Punjab

ਹੁਣ ਰਾਸ਼ਟਰਪਤੀ ਨੇ ਦਿੱਤਾ ਪੰਜਾਬ ਨੂੰ ਇਹ ਵੱਡਾ ਝਟਕਾ

ਖੇਤੀ ਕਾਨੂੰਨਾਂ ਦੇ ਪਾਸ ਹੋਣ ਤੋਂ ਬਾਅਦ ਹੁਣ ਤੱਕ ਲੈਕੇ ਲਗਾਤਾਰ ਪੰਜਾਬ ਦੇ ਕਿਸਾਨਾਂ ਵੱਲੋਂ ਸੰਘਰਸ਼ ਕੀਤੇ ਜਾ ਰਹੇ ਹਨ। ਪਰ ਬਿੱਲਾਂ ਨੂੰ ਰਾਸ਼ਟਰਪਤੀ ਵੱਲੋਂ ਵੀ ਮਨਜ਼ੂਰੀ ਮਿਲ ਚੁੱਕੀ ਹੈ ਅਤੇ ਕੇਂਦਰ ਸਰਕਾਰ ਆਪਣੇ ਕਿਸੇ ਵੀ ਫੈਸਲੇ ਤੋਂ ਪਲਟਦੀ ਨਜ਼ਰ ਨਹੀਂ ਆ ਰਹੀ। ਇਸੇ ਵਿਚਕਾਰ ਹੁਣ ਰਾਸ਼ਟਰਪਤੀ ਵੱਲੋਂ ਪੰਜਾਬ ਸਰਕਾਰ ਨੂੰ ਇੱਕ ਹੋਰ ਵੱਡਾ ਝਟਕਾ ਦਿੱਤਾ ਗਿਆ ਹੈ।ਤੁਹਾਨੂੰ ਦੱਸ ਦੇਈਏ ਕਿ ਖੇਤੀ ਸੋਧ ਬਿੱਲਾਂ ਦੇ ਮਾਮਲੇ ’ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਕੈਪਟਨ ਨੇ ਕੱਲ ਨੂੰ ਵਿਧਾਇਕਾਂ ਨਾਲ ਰਾਸ਼ਟਰਪਤੀ ਨੂੰ ਮਿਲਣਾ ਸੀ।ਪਰ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਰਾਸ਼ਟਰਪਤੀ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਜਾਖੜ ਦਾ ਕਹਿਣਾ ਹੈ ਕਿ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨਾ ਕੇਂਦਰ ਦੀ ਛੋਟੀ ਸੋਚ ਨੂੰ ਦਰਸਾਉਂਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਦੇ ਇਸ ਅੜੀਅਲ ਰਵੱਈਆ ਦੇ ਨਤੀਜੇ ਕਾਫੀ ਗੰਭੀਰ ਹੋ ਸਕਦੇ ਹਨ।ਉਧਰ ਰਾਸ਼ਟਰਪਤੀ ਸਕੱਤਰੇਤ ਨੇ ਇਹ ਦਲੀਲ ਦਿੱਤੀ ਹੈ ਕਿ ਪੰਜਾਬ ਵਿਧਾਨ ਸਭਾ ਨੇ ਜੋ ਖੇਤੀ ਸੋਧ ਬਿੱਲ ਪਾਸ ਕੀਤੇ ਹਨ, ਉਹ ਅਜੇ ਤੱਕ ਸੂਬੇ ਦੇ ਰਾਜਪਾਲ ਕੋਲ ਹੀ ਪੈਂਡਿੰਗ ਪਏ ਹਨ, ਇਸੇ ਕਰਕੇ ਰਾਸ਼ਟਰਪਤੀ ਨੂੰ ਮਿਲਣ ਦੀ ਕੋਈ ਤੁਕ ਨਹੀਂ ਰਹਿ ਜਾਂਦੀ ਹੈ। ਦੱਸ ਦੇਈਏ ਕਿ ਪੰਜਾਬ ਸਰਕਾਰ ਵੱਲੋਂ ਮੁੜ ਰਾਸ਼ਟਰਪਤੀ ਤੱਕ ਪਹੁੰਚ ਕੀਤੀ ਜਾ ਰਹੀ ਹੈ।ਤਾਂ ਜੋ 4 ਨਵੰਬਰ ਨੂੰ ਮੀਟਿੰਗ ਸੰਭਵ ਨਹੀਂ ਤਾਂ ਊਨ੍ਹਾਂ ਨੂੰ ਬਾਅਦ ਦਾ ਕੋਈ ਹੋਰ ਸਮਾਂ ਦੇ ਦਿੱਤਾ ਜਾਵੇ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਨੇ ਵਿਸ਼ੇਸ਼ ਇਜਲਾਸ ਬੁਲਾ ਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦਾ ਮਤਾ ਪਾਸ ਕੀਤਾ ਸੀ। ਪੰਜਾਬ ਸਰਕਾਰ ਨੇ ਕੇਂਦਰੀ ਖੇਤੀ ਕਾਨੂੰਨਾਂ ਨੂੰ ਪ੍ਰਭਾਵਹੀਣ ਕਰਨ ਵਾਸਤੇ ਤਿੰਨ ਨਵੇਂ ਖੇਤੀ ਸੋਧ ਬਿੱਲ ਵੀ ਪਾਸ ਕੀਤੇ ਸਨ।

Related Articles

Back to top button