ਸਿੰਘਾਂ ਲਾ ਲਿਆ ਧਰਨਾ,ਕਹਿੰਦੇ Suri ਅੰਦਰ ਕਰਾਕੇ ਮੁੜਨਾ | Amritsar | Surkhab TV

ਸੋਸ਼ਲ ਮੀਡੀਆ ਤੇ ਸ਼ਿਵ ਸੈਨਾ ਲੀਡਰ ਕਹਾਉਣ ਵਾਲੇ ਸੁਧੀਰ ਸੂਰੀ ਦੀ ਇੱਕ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ ਜਿਸ ਵਿੱਚ ਸੁਧੀਰ ਸੂਰੀ ਬਾਹਰ ਰਹਿ ਰਹੇ ਲੋਕਾਂ ਦੀਆਂ ਮਾਵਾਂ ਭੈਣਾਂ ਬਾਰੇ ਗਲਤ ਸ਼ਬਦਾਵਲੀ ਬੋਲਦਾ ਦਿਖਾਈ ਦੇ ਰਿਹਾ ਹੈ ਜਿਸ ਦੇ ਬਾਅਦ ਹੁਣ ਨਿਹੰਗ ਸਿੰਘ ਜਥੇਬੰਦੀਆਂ ਚ ਕਾਫ਼ੀ ਰੋਸ ਵੀ ਪਾਇਆ ਜਾ ਰਿਹਾ ਹੈ। ਜਿਸ ਦੇ ਚੱਲਦੇ ਸਿਰਲੱਥ ਖਾਲਸਾ ਜਥਾ ਸਮੇਤ ਹੋਰ ਕਈ ਜਥੇਬੰਦੀਆਂ ਵੱਲੋਂ ਅੱਜ ਅੰਮ੍ਰਿਤਸਰ ਦੇ ਡੀ.ਸੀ.ਪੀ ਜਗਮੋਹਨ ਸਿੰਘ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਵਿਚ ਉਨ੍ਹਾਂ ਨੇ ਸੁਧੀਰ ਸੂਰੀ ਦੇ ਖਿਲਾਫ ਮਾਮਲਾ ਦਰਜ ਕਰਵਾਉਣ ਨੂੰ ਲੈ ਕੇ ਗੱਲਬਾਤ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਕਿਹਾ ਕਿ ਜੋ ਸੁਧੀਰ ਸੂਰੀ ਵੱਲੋਂ ਗਲਤ ਸ਼ਬਦਾਵਲੀ ਬੋਲੀ ਗਈ ਹੈ ਉਸਦੇ ਖਿਲਾਫ ਮਾਮਲਾ ਦਰਜ ਹੋਣਾ ਚਾਹੀਦਾ। ਉਨ੍ਹਾਂ ਨੇ ਕਿਹਾ ਕਿ ਸੁਧੀਰ ਸੂਰੀ ਪਹਿਲੇ ਵੀ ਕਈ ਵਾਰ ਇਸ ਤਰ੍ਹਾਂ ਦੀਆਂ ਹਰਕਤਾਂ ਕਰ ਚੁੱਕਾ ਹੈ ਜਿਸਦੇ ਬਾਅਦ ਉਹ ਮਾਫੀ ਮੰਗ ਲੈਂਦਾ ਹੈ ਪਰ ਇਸ ਵਾਰ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਉਸ ਤੇ ਮਾਮਲਾ ਦਰਜ ਕਰਵਾ ਕੇ ਉਸ ਨੂੰ ਜੇਲ੍ਹ ਭੇਜਿਆ ਜਾਵੇਗਾ ਅਤੇ ਅਗਰ ਪ੍ਰਸ਼ਾਸਨ ਵੱਲੋਂ ਸੱਤ ਦਿਨਾਂ ਦੇ ਅੰਦਰ ਅੰਦਰ ਸੂਰੀ ਤੇ ਮਾਮਲਾ ਦਰਜ ਨਾ ਕੀਤਾ ਗਿਆ ਤਾਂ ਨਿਹੰਗ ਸਿੰਘ ਜਥੇਬੰਦੀਆਂ ਸੂਰੀ ਦੀ ਪ੍ਰਾਪਰਟੀ ਦਾ ਘਿਰਾਓ ਕਰਨਗੀਆਂ ਅਤੇ ਉਸ ਦੀਆਂ ਬੱਸਾਂ ਤੱਕ ਰੋਕਣਗੀਆਂ ਅਤੇ ਹੋ ਸਕਦਾ ਹੈ ਕਿ ਉਸ ਦਾ ਦੁਕਾਨਾਂ ਦੀ ਤੋੜਭੰਨ ਵੀ ਕੀਤੀ ਜਾ ਸਕਦੀ ਹੈ। ਦੂਜੇ ਪਾਸੇ ਮੰਗ ਪੱਤਰ ਲੈਣ ਤੋਂ ਬਾਅਦ ਡੀਸੀਪੀ ਜਗਮੋਹਨ ਸਿੰਘ ਨੇ ਕਿਹਾ ਕਿ ਇਸ ਸਬੰਧੀ ਜਿਹੜੀ ਇਨਕੁਆਰੀ ਐਸ.ਪੀ ਹਰਪਾਲ ਸਿੰਘ ਨੂੰ ਮਾਰਕ ਕਰ ਦਿੱਤੀ ਗਈ ਹੈ ਜੋ ਵੀ ਕੇਸ ਵਿੱਚ ਬਣਦੀ ਕਾਰਵਾਈ ਹੋਵੇਗੀ ਹਰਪਾਲ ਸਿੰਘ ਵੱਲੋਂ ਕੀਤੀ ਜਾਵੇਗੀ।ਦੱਸ ਦਈਏ ਕਿ ਸੂਰੀ ਦੀ ਪਿਛਲੇ ਦਿਨੀਂ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਉਸਨੇ ਵਿਦੇਸ਼ਾਂ ਵਿਚ ਰਹਿੰਦੇ ਪੰਜਾਬੀਆਂ ਖਾਸ ਕਰਕੇ ਸਿੱਖਾਂ ਬਾਰੇ ਤੇ ਉਹਨਾਂ ਦੀਆਂ ਧੀਆਂ ਭੈਣਾਂ ਬਾਰੇ ਬਹੁਤ ਸ਼ਰਮਨਾਕ ਤੇ ਅਸ਼ਲੀਲ ਗੱਲਾਂ ਕੀਤੀਆਂ ਸਨ।