Sikh News

ਸਿੰਘਾਂ ਨੇ ਕਰਤਾ ਲੌਂਗੋਵਾਲ ਨੂੰ ਚੈਲੇਂਜ | SGPC ਦਫਤਰ ਦੇ ਬਾਹਰ ਮਹੌਲ ਗਰਮ | Surkhab TV

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਦੋਸ਼ੀਆਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕਰਵਾਉਣ ਸੰਬੰਧੀ ਅੱਜ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਕਮੇਟੀ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਪਹਿਲਾਂ ਤਾਂ ਜਥੇਬੰਦੀਆਂ ਨੂੰ ਇੱਥੇ ਪਹੁੰਚਣ ਤੋਂ ਰੋਕਿਆ ਗਿਆ ਬੇਅਦਬੀ ਕਾਂਡ: ਸਿੱਖ ਜਥੇਬੰਦੀਆਂ ਵੱਲੋਂ ਫਿਰ ਤੋਂ ਧਰਨੇ ਦੇਣ ਦਾ ਐਲਾਨਪਰ ਹਲਕੀ ਝੜਪ ਤੋਂ ਬਾਅਦ ਸਿੱਖ ਜਥੇਬੰਦੀਆਂ ਦੀਵਾਨ ਹਾਲ ਮੰਜੀ ਸਾਹਿਬ ਦੇ ਬਾਹਰ ਪਹੁੰਚੀਆਂ ਅਤੇ ਉਨ੍ਹਾਂ ਵਲੋਂ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ। ਇਸ ਮੌਕੇ ਸਿੱਖ ਜਥੇਬੰਦੀਆਂ ਵਲੋਂ 328 ਪਾਵਨ ਸਰੂਪਾਂ ਦੇ ਮਾਮਲੇ ‘ਚ ਸਹੀ ਫ਼ੈਸਲੇ ਸੰਬੰਧੀ ਅਤੇ ਦੋਸ਼ੀਆਂ ‘ਤੇ ਬਣਦੀ ਕਾਰਵਾਈ ਨੂੰ ਲੈ ਕੇ ਵਿਰੋਧਤਾ ਜਤਾਈ ਜਾ ਰਹੀ ਹੈ।

Related Articles

Back to top button