Punjab

ਸ਼ੰਭੂ ਬਾਰਡਰ ‘ਤੇ ਕਨੂਪ੍ਰਿਯਾ ਨੇ ਉਧੇੜੀਆਂ ਮੋਦੀ ਸਰਕਾਰ ਦੀਆਂ ਵੱਖੀਆਂ | Kanu Priya Shambhu Border

ਦੇਸ਼ ਭਰ ਦੇ ਕਿਸਾਨ ਖੇਤੀ ਬਿੱਲਾਂ ਵਿਰੁੱਧ ਸੜਕਾਂ ‘ਤੇ ਉੱਤਰ ਆਏ ਹਨ, ਜਦੋਂਕਿ ਪੰਜਾਬ ਵਿੱਚ ਕਿਸਾਨ ਰੇਲ ਰੋਕੋ ਅੰਦੋਲਨ ਚਲਾ ਰਹੇ ਹਨ। ਕਿਸਾਨ ਸਵੇਰੇ ਤੋਂ ਹੀ ਰੇਲਵੇ ਟਰੈਕਾਂ ‘ਤੇ ਬੈਠ ਕੇ ਇਸ ਬਿੱਲ ਵਿਰੁੱਧ ਆਪਣੀ ਨਾਰਾਜ਼ਗੀ ਜ਼ਾਹਰ ਕਰ ਰਹੇ ਹਨ। ਇਸ ਤੋਂ ਇਲਾਵਾ ਅੱਜ ਪੰਜਾਬ ਬੰਦ ਹੈ।
ਖੇਤੀ ਬਿੱਲਾਂ ਖਿਲਾਫ ਪੰਜਾਬੀ ਕਲਾਕਾਰ ਵੀ ਇਸ ਵਾਰ ਮੈਦਾਨ ਚ ਨਿੱਤਰੇ ਹਨ। ਪਿਛਲੇ ਕਈ ਦਿਨਾਂ ਤੋਂ ਸੋਸ਼ਲ ਮੀਡੀਆ ਜ਼ਰੀਏ ਪੰਜਾਬੀ ਗਾਇਕ ਤੇ ਕਲਾਕਾਰKanupriya (PU's President 2018) Age, Family, Caste, Biography & More »  StarsUnfolded ਕਿਸਾਨਾਂ ਦਾ ਡਟ ਕੇ ਸਾਥ ਦੇ ਰਹੇ ਹਨ। ਇਸ ਤੋਂ ਬਾਅਦ ਅੱਜ ਨਾਭਾ ਚ ਕਿਸਾਨਾਂ ਦੇ ਧਰਨੇ ਵਿੱਚ ਸਮਰਥਨ ਦੇਣ ਲਈ ਪੰਜਾਬੀ ਗਾਇਕ ਚੰਡੀਗੜ੍ਹ ਤੋਂ ਰਵਾਨਾ ਹੋਏ।ਹਰਭਜਨ ਮਾਨ, ਉਨ੍ਹਾਂ ਦਾ ਬੇਟਾ ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ ਸਣੇ ਕਈ ਹੋਰ ਪੰਜਾਬੀ ਗਾਇਕ ਕਿਸਾਨਾਂ ਦਾ ਸਾਥ ਦੇਣ ਜਾ ਰਹੇ ਹਨ।ਇਸ ਤੋਂ ਪਹਿਲਾਂ ਪੰਜਾਬ ਦੇ ਕਲਾਕਾਰਾਂ ਵੱਲੋਂ ਗੀਤਾਂ ਰਾਹੀਂ ਵੀ ਆਪਣਾ ਰੋਸ ਪ੍ਰਗਟਾਇਆ ਜਾ ਚੁੱਕਾ ਹੈ। ਗਾਇਕ ਸਿੱਪੀ ਗਿੱਲ ਨੇ ‘ਆਸ਼ਿਕ਼ ਮਿੱਟੀ ਦੇ’ ਗੀਤ ਰਾਹੀਂ ਕਿਸਾਨਾਂ ਦੇ ਹੱਕਾਂ ਦੀ ਗੱਲ ਕੀਤੀ। ਦੂਜੇ ਪਾਸੇ ਗਾਇਕ ਕੰਵਰ ਗਰੇਵਾਲ ਨੇ ‘ਅੱਖਾਂ ਖੋਲ੍ਹ’ ਗੀਤ ਨਾਲ ਕਿਸਾਨਾਂ ਨੂੰ ਜਾਗਰੂਕ ਕਰਨ ਦੀ ਕੋਸ਼ਿਸ਼ ਕੀਤੀ ਹੈ।

Related Articles

Back to top button