News

ਸਿੱਖਾਂ ਲਈ ਆਈ ਵੱਡੀ ਖੁਸ਼ਖਬਰੀ, ਹੋ ਗਿਆ ਉਹ ਕੰਮ ਜੋ ਸਿੱਖਾਂ ਨੇ ਕਦੇ ਸੋਚਿਆ ਵੀ ਨਹੀਂ

ਭਾਰਤ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖ ਕੇ ਇੱਕ ਅਹਿਮ ਫ਼ੈਸਲਾ ਲਿਆ ਗਿਆ ਹੈ। ਜਿਸ ਨਾਲ ਸਿੱਖ ਕੌਮ ਵਿਚ ਖ਼ੁਸ਼ੀ ਮਹਿਸੂਸ ਕੀਤੀ ਜਾ ਰਹੀ ਹੈ। ਕੇਂਦਰ ਸਰਕਾਰ ਨੇ 8 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਹੈ ਅਤੇ ਇੱਕ ਸਿੱਖ ਕੈਦੀ ਦੀ ਫਾਂ-ਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਹੈ। ਬਲਵੰਤ ਸਿੰਘ ਰਾਜੋਆਣਾ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਜਾਨ ਲੈਣ ਦੇ ਦੋਸ਼ ਵਿੱਚ ਫਾਂ-ਸੀ ਦੀ ਸਜ਼ਾ ਸੁਣਾਈ ਗਈ ਸੀ। ਮਿਲੀ ਜਾਣਕਾਰੀ ਅਨੁਸਾਰ ਇਸ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਗਿਆ ਹੈ।ਇਸ ਤੋਂ ਬਿਨਾਂ ਪੰਜਾਬ ਸਰਕਾਰ ਵੱਲੋਂ ਵੀ 35 ਸਿੱਖ ਕੈਦੀਆਂ ਦੀ ਫਾਈਲ ਤਿਆਰ ਕਰਕੇ ਗਵਰਨਰ ਨੂੰ ਭੇਜੀ ਗਈ ਹੈ। ਉਮੀਦ ਹੈ 2 ਅਕਤੂਬਰ ਨੂੰ ਇਨ੍ਹਾਂ 35 ਸਿੱਖ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭਾਰਤ ਸਰਕਾਰ ਦਾ 9 ਸਿੱਖ ਕੈਦੀਆਂ ਦੇ ਸਬੰਧ ਵਿੱਚ ਧੰਨਵਾਦ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਿਛਲੇ ਸਾਲ ਉਹ ਉਸ ਸਮੇਂ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਵੀ ਰਾਜੋਆਣਾ ਦੀ ਫਾਂ-ਸੀ ਦੀ ਸਜ਼ਾ ਮੁਆਫ਼ ਕਰਵਾਉਣ ਲਈ ਆਪਣੇ ਵਫ਼ਦ ਸਮੇਤ ਮਿਲੇ ਸਨ।ਭਾਈ ਲੌਂਗੋਵਾਲ ਨੇ ਪੰਜਾਬ ਸਰਕਾਰ ਦੇ 35 ਸਿੱਖ ਕੈਦੀਆਂ ਨੂੰ ਰਿਹਾਅ ਕਰਨ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਸਰਕਾਰ ਨੂੰ 550 ਸਿੱਖ ਕੈਦੀ ਰਿਹਾਅ ਕਰ ਦੇਣੇ ਚਾਹੀਦੇ ਹਨ। ਗੁਰਦਾਸ ਮਾਨ ਦੇ ਮੁੱਦੇ ਤੇ ਭਾਈ ਲੌਂਗੋਵਾਲ ਦਾ ਮੰਨਣਾ ਹੈ ਕਿ ਗੁਰਦਾਸ ਮਾਨ ਨੂੰ ਪੰਜਾਬੀ ਬੋਲੀ ਦਾ ਸਤਿਕਾਰ ਕਰਨਾ ਚਾਹੀਦਾ ਹੈ।ਕਿਉਂਕਿ ਪੰਜਾਬੀ ਬੋਲੀ ਨੇ ਉਨ੍ਹਾਂ ਨੂੰ ਬਹੁਤ ਮਾਣ ਬਖਸ਼ਿਆ ਹੈ। ਉਨ੍ਹਾਂ ਦਾ ਇਹ ਵੀ ਮੰਨਣਾ ਹੈ ਕਿ ਭਾਰਤ ਵਿੱਚ ਇੱਕ ਰਾਸ਼ਟਰ ਇੱਕ ਭਾਸ਼ਾ ਵਾਲਾ ਅਸੂਲ ਲਾਗੂ ਨਹੀਂ ਹੋਣਾ ਚਾਹੀਦਾ। ਉਹ ਇਸ ਦੀ ਵਿਰੋਧਤਾ ਕਰਦੇ ਹਨ। ਕਿਉਂਕਿ ਇੱਥੇ ਵੱਖ ਵੱਖ ਸੂਬਿਆਂ ਦੀਆਂ ਵੱਖ ਵੱਖ ਭਾਸ਼ਾਵਾਂ ਹਨ। ਇੱਥੇ ਵੱਖਰੇ ਵੱਖਰੇ ਧਰਮ ਹਨ। ਸਭ ਨੂੰ ਆਜ਼ਾਦੀ ਨਾਲ ਕਿਸੇ ਵੀ ਭਾਸ਼ਾ ਨੂੰ ਅਪਣਾਉਣ ਦੀ ਖੁੱਲ੍ਹ ਹੋਣੀ ਚਾਹੀਦੀ ਹੈ। ਕਿਸੇ ਤੇ ਕੋਈ ਭਾਸ਼ਾ ਥੋਪੀ ਨਹੀਂ ਜਾਣੀ ਚਾਹੀਦੀ।

Related Articles

Back to top button