ਸਿੱਖ ਸੰਗਤ ਲਈ ਗੁਰੂਦਵਾਰਾ ਸ਼੍ਰੀ ਹੇਮਕੁੰਟ ਸਾਹਿਬ ਤੋਂ ਆਈ ਵੱਡੀ ਖਬਰ

ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ “ਤੁਹਾਨੂੰ ਦੱਸ ਦੇਈਏ ਕਿ ਉੱਤਰਾਖੰਡ ਦੇ ਚਮੋਲੀ ਵਿੱਚ ਸਿੱਖਾਂ ਦੇ ਧਾਰਮਿਕ ਸਥਾਨ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਿਰ ਦੇ ਦਰਬਾਰ ਵੀਰਵਾਰ ਨੂੰ ਬੰਦ ਕਰ ਦਿੱਤੇ ਹਨ। ਇਸ ਦੌਰਾਨ ਅੰਤਿਮ ਦਿਨ 3000 ਹਜ਼ਾਰ ਸ਼ਰਧਾਲੂਆਂ ਦੇ ਜੱਥੇ ਨੇ ਮੱਥਾ ਟੇਕਿਆ।ਇਸ ਦੇ ਨਾਲ ਹੀ ਸ਼ਰਧਾਲੂਆਂ ਵਿਚ ਵੀ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਦੱਸ ਦਈਏ ਕਿ ਵੀਰਵਾਰ ਦੁਪਹਿਰ 1:30 ਵਜੇ ਸਰਦੀਆਂ ਲਈ ਹੇਮਕੁੰਟ ਸਾਹਿਬ ਤੇ ਲੋਕਪਾਲ ਲਕਸ਼ਮਣ ਮੰਦਰ ਦੇ ਦਰਵਾਜ਼ੇ ਬੰਦ ਕਰ ਦਿੱਤੇ ਗਏ ਸਨ। ਹੇਮਕੁੰਟ ਸਾਹਿਬ ਦੇ ਗੁਰਦੁਆਰਾ ਸਾਹਿਬ ਵਿਖੇ ਹੁਣ ਤੱਕ 28 ਲੱਖ ਸ਼ਰਧਾਲੂ ਮੱਥਾ ਟੇਕ ਚੁੱਕੇ ਹਨ। ਗੋਵਿੰਦਘਾਟ ਗੁਰਦੁਆਰਾ ਦੇ ਸੀਨੀਅਰ ਮੈਨੇਜਰ ਸਰਦਾਰ ਸੇਵਾ ਸਿੰਘ ਨੇ ਦੱਸਿਆ ਕਿ ਹੇਮਕੁੰਟ ਸਾਹਿਬ ਦੇ ਕਪਾਟ ਬੰਦ ਕਰਨ ਦੀਆਂ ਤਿਆਰੀਆਂ ਸਵੇਰੇ 10 ਵਜੇ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਸਨ। ਸ਼ਬਦ ਕੀਰਤਨ ਅਰਦਾਸ ਤੋਂ ਬਾਅਦ, ਹੇਮਕੁੰਟ ਸਾਹਿਬ ਦੇ ਕਪਾਟ ਸਰਦ ਰੁੱਤ ਦੇ ਮੌਸਮ ਲਈ ਪੰਜ ਪਿਆਰਾਂ ਦੀ ਅਗਵਾਈ ਹੇਠ 1:30 ਵਜੇ ਬੰਦ ਕਰ ਦਿੱਤੇ ਗਏ।ਤੁਹਾਡੀ ਜਾਣਕਾਰੀ ਲਈ ਦੱਸ ਦੇਈਏ ਕਿ ‘ 25 ਮਈ ਤੋ ਚਲ ਰਹੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ 10 ਅਕਤੂਬਰ ਨੂ ਕਪਾਟ ਭਾਰੀ ਸੰਗਤਾ ਦੇ ਸਨਮੁਖ ਇਸ ਸਾਲ ਦੀ ਅੰਤਿਮ ਅਰਦਾਸ ਨਾਲ 6 ਮਹੀਨਿਆ ਲਈ ਸਮਾਪਤ ਹੋ ਗਈ ਪਿਛਲੇ ਵਰ੍ਹੇ ਆਈ ਆਫਤ ਨਾਲ ਸੰਗਤਾ ਦੀ ਗਿਣਤੀ ਚ ਭਾਰੀ ਗਿਰਾਵਟ ਵੇਖੀ ਗਈ ਗੋਬਿੰਦਘਾਟ ਤੋਂ ਉਪਰ ਤੱਕ ਦਾ ਮਾਰਗ ਮਾਰਗ ਵੀ 13 ਕਿਲੋਮੀਟਰ ਤੋ ਵਧ ਕੇ 18 ਕਿਲੋਮੀਟਰ ਹੋ ਗਿਆ ਹੈ ਸੰਗਤਾਂ ਨੂੰ ਇਥੇ ਪੁਲਨਾ ਅਤੇ ਭੰਡੋਰ ਪਿੰਡ ਦੇ ਹੜ ਕਾਰਣ ਰੁੜ੍ਹ ਜਾਣ ਕਰਕੇ ਮਾਰਗ ਵਿਚ ਕੇਵਲ 2 ਹੀ ਢਾਬੇ ਖੁਲੇ ਮਿਲੇ ਹੇਮਕੁੰਟ ਸਾਹਿਬ ਚਮੋਲੀ ਜ਼ਿਲ੍ਹਾ, ਉੱਤਰਾਖੰਡ, ਭਾਰਤ ਵਿੱਚ ਸਥਿੱਤ ਸਿੱਖਾਂ ਦਾ ਇੱਕ ਪ੍ਰਸਿੱਧ ਤੀਰਥ ਅਸਥਾਨ ਹੈ। ਭਾਰਤ ਦੇ ਨਿਰੀਖਣ ਮੁਤਾਬਕ ਇਹ ਹਿਮਾਲਾ ਪਰਬਤਾਂ ਵਿੱਚ ੪੬੩੨ ਮੀਟਰ (੧੫,੨੦੦ ਫੁੱਟ) ਦੀ ਉਚਾਈ ‘ਤੇ ਇੱਕ ਬਰਫ਼ਾਨੀ ਝੀਲ ਕੰਢੇ ਸੱਤ ਪਹਾੜਾਂ ਵਿਚਕਾਰ ਬਿਰਾਜਮਾਨ ਹੈ; ਇਹਨਾਂ ਸੱਤਾਂ ਪਹਾੜਾਂ ਉੱਤੇ ਨਿਸ਼ਾਨ ਸਾਹਿਬ ਝੂਲਦੇ ਹਨ।
ਇਸ ਤੱਕ ਰਿਸ਼ੀਕੇਸ਼-ਬਦਰੀਨਾਥ ਸ਼ਾਹ-ਰਾਹ ਉੱਤੇ ਪੈਂਦੇ ਗੋਬਿੰਦਘਾਟ ਤੋਂ ਸਿਰਫ਼ ਪੈਦਲ ਚੜ੍ਹਾਈ ਰਾਹੀਂ ਹੀ ਪਹੁੰਚਿਆ ਜਾ ਸਕਦਾ ਹੈ। ਇੱਥੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸੁਸ਼ੋਬਤ ਹੈ। ਇਸ ਅਸਥਾਨ ਦਾ ਜ਼ਿਕਰ ਗੁਰੂ ਗੋਬਿੰਦ ਸਿੰਘ ਦੁਆਰਾ ਲਿਖੇ ਗਏ ਦਸਮ ਗ੍ਰੰਥ ਵਿੱਚ ਆਉਂਦਾ ਹੈ ਇਸ ਕਰਕੇ ਇਹ ਉਹਨਾਂ ਲੋਕਾਂ ਲਈ ਖ਼ਾਸ ਮਹੱਤਵ ਰੱਖਦਾ ਹੈ ਜੋ ਦਸਮ ਗ੍ਰੰਥ ਵਿੱਚ ਵਿਸ਼ਵਾਸ ਰੱਖਦੇ ਹਨ।