Sikh News

ਸਾਬਕਾ ਜਥੇਦਾਰ ਨੇ ਖੋਲ ਦਿੱਤੀਆਂ ਸਾਰਿਆਂ ਦੀਆਂ ਪੋਲਾਂ | SGPC ਸਮੇਤ ਬਾਦਲ ਪਰਿਵਾਰ ਨੂੰ ਰਗੜੇ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਪੰਥਕ ਅਕਾਲੀ ਲਹਿਰ ਦੇ ਮੁਖੀ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਦੀ ਅਗਵਾਈ ਹੇਠ ਛੋਟੇ ਸਾਹਿਬਜ਼ਾਦਿਆਂ ਦੇ ਪਾਵਨ ਸ਼ਹੀਦੀ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਹਿਬ ਦੇ ਸਾਹਮਣੇ ਖੁੱਲ੍ਹੇ ਮੈਦਾਨ ‘ਚ ਹੋਈ ਵਿਸ਼ਾਲ ਕਾਨਫਰੰਸ ਦੌਰਾਨ ਸੰਗਤਾਂ ਤੋਂ ਹੱਥ ਖੜ੍ਹੇ ਕਰਵਾ ਕੇ ਪਾਸ ਕੀਤੇ ਮਤਿਆਂ ਵਿਚ ਭਾਰਤ ਅਤੇ ਪੰਜਾਬ ਸਰਕਾਰ ਕੋਲੋਂ ਮੰਗ ਕੀਤੀ ਕਿ ਪੰਜ ਸਾਲਾ ਮਿਆਦ ਪੁਗਾ ਚੁੱਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਾਊਸ ਨੂੰ ਭੰਗ ਕਰਕੇ ਤੁਰੰਤ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਈਆਂ ਜਾਣ। ਮੰਗ ਕੀਤੀ ਗਈ ਕਿ ਵਿਧਾਨ ਸਭਾ ਅਤੇ ਲੋਕ ਸਭਾ ਚੋਣਾਂ ਵਾਂਗ ਹਰ ਪੰਜ ਸਾਲ ਬਾਅਦ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾਉਣੀਆਂ ਯਕੀਨੀ ਬਣਾਈਆਂ ਜਾਣ। ਚੋਣਾਂ ਨਾ ਕਰਵਾਉਣ ਦੀ ਹਾਲਤ ‘ਚ ਵੱਡਾ ਸੰਘਰਸ਼ ਛੇੜਣ ਦਾ ਐਲਾਨ ਵੀ ਕੀਤਾ ਗਿਆ। ਹੋਰਨਾਂ ਮਤਿਆਂ ਵਿਚ ਪੰਜਾਬੀ ਮਾਂ-ਬੋਲੀ ‘ਤੇ ਹਮਲਿਆਂ ਨੂੰ ਸਿੱਖਾਂ ਦੀ ਆਤਮਾ ‘ਤੇ ਹਮਲਾ ਕਰਾਰ ਦਿੱਤਾ, ਬਰਗਾੜੀ ਬੇਅਦਬੀ ਕਾਂਡ ਅਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਗ੍ਰਿਫ਼ਤਾਰ ਕਰਕੇ ਜੇਲਾਂ ਵਿਚ ਡੱਕਣ ਦੀ ਸਰਕਾਰ ਤੋਂ ਮੰਗ ਕੀਤੀ ਗਈ। ਕੇਂਦਰ ਸਰਕਾਰ ਵਲੋਂ 8 ਸਿਆਸੀ ਸਿੱਖ ਕੈਦੀਆਂ ਦੀ ਸਜ਼ਾ ਮੁਆਫ ਕਰਨ ਦੀ ਪ੍ਰਸ਼ੰਸਾ ਕਰਦਿਆਂ ਮੰਗ ਕੀਤੀ ਗਈ ਕਿ ਸਜ਼ਾਵਾਂ ਕੱਟ ਚੁੱਕੇ ਸਾਰੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ ਅਤੇ ਪੰਜਾਬ ਦੀ ਧਰਤੀ ਦੇ ਵਿਗੜ ਰਹੇ ਪੌਣ-ਪਾਣੀ ਅਤੇ ਪੰਜਾਬ ਵਿਚੋਂ ਪੰਜਾਬ ਦੇ ਭਵਿੱਖ ਦੇ ਵਾਰਸ ਨੌਜਵਾਨ ਸਿੱਖ ਪੀੜ੍ਹੀ ਦੇ ਵਿਦੇਸ਼ਾਂ ਵਿਚ ਹਿਜ਼ਰਤ ਕਰਨ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਵਾਸੀਆਂ ਨੂੰ ਗੁਰੂਆਂ ਦੇ ਵਰੋਸਾਏ ਪੰਜਾਬ ਨੂੰ ਬਚਾਉਣ ਲਈ ਲੋਕ ਲਹਿਰ ਖੜ੍ਹੀ ਕਰਨ ਦੀ ਅਪੀਲ ਕੀਤੀ ਗਈ।
ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਅੱਜ ਗੁਰੂ ਦੀ ਗੋਲਕ ਦੀ ਸਹੀ ਵਰਤੋਂ ਨਾ ਹੋਣ ਕਾਰਨ ਸਿੱਖ ਕੌਮ ਦੀ ਨੌਜਵਾਨੀ ਸਿੱਖਿਆ ਦੇ ਪੱਧਰ ‘ਤੇ ਦੂਜੀਆਂ ਕੌਮਾਂ ਦੇ ਮੁਕਾਬਲੇ ਬਹੁਤ ਪੱਛੜ ਗਈ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ‘ਤੇ ਸ਼੍ਰੋਮਣੀ ਕਮੇਟੀ ਰਾਹੀਂ ਕਾਬਜ਼ ਬਾਦਲ ਪਰਿਵਾਰ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਰਗੇ ਬਲਾਤਕਾਰੀਆਂ ਨੂੰ ਬਿਨਾਂ ਮੰਗੇ ਮਾਫ਼ੀਆਂ ਦਿਵਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥ-ਗ੍ਰੰਥ ਦੇ ਸਿਧਾਂਤ ਮਲੀਆਮੇਟ ਕੀਤੇ।
ਉਨ੍ਹਾਂ ਪ੍ਰਕਾਸ਼ ਸਿੰਘ ਬਾਦਲ ਨੂੰ ਸਵਾਲ ਕੀਤਾ ਕਿ ਉਹ ਸਪੱਸ਼ਟ ਕਰਨ ਕਿ ਉਨ੍ਹਾਂ ਦੀ ਵਫ਼ਾਦਾਰੀ ਪੰਥ ਨਾਲ ਹੈ ਜਾਂ ਪੰਥ ਕੇ ਕਾਤਲਾਂ ਨਾਲ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਪੰਥ ਦਾ ਵਾਸਤਾ ਪਾ ਕੇ ਪੰਜ ਵਾਰ ਮੁੱਖ ਮੰਤਰੀ ਬਣਿਆ ਪਰ ਸੱਤਾ ‘ਚ ਆ ਕੇ ਉਸ ਨੇ ਵਫ਼ਾਦਾਰੀ ਪੰਥ ਦੋਖ਼ੀਆਂ ਨਾਲ ਨਿਭਾਈ।ਅੱਗੇ ਬੋਲਦੇ ਹੋਏ ਉਨ੍ਹਾਂ ਨੇ ਕਿਹਾ ਕਿ ਸੁਮੇਧ ਸਿੰਘ ਸੈਣੀ ਅਤੇ ਇਜ਼ਹਾਰ ਆਲਮ ਵਰਗੇ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਕਰਨ ਵਾਲੇ ਪੁਲਸ ਅਧਿਕਾਰੀਆਂ ਨੂੰ ਉੱਚ ਅਹੁਦੇ ਦੇ ਕੇ ਨਿਵਾਜਿਆ ਅਤੇ ਝੂਠੇ ਪੁਲਸ ਮੁਕਾਬਲਿਆਂ ਵਿਚ ਬੇਦੋਸ਼ੇ ਸਿੱਖ ਨੌਜਵਾਨਾਂ ਦਾ ਕਤਲੇਆਮ ਕਰਨ ਵਾਲੇ ਪੁਲਸ ਮੁਲਾਜ਼ਮਾਂ ਨੂੰ ਜੇਲਾਂ ਵਿਚੋਂ ਛੁਡਾਇਆ। ਭਾਈ ਰਣਜੀਤ ਸਿੰਘ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਸ਼ਹੀਦਾਂ ਦੀਆਂ ਬੇਅੰਤ ਕੁਰਬਾਨੀਆਂ ਦੇ ਨਾਲ ਹੋਂਦ ‘ਚ ਆਈ ਸ਼੍ਰੋਮਣੀ ਕਮੇਟੀ ਨੂੰ ਆਪਣੇ ਪਰਿਵਾਰ ਦੀ ਜਾਗੀਰ ਬਣਾ ਲਿਆ ਹੈ ਅਤੇ ਗੁਰਦੁਆਰਿਆਂ ਦੇ ਚੜ੍ਹਾਵੇ ਦੇ ਅਰਬਾਂ ਰੁਪਏ ਆਪਣੀ ਸਿਆਸੀ ਮੁਫ਼ਾਦਾਂ ਲਈ ਖਰਚ ਰਹੇ ਹਨ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਬਾਦਲ ਪਰਿਵਾਰ ਤੋਂ ਮੁਕਤ ਕਰਵਾਉਣ ਲਈ ਆਪਣੇ ਵੋਟ ਦੇ ਹੱਕ ਦੀ ਵਰਤੋਂ ਲਈ ਲਾਮਬੰਦ ਹੋਵੇ। ਸੰਤ ਸਮਾਜ ਦੇ ਪ੍ਰਧਾਨ ਅਤੇ ਪੰਥਕ ਅਕਾਲੀ ਲਹਿਰ ਦੇ ਸਰਪ੍ਰਸਤ ਸੰਤ ਬਾਬਾ ਸਰਬਜੋਤ ਸਿੰਘ ਬੇਦੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਿਆਸੀ ਗ਼ਲਬੇ ‘ਚੋਂ ਮੁਕਤ ਕਰਵਾਉਣ ਦਾ ਹੋਕਾ ਦਿੱਤਾ।
ਇਸ ਮੌਕੇ ਸੰਬੋਧਨ ਕਰਦਿਆਂ ਸੰਤ ਬਾਬਾ ਹਰੀ ਸਿੰਘ ਰੰਧਾਵੇ ਵਾਲਿਆਂ ਨੇ ਕਿਹਾ ਕਿ ਜਦੋਂ ਤੱਕ ਸਿੱਖ ਆਪਣੇ ਗੁਰਦੁਆਰਿਆਂ ਨੂੰ ਸੁਚੱਜੇ ਪ੍ਰਬੰਧਾਂ ਹੇਠ ਨਹੀਂ ਲਿਆਉਂਦੇ, ਸਿੱਖਾਂ ਦੇ ਗ਼ਰੀਬ, ਪੱਛੜੇ ਅਤੇ ਅਣਗੌਲੇ ਵਰਗਾਂ ਨੂੰ ਦਸਵੰਧ ਦੀ ਪਰੰਪਰਾ ਦਾ ਲਾਭ ਨਹੀਂ ਦਿੱਤਾ ਜਾ ਸਕਦਾ। ਸੰਤ ਬਾਬਾ ਲਖਬੀਰ ਸਿੰਘ ਰਤਵਾੜਾ ਸਾਹਿਬ ਨੇ ਪੰਜਾਬ ਨੂੰ ਦਰਪੇਸ਼ ਸੰਕਟਾਂ ਵਿਚੋਂ ਕੱਢਣ ਲਈ ਸੰਤ-ਮਹਾਂਪੁਰਖਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ। ਉਨ੍ਹਾਂ ਸਮੁੱਚੇ ਸਿੱਖ ਪੰਥ ਵਿਚ ਏਕਤਾ ਤੇ ਇਕਸੁਰਤਾ ਬਣਾਉਣ ਲਈ ਇਕ ਕੈਲੰਡਰ ਅਤੇ ਇਕ ਮਰਯਾਦਾ ਹੋਣ ਦੀ ਗੱਲ ਆਖੀ। ਰਾੜਾ ਸਾਹਿਬ ਸੰਪਰਦਾ ਤੋਂ ਸੰਤ ਭੁਪਿੰਦਰ ਸਿੰਘ ਜਰਗ ਨੇ ਸੰਗਤਾਂ ਨੂੰ ਪੰਥਕ ਅਕਾਲੀ ਲਹਿਰ ਦਾ ਸਾਥ ਦੇਣ ਦੀ ਅਪੀਲ ਕੀਤੀ। ਹਲਕਾ ਫਤਿਹਗੜ੍ਹ ਸਾਹਿਬ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਸਮੁੱਚੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਗੁਰਦੁਆਰਿਆਂ ਦਾ ਪ੍ਰਬੰਧ ਗੁਰਸਿੱਖੀ ਜੀਵਨ ਨੂੰ ਪ੍ਰਣਾਏ ਨੁਮਾਇੰਦਿਆਂ ਹਵਾਲੇ ਕਰਨ

Related Articles

Back to top button