Punjab

ਸਰਕਾਰ ਵੱਲੋਂ ਬਾਬੇ ਨਾਨਕ ਦੇ ਨਾਂ ‘ਤੇ ਪਾਰਲੀ ਨਾ ਸਾੜਨ ਦੀ ਅਪੀਲ

ਪੰਜਾਬ ਸਰਕਾਰ ਨੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਨਾਂ ‘ਤੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਇਤਿਹਾਸਕ 550ਵੇਂ ਪ੍ਰਕਾਸ਼ ਪੁਰਬ ਦੇ ਸਤਿਕਾਰ ਵਜੋਂ ਪਰਾਲੀ ਨਾ ਸਾੜਨ।Image result for guru nanak
ਉਨ੍ਹਾਂ ਕਿਹਾ ਕਿ ਪਰਾਲੀ ਸਾੜਨਾ ਜਿੱਥੇ ਵਾਤਾਵਰਨ ਲਈ ਸਭ ਤੋਂ ਵੱਡਾ ਖ਼ਤਰਾ ਹੈ, ਉੱਥੇ ਹੀ ਧਰਤੀ ਤੇ ਮਨੁੱਖੀ ਸਿਹਤ ਲਈ ਵੀ ਬੇਹੱਦ ਨੁਕਸਾਨਦੇਹ ਹੈ। ਉਨ੍ਹਾਂ ਕਿਸਾਨਾਂ ਨੂੰ ਸੱਦਾ ਦਿੱਤਾ ਕਿ ਉਹ ਰਾਜ ਸਰਕਾਰ ਵਲੋਂ ਪਰਾਲੀ ਪ੍ਰਬੰਧਨ ਮਸ਼ੀਨਰੀ ’ਤੇ ਦਿੱਤੀ ਜਾ ਰਹੀ 50-80 ਫ਼ੀਸਦੀ ਸਬਸਿਡੀ ਦਾ ਲਾਭ ਲੈਣ।
ਦਰਅਸਲ ਪੰਜਾਬ ਸਰਕਾਰ ਵੱਲੋਂ ਕਈ ਉਪਰਾਲੇ ਕੀਤੇ ਜਾਣ ਦੇ ਬਾਵਜੂਦ ਕਿਸਾਨ ਪਾਰਲੀ ਨੂੰ ਸਾੜ ਰਹੇ ਹਨ। STUBBLE BURNING ISSUE: PUNJAB GOVT APPEAL TO FARMERSਕਿਸਾਨਾਂ ਨੇ ਆਪਣੀ ਮਜਬੂਰੀ ਦੱਸਦਿਆਂ ਕਿਹਾ ਹੈ ਕਿ ਬਗੈਰ ਕਿਸੇ ਮੁਆਵਜ਼ੇ ਪਰਾਲੀ ਦਾ ਨਿਬੇੜਾ ਕਰਨਾ ਔਖਾ ਹੈ। ਇਸ ਲਈ ਪੰਜਾਬ ਸਰਕਾਰ ਨੇ ਕੇਂਦਰ ਤੋਂ ਮੁਆਵਜ਼ੇ ਦੀ ਮੰਗ ਕੀਤੀ ਸੀ ਪਰ ਗੱਲ਼ ਨਹੀਂ ਬਣੀ। ਹੁਣ ਪੰਜਾਬ ਸਰਕਾਰ ਭਾਵੁਕ ਅਪੀਲ ਕਰਕੇ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕ ਰਹੀ ਹੈ।

Related Articles

Back to top button