Sikh News

ਸੱਚਖੰਡ ਦਰਬਾਰ ਸਾਹਿਬ ਚ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਤੇ15 ਟਨ ਦੇਸੀ ਤੇ ਵਿਦੇਸ਼ੀ ਫੁੱਲਾਂ ਦੀ ਸਜਾਵਟ ਬਣੇਗੀ ਖਿੱਚ ਦਾ ਕੇਂਦਰ!

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਪੁਰਬ ਦੇ ਸੰਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਵਿਖ਼ੇ ਹੋ ਰਹੀ ਸਜਾਵਟ ਦੇ ਅਲੌਕਿਕ ਨਜ਼ਾਰੇ ਦੇ ਸਭ ਤੋਂ ਪਹਿਲਾ ਦਰਸ਼ਨ ਕਰੋ ਜੀ ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਜਾ ਰਹੀ ਹੈ ਫੁੱਲਾਂ ਦੀ ਸਜ਼ਾਵਟ 15 ਟਨ ਦੇਸੀ ਤੇ ਵਿਦੇਸ਼ੀ ਫੁੱਲ ਬਣਨਗੇ ਖਿੱਚ ਦਾ ਕੇਂਦਰ “ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਦੀ ਸਜ਼ਾਵਟ ਸੰਗਤਾਂ ਲਈ ਖਿੱਚ ਦਾ ਕੇਂਦਰ ਬਣੇਗੀ।ਵੱਖ-ਵੱਖ ਤਰ੍ਹਾਂ ਦੇ ਦੇਸੀ ਤੇ ਵਿਦੇਸ਼ੀ ਫੁੱਲ ਸਜ਼ਾਵਟ ਲਈ ਵਰਤੇ ਜਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਭਾਈ ਇਕਬਾਲ ਸਿੰਘ ਮੁੰਬਈ ਵੱਲੋਂ ਫੁੱਲਾਂ ਦੀ ਸੇਵਾ ਆਰੰਭੀ ਗਈ ਹੈ। ਉਨ੍ਹਾਂ ਜਾਣਕਾਰੀ ਦਿੱਤੀ ਕਿ ਸਜ਼ਾਵਟ ਲਈ 15 ਟਨ ਤੋਂ ਵੱਧ ਫੁੱਲ ਲਗਾਏ ਜਾਣਗੇ। ਇਨ੍ਹਾਂ ਫੁੱਲਾਂ ਵਿਚ ਆਰਕਿਡ, ਲਿਲੀਅਮ, ਕਾਰਨੇਸ਼ਨ, ਟਾਇਗਰ ਆਰਕਿਡ, ਸਿੰਗਾਪੁਰੀ ਡਰਾਫਟ, ਸੁਗੰਧੀ ਭਰਪੂਰ ਸੋਨ ਚੰਪਾ, ਗੁਲਾਬ, ਸਟਾਰ, ਮੈਰੀਗੋਲਡ, ਜਰਬਰਾ, ਐਲਕੋਨੀਆ, ਐਨਥੋਨੀਅਮ, ਹਾਈਡੇਂਜਰ ਵਿਸ਼ੇਸ਼ ਹਨ। ਭਾਰਤ ਦੇ ਪ੍ਰਮੁੱਖ ਸ਼ਹਿਰਾਂ ਤੋਂ ਇਲਾਵਾ ਵਿਦੇਸ਼ਾਂ ਤੋਂ ਵੀ ਫੁੱਲ ਮੰਗਵਾਏ ਗਏ ਹਨ, ਜਿਨ੍ਹਾਂ ਵਿਚ ਕਲਕੱਤਾ, ਮੁੰਬਈ, ਪੂਨਾ, ਬੈਂਗਲੋਰ, ਹਾਲੈਂਡ, ਥਾਈਲੈਂਡ, ਮਲੇਸ਼ੀਆਂ ਮੁੱਖ ਹਨ। ਫੁੱਲ ਲਗਾਉਣ ਲਈ ਕਲਕੱਤਾ ਤੋਂ ਸੌਂ ਦੇ ਕਰੀਬ ਕਾਰੀਗਰ ਕੰਮ ਰਹੇ ਹਨ। ਇਸ ਤੋਂ ਇਲਾਵਾ ਮੁੰਬਈ ਤੋਂ ਵੀ ਇਕ ਸੌਂ ਤੋਂ ਵੱਧ ਸੰਗਤਾਂ ਸਹਿਯੋਗ ਲਈ ਪੁੱਜੀਆਂ ਹੋਈਆਂ ਹਨ। ਉਨ੍ਹਾਂ ਦੱਸਿਆ ਕਿ ਫੁੱਲ ਲਗਾਉਣ ਦੀ ਆਰੰਭਤਾ ਅੱਜ ਕਰ ਦਿੱਤੀ ਗਈ ਹੈ, ਜੋ ਭਲਕ ਤੱਕ ਮੁਕੰਮਲ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸਾਰੀਆਂ ਤਿਆਰੀ ਮੁਕੰਮਲ ਹਨ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਨਤਮਸਤਕ ਹੋਣ ਲਈ ਪੁੱਜ ਰਹੀਆਂ ਹਨ।

ਇਥੇ ਪੁੱਜਣ ਵਾਲੀਆਂ ਸੰਗਤਾਂ ਲਈ ਫੁੱਲਾਂ ਦੀ ਸਜ਼ਾਵਟ ਅਕਰਸ਼ਣ ਬਣੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਫੁੱਲਾਂ ਦੀ ਸਜ਼ਾਵਟ ਜਿਥੇ ਸ੍ਰੀ ਦਰਬਾਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪਰਕਰਮਾਂ ਵਿਚ ਸਥਿਤ ਹੋਰ ਅਸਥਾਨਾਂ ਵਿਖੇ ਕੀਤੀ ਜਾਵੇਗੀ, ਉਥੇ ਹੀ ਨਗਰ ਕੀਰਤਨ ਦੌਰਾਨ ਗੱਡੀਆਂ ਵੀ ਇਨ੍ਹਾਂ ਫੁੱਲਾਂ ਨਾਲ ਸ਼ਿੰਗਾਰੀਆਂ ਜਾਣਗੀਆਂ।

Related Articles

Back to top button