Punjab

1984 ਵਿੱਚ ਦਿੱਲੀ ਵਿੱਚ ਜੋ ਕੁੱਝ ਹੋਇਆ ਉਸਦੇ ਦੋਸ਼ੀਆਂ ਨੂੰ ਕਦ ਸਜਾ ਮਿਲੇਗੀ | Surkhab TV

ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਪਰੈਲ 1978 ਦੇ ਨਿਰੰਕਾਰੀ ਸਿੱਖ ਝਗੜੇ ਦੇ ਮੁਕੱਦਮੇ ਦੀ ਤਫ਼ਤੀਸ਼ ਤੋਂ ਲੈ ਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਦੀ 20 ਸਤੰਬਰ 1981 ਨੂੰ ਮਹਿਤਾ ਚੌਂਕ ਵਿੱਚ ਗ੍ਰਿਫ਼ਤਾਰੀ, ਧਰਮ ਯੁੱਧ ਮੋਰਚਾ 18 ਜੁਲਾਈ 1982 ਦੀ ਆਰੰਭਤਾ, ਸਾਕਾ ਨੀਲਾ ਤਾਰਾ, ਬਲੈਕ-ਥੰਡਰ ਤੋਂ ਬਾਅਦ ਸੰਨ 1997 ਤਕ ਲੇਖਕ ਨੇ ਵੱਖ-ਵੱਖ ਅਹੁਦਿਆਂ ’ਤੇ ਪੁਲੀਸ ਅਧਿਕਾਰੀ ਵਜੋਂ ਅੰਮ੍ਰਿਤਸਰ ਬਹੁਤ ਕੁਝ ਦੇਖਿਆ ਤੇ ਹੰਢਾਇਆ। ਰਾਜਸੀ, ਪੁਲੀਸ ਤੇ ਪ੍ਰਬੰਧਕੀ ਅਫ਼ਸਰਾਂ ਵੱਲੋਂ ਸਮੇਂ ਸਿਰ ਉਚਿਤ ਕਾਰਵਾਈ ਕਰਨ ਵਿੱਚ ਵਰਤੀ ਗਈ ਢਿੱਲ-ਮੱਠ ਤੇ ਰਾਜਸੀ ਲਾਹੇ ਦੇ ਲਾਲਚ ਕਾਰਨ ਹਾਲਾਤ ਬਹੁਤ ਵਿਗੜ ਗਏ ਸਨ। ਅਪਰੈਲ 1978 ਨੂੰ ਵਿਸਾਖੀ ਵਾਲੇ ਦਿਨ ਨਿਰੰਕਾਰੀਆਂ ਵੱਲੋਂ ਸ਼ਹਿਰ ਵਿੱਚ ਕੱਢਿਆ ਜਾ ਰਿਹਾ ਰੋਸ ਮਾਰਚ ਰੋਕਣ ਲਈ ਅਖੰਡ ਕੀਰਤਨੀ ਜਥੇ ਦੇ ਕੁੱਲ ਮੈਂਬਰ ਸਮਾਗਮ ਵਿੱਚ ਅਜੀਤ ਨਗਰ ਸੁਲਤਾਨਵਿੰਡ ਗਏ ਤੇ ਭਾਈ ਫ਼ੌਜਾ ਸਿੰਘ ਆਦਿ ਨੂੰ ਨਾਲ ਲੈ ਕੇ ਦਰਬਾਰ ਸਾਹਿਬ ਤੋਂ ਇਕੱਠੇ ਹੋ ਰਵਾਇਤੀ ਸ਼ਸਤਰਾਂ ਨਾਲ ਲੈਸ ਹੋ ਕੇ ਨਿਰੰਕਾਰੀ ਸਮਾਗਮ ਵੱਲ ਤੁਰ ਪਏ। ਟਕਰਾਓ ਵਿੱਚ 13 ਸਿੱਖ ਤੇ 4 ਹੋਰਾਂ ਦੀ ਮੌਤ ਹੋ ਗਈ। ਉਸ ਦਿਨ ਮੁਕੱਦਮਾ ਤਾਂ ਦਰਜ ਹੋਇਆ ਪਰ ਗ੍ਰਿਫ਼ਤਾਰੀ ਕੋਈ ਨਹੀਂ ਹੋਈ। ਮੁਕੱਦਮੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨਾਲ ਤਬਦੀਲ ਹੋ ਗਈ।SBS Language | 'ਦਿੱਲੀ ਦਾ ਜ਼ੁਲਮ ਤੇ ਬੇਇਨਸਾਫੀ': ਇਸ ਐਡੀਲੇਡ ਵਾਸੀ ਲਈ ਅੱਜ ਵੀ  ਅੱਲ੍ਹੇ ਹਨ 1984 ਦੇ ਜ਼ਖ਼ਮ ਸਾਰੇ ਦੋਸ਼ੀ ਬਰੀ ਕਰ ਦਿੱਤੇ ਗਏ। ਉਸ ਮੁਕੱਦਮੇ ਵਿੱਚ ਵੇਲੇ ਦੀ ਸਰਕਾਰ ਨੇ ਹਾਈ ਕੋਰਟ ਵਿੱਚ ਅਪੀਲ ਤਕ ਨਹੀਂ ਕੀਤੀ। ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਉਨ੍ਹਾਂ ਦੇ ਕੁਝ ਸਾਥੀਆਂ ਨੇ ਸੰਨ 1978 ਵਿੱਚ ਆਤਮ ਰੱਖਿਆ ਲਈ ਹਥਿਆਰ ਖ਼ਰੀਦਣ ਵਾਸਤੇ ਲਾਇਸੈਂਸ ਵੀ ਪ੍ਰਾਪਤ ਕੀਤੇ। ਇਸੇ ਸਾਲ ਕਾਨ੍ਹਪੁਰ ਤੇ ਹੋਰ ਥਾਵਾਂ ਉੱਤੇ ਵੀ ਸਿੱਖ ਤੇ ਨਿਰੰਕਾਰੀਆਂ ਦੇ ਝਗੜੇ ਹੋਏ। ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਭਾਈ ਅਮਰੀਕ ਸਿੰਘ ਤੇ ਸੰਤ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ 31 ਮਈ 1981 ਨੂੰ ਸ਼ਹਿਰ ਵਿੱਚ ਮਾਰਚ ਕਰਨ ਦਾ ਐਲਾਨ ਕੀਤਾ। ਇਸ ਦੇ ਪ੍ਰਤੀਕਰਮ ਵਜੋਂ ਸਿਗਰਟ ਬੀੜੀ ਦੇ ਹੱਕ ਵਿੱਚ 29 ਮਈ 1981 ਨੂੰ ਹਰਬੰਸ ਲਾਲ ਖੰਨਾ ਦੀ ਅਗਵਾਈ ਹੇਠ ਇੱਕ ਜਲੂਸ ਕੱਢਿਆ ਗਿਆ। ਇਸ ਨਾਲ ਪਵਿੱਤਰ ਸ਼ਹਿਰ ਦਾ ਮਸਲਾ ਦੋ ਫ਼ਿਰਕਿਆਂ ਵਿੱਚ ਵੰਡ ਦਾ ਕਾਰਨ ਬਣ ਗਿਆ। ਸ਼ਹਿਰ ਵਿੱਚ ਸਿਗਰਟ ਬੀੜੀ ਦੇ ਖੋਖੇ ਵੀ ਸਾੜੇ ਗਏ। ਮੰਦਰਾਂ ਵਿੱਚ ਗਊਆਂ ਦੇ ਸਿਰ ਤੇ ਗੁਰਦੁਆਰਿਆਂ ਵਿੱਚ ਸਿਗਰਟ ਬੀੜੀਆਂ ਸੁੱਟੀਆਂ ਜਾਣ ਲੱਗ ਪਈਆਂ। ਤਣਾਉ ਨੂੰ ਵੇਖ ਕੇ ਸਰਕਾਰ ਨੇ 2 ਜੂਨ 1981 ਨੂੰ ਸਾਰੇ ਲਾਇਸੈਂਸੀ ਹਥਿਆਰ ਜਮ੍ਹਾਂ ਕਰਵਾਉਣ ਦੇ ਹੁਕਮ ਦੇ ਦਿੱਤੇ। ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਹਥਿਆਰ ਜਮ੍ਹਾਂ ਨਾ ਕਰਵਾ ਕੇ ਇਸ ਹੁਕਮ ਦੀ ਉਲੰਘਣਾ ਕੀਤੀ। ਸੰਤ ਜਰਨੈਲ ਸਿੰਘ ਵਿਰੁੱਧ ਇਸ ਬਾਰੇ ਥਾਣਾ ਬਿਆਸ ਵਿੱਚ ਮੁਕੱਦਮਾ ਦਰਜ ਹੋਇਆ। ਤਫ਼ਤੀਸ਼ ਸਮੇਂ ਪਤਾ ਚੱਲਿਆ ਕਿ ਸੰਤ ਜਰਨੈਲ ਸਿੰਘ ਨੇ ਕੋਈ ਲਾਈਸੈਂਸੀ ਹਥਿਆਰ ਨਹੀਂ ਖ਼ਰੀਦਿਆ।

Related Articles

Back to top button