Sikh News

ਸ੍ਰੀ ਦਰਬਾਰ ਸਾਹਿਬ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਲਈ ਜਰੂਰੀ ਸੂਚਨਾ | Surkhab TV

ਕੋਰੋਨਾ ਵਾਇਰਸ ਦੇ ਚਲਦਿਆਂ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਦੇ ਮੱਦੇਨਜ਼ਰ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਆਉਣ ਵਾਲੀਆਂ ਸੰਗਤਾਂ ਦੇ ਨਾਲ-ਨਾਲ ਸਾਰੇ ਹੀ ਸੇਵਾਦਾਰਾਂ ਅਤੇ ਮੁਲਾਜ਼ਮਾਂ ਲਈ ਮਾਸਕ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੁਖਤਾਰ ਸਿੰਘ ਚੀਮਾ ਨੇ ਦਸਿਆ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜਿਥੇ ਪਹਿਲਾਂ ਸੰਗਤਾਂ ਦੀ ਥਰਮਲ ਸਕਰੀਨਿੰਗ ਨਾਲ ਤਾਪਮਾਨ ਚੈੱਕ ਕੀਤਾ ਜਾਂਦਾ ਸੀ ਅਤੇ ਸਰੀਰ ਸੈਨੇਟਾਇਜ਼ਰ ਟਨਲ ਵਿਚੋਂ ਸੈਨੇਟਾਇਜ਼ ਕਰ ਕੇ ਭੇਜਿਆ ਜਾਂਦਾ ਸੀ। ਉਥੇ ਹੀ, ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਆਉਣ ਵਾਲੀਆਂ ਸੰਗਤ ਨੂੰ ਅਤੇ ਸਾਰੇ ਮੁਲਾਜ਼ਮਾਂ, ਸੇਵਾਦਾਰਾਂ ਨੂੰ ਮਾਸਕ ਪਾਉਣਾ ਜ਼ਰੂਰੀ ਕਰ ਦਿਤਾ ਗਿਆ ਹੈ ਤਾਂ ਜੋ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਿਆ ਜਾ ਸਕੇ। Golden Temple To 'Bear Entire Cost' of PPE Kits And Ventilators In Punjab  Amid Coronavirus Crisis | Curly Tales
ਪ੍ਰਬੰਧਕਾਂ ਨੇ ਦੱਸਿਆ ਕਿ ਕਰੋਨਾ ਤੋਂ ਬਚਾਅ ਵਾਸਤੇ ਪਹਿਲਾਂ ਵੀ ਸਿਹਤ ਵਿਭਾਗ ਦੇ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਸਿਹਤ ਵਿਭਾਗ ਦੀਆਂ ਹਦਾਇਤਾਂ ਮੁਤਾਬਕ ਹੀ ਇੱਥੇ ਸ਼ਰਧਾਲੂਆਂ ਨੂੰ ਹੱਥ ਸੈਨੇਟਾਈਜ਼ ਕਰਨ ਤੇ ਹਰੇਕ ਸ਼ਰਧਾਲੂ ਦੇ ਪਰਿਕਰਮਾ ਵਿੱਚ ਦਾਖ਼ਲ ਹੋਣ ਤੋਂ ਪਹਿਲਾਂ ਸਰੀਰਕ ਤਾਪਮਾਨ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਹੋਰ ਲੋੜੀਂਦੀਆਂ ਸਾਵਧਾਨੀਆਂ ਵੀ ਵਰਤੀਆਂ ਜਾ ਰਹੀਆਂ ਹਨ।

Related Articles

Back to top button