਵਾਰ ਵਾਰ ਚੇਤਾਵਨੀ ਦਿੱਤੀ ਜਾ ਰਹੀ ਹੈ। ਹਾਲਾਂਕਿ ਸਰਕਾਰ ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ ਸੰਭਾਲ ਲਈ 23500 ਮਸ਼ੀਨਾਂ ਵੀ ਪ੍ਰਦਾਨ ਕੀਤੀਆਂ ਹਨ।ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲਗਾਤਾਰ ਝੋਨੇ ਉੱਤੇ ਬੋਨਸ ਦੇਣ ਦੀ ਮੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨ ਝੋਨੇ ਦੀ ਪਰਾਲੀ ਨੂੰ ਬਿਨਾ ਸਾੜੇ ਉਸਦਾ ਪ੍ਰਬੰਧ ਕਰ ਸਕਣ। ਤੁਹਾਨੂੰ ਦੱਸ ਦੇਈਏ ਕਿ ਸਰਕਾਰ ਵੱਲੋਂ ਤਾਇਨਾਤ ਕੀਤੇ ਗਏ ਇਹ ਨੋਡਲ ਅਧਿਕਾਰੀ 15 ਨਵੰਬਰ ਤੱਕ ਪਿੰਡਾਂ ਵਿਚ ਵੱਖ-ਵੱਖ ਵਿਭਾਗਾਂ ਨਾਲ ਮਿਲ ਕੇ ਕਿਸਾਨਾਂ ਨੂੰ ਸੰਵੇਦਨਸ਼ੀਲ ਬਣਾਉਣ ਲਈ ਕੰਮ ਕਰਨਗੇ।ਨਾਲ ਹੀ ਉਨ੍ਹਾਂ ਕਿਸਾਨਾਂ ਦੀ ਸੂਚੀ ਵੀ ਤਿਆਰ ਕਰਨਗੇ ਜਿਨ੍ਹਾਂ ਨੇ ਆਪਣੀ ਜ਼ਮੀਨ ਠੇਕੇ ‘ਤੇ ਦਿੱਤੀ ਹੋਈ ਹੈ। ਜਾਣਕਾਰੀ ਦੇ ਅਨੁਸਾਰ ਇਹ ਅਧਿਕਾਰੀ ਹਰ ਇੱਕ ਕਿਸਾਨ ਨੂੰ ਬੁਲਾ ਕੇ ਸੁਪਰ ਐਸ ਐਮ ਐਸ ਸਿਸਟਮ ਰਾਹੀਂ ਚੇਤਾਵਨੀ ਦੇਣਗੇ। ਪਰ ਜੇਕਰ ਇਸਤੋਂ ਬਾਅਦ ਵੀ ਕਿਸੇ ਕਿਸਾਨ ਵੱਲੋਂ ਪਰਾਲੀ ਸਾੜੀ ਜਾਂਦੀ ਹੈ ਤਾਂ ਭੂਮੀ ਰਿਕਾਰਡ ਵਿੱਚ ਉਸ ਕਿਸਾਨ ਦੀ ਜ਼ਮੀਨ ਉੱਤੇ ਲਾਲ ਨਿਸ਼ਾਨ ਪਾ ਦਿੱਤਾ ਜਾਵੇਗਾ।

Related Articles

Back to top button