Punjab

ਸੁਲਤਾਨਪੁਰ ਲੋਧੀ- ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ 550 ਕਿੱਲੋ ਦਾ ਕੇਕ

ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਵਰਤਾਇਆ ਗਿਆ 550 ਕਿੱਲੋ ਦਾ ਕੇਕ – ਸੁਲਤਾਨਪੁਰ ਲੋਧੀ: ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਅੱਜ ਦੁਨੀਆ ਭਰ ‘ਚ ਮਨਾਇਆ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ‘ਚ ਅੱਜ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮ ਵੱਡੇ ਪੱਧਰ ‘ਤੇ ਮਨਾਏ ਜਾ ਰਹੇ ਹਨ ਅਤੇ ਅੱਜ ਸੁਲਤਾਨਪੁਰ ਲੋਧੀ ਦੀ ਧਰਤੀ ‘ਤੇ 550 ਕਿੱਲੋ ਦਾ ਕੇਕ ਵਰਤਾਇਆ ਗਿਆ ਹੈ। ਇਹ ਕੇਕ ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲਿਆਂ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗਿਆ ਹੈ। ਸੰਤਾ ਵੱਲੋਂ ਲਗਾਏ ਗਏ ਲੰਗਰ ‘ਚ ਇਹ ਕੇਕ ਸੰਗਤਾਂ ਨੂੰ ਵੰਡਿਆ ਗਿਆ।
ਇਸ ਕੇਕ ਨੂੰ ਬਣਾਉਣ ਲਈ ਪਿਛਲੇ 2 ਦਿਨਾਂ ਤੋਂ 8 ਕਾਰੀਗਰਾਂ ਵੱਲੋਂ ਤਿਆਰ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਸੰਤ ਬਾਬਾ ਮਾਨ ਸਿੰਘ ਪਿਹੋਵਾ ਵਾਲਿਆਂ ਵਲੋਂ ਲਗਾਏ ਗਏ ਇਸ ਲੰਗਰ ‘ਚ 550 ਕਿਸਮ ਦੇ ਪਕਵਾਨ ਬਣਾਏ ਜਾ ਰਹੇ ਹਨ,ਜਿਨ੍ਹਾਂ ਨੂੰ ਛਕ ਕੇ ਸੰਗਤਾਂ ਨਿਹਾਲ ਹੋ ਰਹੀਆਂ ਹਨ।

Related Articles

Back to top button