Latest

ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਦੀ ਹਾਲਤ ਨਾਜ਼ੁਕ, ਮੌਤ ਦੀ ਉੱਡੀ ਅਫ਼ਵਾਹ

ਬ੍ਰੇਨ ਕਲੌਟ ਸਰਜ਼ਰੀ ਤੋਂ ਬਾਅਦ ਦੇਸ਼ ਦੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਵੈਂਟੀਲੇਟਰ ਸਪੋਰਟ ‘ਤੇ ਹਨ। ਹਸਪਤਾਲ ‘ਚ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦਰਮਿਆਨ ਉਨ੍ਹਾਂ ਦੀ ਮੌਤ ਦੀ ਝੂਠੀ ਖ਼ਬਰ ਦੀ ਅਫ਼ਵਾਹ ਉੱਡ ਗਈ।Pranab Mukherjee's condition worsens: Hospitalਹੁਣ ਉਨ੍ਹਾਂ ਦੀ ਬੇਟੀ ਅਤੇ ਕਾਂਗਰਸ ਨੇਤਾ ਸ਼ਰਮਿਸ਼ਠਾ ਮੁਖਰਜੀ ਨੇ ਕਿਹਾ ਸਾਬਕਾ ਰਾਸ਼ਟਰਪਤੀ ਦੀ ਮੌਤ ਦੀ ਖ਼ਬਰ ਝੂਠੀ ਹੈ। ਸਾਬਕਾ ਰਾਸ਼ਟਰੀ ਪ੍ਰਣਬ ਮੁਖਰਜੀ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ। ਉਹ ਵੈਂਟੀਲੇਟਰ ‘ਤੇ ਸਪੋਰਟ ‘ਤੇ ਹਨ।ਫੌਜ ਦੇ ਰਿਸਰਚ ਐਂਡ ਰੈਫਰਲ ਹਸਪਤਾਲ ਨੇ ਬੁੱਧਵਾਰ ਨੂੰ ਇਕ ਬਿਆਨ ‘ਚ ਕਿਹਾ ‘ਪ੍ਰਣਬ ਮੁਖਰਜੀ ਦੀ ਹਾਲਤ ਲਗਾਤਾਰ ਨਾਜ਼ੁਕ ਬਣੀ ਹੋਈ ਹੈ। ਇਸ ਸਮੇਂ ਉਨ੍ਹਾਂ ਦੀ ਹਾਲਤ ਬਲੱਡ ਸਰਕੂਲੇਸ਼ਨ ਦੇ ਲਿਹਾਜ਼ ਨਾਲ ਸਥਿਰ ਹੈ ਅਤੇ ਉਹ ਵੈਂਟੀਲੇਟਰ ‘ਤੇ ਹਨ।

Related Articles

Back to top button