ਸਾਬਕਾ ਜਥੇਦਾਰ ਦਾ ਚੜਿਆ ਪਾਰਾ | ਬਾਦਲ,ਜਥੇਦਾਰ,ਲੌਂਗੋਵਾਲ,ਕਿਸੇ ਦਾ ਨਹੀਂ ਕੀਤਾ ਲਿਹਾਜ | Bhai Ranjit Singh

ਆਮ ਕਰਕੇ ‘ਧਰਮ` ਸ਼ਬਦ ਲਈ ਅੰਗਰੇਜ਼ੀ ਦਾ ਸ਼ਬਦ Religion ਵਰਤ ਲਿਆ ਜਾਂਦਾ ਹੈ। ਪਰ ਵੱਖ-ਵੱਖ ਧਾਰਮਿਕ ਵਿਦਵਾਨ ਅਤੇ ਇਤਿਹਾਸਕਾਰ ਇਹ ਮੰਨਦੇ ਹਨ ਕਿ ‘ਧਰਮ` ਸ਼ਬਦ ਦੇ ਅਰਥ ਉਹ ਨਹੀਂ ਜੋ Religion ਦੇ ਹਨ। ਜੇ ਸਭ ਤੋਂ ਪਹਿਲਾਂ ਅੰਗਰੇਜ਼ੀ ਦੇ ਸ਼ਬਦ Religion ਦੀ ਗੱਲ ਕੀਤੀ ਜਾਵੇ ਤਾਂ ਮੈਕਸ ਮੂਲਰ Religion ਸ਼ਬਦ ਬਾਰੇ ਆਪਣੇ ਵਿਚਾਰ ਪੇਸ਼ ਕਰਦਾ ਹੋਇਆ ਕਹਿੰਦਾ ਹੈ ਕਿ “ਰੋਮਨ ਲੋਕ ਆਪ ਵੀ ਸ਼ਬਦ ‘religio’ ਦੇ ਅਸਲ ਮੌਲਿਕ ਅਰਥਾਂ ਬਾਰੇ ਸੰਸੇ ਵਿੱਚ ਸਨ। ਸਾਰੇ ਜਾਣਦੇ ਹਨ ਕਿ ਸਿਸਰੋ ਨੇ ਇਸ ਦਾ ਮੂਲ re-leger ਮੰਨਿਆ ਹੈ ਜਿਸ ਦੇ ਅਰਥ ਹਨ, ‘ਮੁੜ ਇਕੱਤਰ ਕਰਨਾ`, ‘ਚੁੱਕਣਾ`, ‘ਵਿਚਾਰਨਾ`, ‘ਸੋਚਣਾ`। ਮੇਰਾ ਆਪਣਾ ਵਿਚਾਰ ਹੈ ਕਿ ਸਿਸਰੋ ਠੀਕ ਹੈ ਪਰ ਜੇ religio ਅਰਥ ‘ਧਿਆਨ`, ਸਤਿਕਾਰ, ਪਾਵਨ ਭਾਵਨਾ ਸੀ ਤਾਂ ਇਹ ਗੱਲ ਬਿਲਕੁਲ ਸਪਸ਼ਟ ਹੈ ਕਿ ਇਹ ਮੂਲ ਅਰਥ ਬਹੁਤ ਸਮਾਂ ਇਸ ਨਾਲ ਸੰਬੰਧਿਤ ਨਾ ਰਹਿ ਸਕਿਆ। “ਵੈਵਸਟਰ ਦੇ ਕੋਰਸ (New international Dictionary) ਅਨੁਸਾਰ ਧਰਮ ਦਾ ਅਰਥ ਪਰਮਾਤਮਾ ਦੀ ਪੂਜਾ ਹੈ ਜਾਂ ਪੂਜਾ ਦੇ ਮੰਤਵ ਨਾਲ ਥਾਪੇ ਕਿਸੇ ਦੇਵਤੇ ਦੀ ਉਪਾਸਨਾ ਹੈ।ਜੇਕਰ ਹੁਣ ਅਸੀਂ ਹਿੰਦੁਸਤਾਨ ਵਿੱਚ ਪ੍ਰਚਲਿਤ ਸ਼ਬਦ ਦੇ ਅਰਥ ਕਰਨੇ ਹੋਣ ਤਾਂ ਧਰਮ ਸ਼ਬਦ ਦੇ ਅਸਲੀ ਅਰਥ ਹਨ, ਕਿਸੇ ਨੂੰ ‘ਸਹਾਰਾ ਦੇਣਾ, ਆਸਰਾ ਦੇਣਾ। ਇਹ ਧਰਮ ਉਹ ਹੈ ਜਿਹੜਾ ਕਿਸੇ ਲਈ ਟੇਕ ਦਾ ਕੰਮ ਕਰਦਾ ਹੈ। ਮਹਾਂਭਾਰਤ ਅਨੁਸਾਰ ਸੰਸਾਰ ਧਰਮ ਦੇ ਆਸਰੇ ਹੀ ਖੜਾ ਹੈ ਅਤੇ ਵੇਦਾਂ ਵਿੱਚ ਧਰਮ ਨੂੰ ਵੱਖ-ਵੱਖ ਰਹੁ ਰੀਤਾਂ ਨਾਲ ਜੋੜਿਆ ਗਿਆ ਹੈ। “ਮਹਾਂਭਾਰਤ, ਗੀਤਾ, ਧਰਮ ਸ਼ਾਸਤਰ` ਅਤੇ ਪੁਰਾਣਾ ਵਿੱਚ ਧਰਮ ਦੇ ਅਰਥ ਹਨ ਕਾਨੂੰਨ, ਕਰਤੱਵ, ਸੱਚਾਈ, ਚੰਗੇ ਗੁਣ ਕਿਸੇ ਵੱਲ ਸਾਡੇ ਫਰਜ, ਵਿਸ਼ੇਸ਼ ਅਧਿਕਾਰ ਤੇ ਰਹੁ ਰੀਤੀ ਇਤਿਆਦ। ਹਿੰਦੂਮਤ ਵਿੱਚ ਧਰਮ ਦੇ ਅਰਥ ਕਿਸੇ ਖਾਸ ਵਰਣ ਜਾਂ ਸ੍ਰੇਣੀ ਨਾਲ ਸੰਬੰਧ ਰੱਖਣ ਵਾਲੇ ਵਿਅਕਤੀ ਦੇ ਫਰਜ ਅਤੇ ਅਧਿਕਾਰ ਹਨ। ਇਸ ਤਰ੍ਹਾਂ ਹਿੰਦੁਸਤਾਨ ਵਿੱਚ ਧਰਮ ਸ਼ਬਦ ਲਈ ਵਰਤੇ ਜਾਂਦੇ ਅਰਥ, Religion ਸ਼ਬਦ ਲਈ ਵਰਤੇ ਜਾਂਦੇ ਅਰਥਾਂ ਤੋਂ ਇਲਾਵਾ ਬਹੁਤ ਕੁਝ ਹੋਰ ਵੀ ਹਨ। ਹਿੰਦੁਸਤਾਨ ਵਿੱਚ ਧਰਮ ਦੇ ਅਰਥਾਂ ਨੂੰ ਰਹੁ ਰੀਤਾਂ, ਵਿਸ਼ਵਾਸ, ਆਦਰਸ਼, ਦੇਵੀ ਦੇਵਤਿਆਂ ਬਾਰੇ ਕਲਾਪਿਤ ਕਹਾਣੀਆਂ ਵੱਖ-ਵੱਖ ਜਾਤਾਂ ਤੇ ਸਮਾਜ ਸ੍ਰੇਣੀਆਂ ਦੇ ਫਰਜ, ਕਾਨੂੰਨ ਆਦਿ ਸਭ ਕੁਝ ਆ ਜਾਂਦੇ ਹਨ ਪਰ ਅੱਜ ਧਰਮ ਅਤੇ ਰਿਲੀਜਨ ਸ਼ਬਦ ਨੂੰ ‘ਧਾਰਮਿਕ ਮੱਤ` ਦੇ ਤੌਰ ਤੋਂ ਹੀ ਵਰਤ ਲਿਆ ਜਾਂਦਾ ਹੈ। ਹਰੇਕ ਮੱਤ ਨੂੰ ਇੱਕ ਵੱਖਰੇ ਧਰਮ ਦੇ ਨਾਂ ਦਿੱਤਾ ਗਿਆ ਹੈ ਜਿਵੇਂ ਹਿੰਦੂ ਮਤ ਲਈ ਹਿੰਦੂ ਧਰਮ, ਇਸਲਾਮ ਮਤ ਲਈ ਇਸਲਾਮ ਧਰਮ, ਸਿੱਖ ਮਤ ਲਈ ਸਿੱਖ ਧਰਮ ਆਦਿ। ਹਰੇਕ ਮੱਤ ਰੱਬ ਦੀ ਹੋਂਦ ਵਿੱਚ ਵਿਸ਼ਵਾਸ ਰੱਖਦਾ ਹੈ ਅਤੇ ਵੱਖ-ਵੱਖ ਧਰਮਾਂ ਵਿੱਚ ਰੱਬ ਲਈ ਵੱਖ-ਵੱਖ ਨਾਂ ਜਿਵੇਂ ਸ਼ਿਵ, ਅੱਲਾ, ਰਾਮ, ਗਾਡ (God) ਆਦਿ ਵਰਤੇ ਜਾਂਦੇ ਹਨ।