Sikh News

ਸੰਗਤ ਵਿਚ ਦੇਵਾਂਗੇ ਦੋਸ਼ੀਆਂ ਨੂੰ ਸਜ਼ਾ | ਜਥੇਦਾਰ ਵਲੋਂ ਕੀਤਾ ਐਲਾਨ | Giani Harpreet Singh

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਸਰ ਸਾਹਿਬ ਗੁਰਦੁਆਰੇ ਦੇ ਵਿੱਚ 267 ਸਰੂਪਾਂ ਦੀ ਹੋਈ ਬੇਅਦਬੀ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅੱਜ ਦੋ ਮੈਂਬਰੀ ਟੀਮ ਦਾ ਗਠਿਤ ਕਰਨ ਦਾ ਫ਼ੈਸਲਾ ਦਿੱਤਾ ਗਿਆ। ਉੱਥੇ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਵੀ ਇਸ ਪਿੱਛੇ ਦੋਸ਼ੀ ਹੋਵੇਗਾ ਉਸ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਲਈ ਦੋ ਮੈਂਬਰੀ ਟੀਮ ਦਾ ਗਠਨ ਕਰ ਦਿੱਤਾ ਗਿਆ ਹੈ ਅਤੇ ਜੋ ਵੀ ਇੱਕ ਮਹੀਨੇ ਬਾਅਦ ਰਿਪੋਰਟ ਸਾਹਮਣੇ ਆਵੇਗੀ ਪੰਜ ਸਿੰਘ ਸਾਹਿਬਾਨ ਦੇ ਨਾਲ ਮੀਟਿੰਗ ਤੋਂ ਬਾਅਦ ਉਸ ਦੇ ਉੱਪਰ ਵਿਚਾਰ ਕਰ ਦੋਸ਼ੀਆਂ ਨੂੰ ਸਜ਼ਾ ਜ਼ਰੂਰ ਦਿੱਤੀ ਜਾਵੇਗੀ। ਉਥੇ ਉਨ੍ਹਾਂ ਨੇ ਕਿਹਾ ਕਿ ਸਿਆਸਤਦਾਨ ਨੂੰ ਇਸ ਉੱਤੇ ਸਿਆਸਤ ਨਹੀਂ ਕਰਨੀ ਚਾਹੀਦੀ ਅਤੇ ਸਿਆਸੀ ਬਿਆਨਾਂ ਤੋਂ ਦੂਰੀ ਬਣਾਈ ਰੱਖਣੀ ਚਾਹੀਦੀ ਹੈ।Akal Takht chief to lead first jatha - chandigarh - Hindustan Times
ਦੱਸ ਦਈਏ ਕਿ ਗੁਰਦਵਾਰਾ ਰਾਮਸਰ ਸਾਹਿਬ ਵਿਖੇ ਮਿਤੀ 18/19 ਮਈ 2016 ਦੀ ਰਾਤ ਨੂੰ ਅੱਗ ਲੱਗਣ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਅਗਨ ਭੇਂਟ ਹੋ ਗਏ ਹਨ, ਜਿਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੇਵਾਦਾਰਾਂ ਨੂੰ ਸਵੇਰੇ ਜਦੋਂ ਪਤਾ ਲੱਗਾ, ਤਾਂ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਅਤੇ ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਬੁਲਾਈਆਂ ਗਈਆਂ, ਜਿਨ੍ਹਾਂ ਨੇ ਪਾਣੀ ਦੀਆਂ ਬੁਛਾੜਾਂ ਨਾਲ ਅੱਗ ਬੁਝਾਈ ਜਿਸ ਕਰ ਕੇ ਉਥੇ ਪਏ ਹੋਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਪਾਣੀ ਨਾਲ ਗਿੱਲੇ ਕਰ ਦਿੱਤੇ ਗਏ। ਇਹਨਾਂ ਬੇਅਦਬੀ ਹੋਏ ਸਰਾਪਾਂ ਚੋਂ ਕਾਫੀ ਸਰੂਪਾਂ ਦਾ ਚੁੱਪ ਚੁਪੀਤੇ ਸਸਕਾਰ ਕਰ ਦਿੱਤਾ ਗਿਆ।

Related Articles

Back to top button