ਜੇ India ਹੈ ਤਾਂ ਮੇਰੇ ਪਿਓ ‘ਕਲਗੀਆਂਵਾਲੇ’ ਕਰਕੇ ਹੈ | ਮਾਤਾ ਨੇ ਕੱਢੇ ਵੱਟ !!

ਸੋਸ਼ਲ ਮੀਡੀਆ ਤੇ ਇਸ ਮਾਤਾ ਦੀ ਇਹ ਵੀਡੀਓ ਕਲਿਪ ਬੜੀ ਤੇਜੀ ਨਾਲ ਵਾਇਰਲ ਹੋਈ ਹੈ ਜਿਸ ਵਿਚ ਮਾਤਾ ਨੇ ਇਸ ਫ਼ਿਲਮੀ Channel ਦੀ ਐਂਕਰ ਨੂੰ ਅਜਿਹਾ ਜਵਾਬ ਦਿੱਤਾ ਕਿ ਉਹ ਸੁੰਨ ਹੋ ਗਈ ਤੇ ਉਸਨੂੰ ਅੱਗੋਂ ਕੋਈ ਜਵਾਬ ਹੀ ਨਾ ਆਇਆ। ਦਰਅਸਲ ਅਕਸ਼ੇ ਕੁਮਾਰ ਦੀ ਫਿਲਮ ਕੇਸਰੀ ਬਾਰੇ ਇਹ ਐਂਕਰ ਲੋਕਾਂ ਕੋਲੋਂ ਉਹਨਾਂ ਦੇ ਫਿਲਮ ਬਾਰੇ ਵਿਚਾਰ ਲੈ ਰਹੀ ਸੀ ਤੇ ਜਦੋਂ ਉਸਨੇ ਇਸ ਮਾਤਾ ਨੂੰ ਫਿਲਮ ਬਾਰੇ ਸਵਾਲ ਕੀਤਾ ਤਾਂ ਮਾਤਾ ਨੇ ਅੱਗੋਂ ਅਜਿਹਾ ਜਵਾਬ ਦਿੱਤਾ ਕਿ ਸਾਰੇ ਚੁੱਪ ਹੋ ਗਏ।
ਸੰਨ 1696 ਈ. ਵਿੱਚ ਇੱਕ ਉੱਚ ਫੌਜੀ ਅਫ਼ਸਰ ਦਿਲਾਵਰ ਖ਼ਾਨ ਨੇ ਆਪਣੇ ਪੁੱਤਰ ਰੁਸਤਮ ਖਾਨ ਨੂੰ ਵੱਡੀ ਸੈਨਾ ਦੇ ਕੇ ਗੁਰੂ ਸਾਹਿਬ ਵਿਰੁੱਧ ਅਨੰਦਪੁਰ ਵਿਖੇ ਹਮਲਾ ਕਰਨ ਲਈ ਭੇਜਿਆ। ਗੁਰੂ ਸਾਹਿਬ ਨੇ ਬਿਚਿਤ੍ਰ ਨਾਟਕ ਵਿੱਚ ਰੁਸਤਮ ਖ਼ਾਨ ਨੂੰ ‘ਖਾਨਜ਼ਾਦਾ’ ਕਰਕੇ ਲਿਖਿਆ ਹੈ। ਖ਼ਾਨਜ਼ਾਦਾ ਦੀ ਇਹ ਯੋਜਨਾ ਸੀ ਕਿ ਰਾਤ ਸਮੇਂ ਅਚਾਨਕ ਹਮਲਾ ਕਰਕੇ ਅਨੰਦਪੁਰ ਸਾਹਿਬ ਤੇ ਕਬਜ਼ਾ ਕਰ ਲਿਆ ਜਾਵੇ। ਪ੍ਰੰਤੂ ਉਸ ਦੀ ਆਮਦ ਦੀ ਅਗਾਊਂ ਭਿਣਕ ਪੈ ਜਾਣ ਨਾਲ ਸਿੰਘਾਂ ਨੇ ਹਮਲਾਵਰ ਦੇ ਟਾਕਰੇ ਲਈ ਪਹਿਲਾਂ ਹੀ ਅੱਗੇ ਆ ਕੇ ਮੋਰਚੇ ਸੰਭਾਲ ਲਏ ਸਨ। ਇਹ ਦੇਖਦੇ ਹੋਏ ਖ਼ਾਨਜ਼ਾਦਾ ਬਿਨਾਂ ਲੜਿਆਂ ਹੀ ਵਾਪਸ ਪਰਤ ਗਿਆ।Image result for guru gobind singh
ਸੰਨ 1699 ਈ. ਵਿੱਚ ਖਲਾਸੇ ਦੀ ਸਾਜਨਾ ਮਗਰੋਂ ਸਿੰਘਾਂ ਦੀ ਚੜ੍ਹਤ ਦਿਨੋ ਦਿਨ ਵਧਦੀ ਜਾ ਰਹੀ ਸੀ। ਪਹਾੜੀ ਰਾਜੇ ਇਸ ਚੜ੍ਹਤ ਤੋਂ ਖਾਰ ਖਾਂਦੇ ਸਨ। ਉਨ੍ਹਾਂ ਨੇ ਸਰਹੰਦ ਅਤੇ ਲਾਹੌਰ ਦੇ ਹਾਕਮਾਂ ਕੋਲ ਗੁਰੂ ਸਾਹਿਬ ਵਿਰੁੱਧ ਚੁਗਲੀ ਕੀਤੀ ਅਤੇ ਉਹਨਾਂ ਨੂੰ ਆਨੰਦਪੁਰ ਸਾਹਿਬ ਉੱਤੇ ਹਮਲਾ ਕਰਨ ਲਈ ਉਕਸਾਇਆ ਅਤੇ ਇਸ ਹਮਲੇ ਉੱਤੇ ਆਉਣ ਵਾਲੇ ਖਰਚ ਦੀ ਅਦਾਇਗੀ ਕਰਨਾ ਵੀ ਪ੍ਰਵਾਨ ਕੀਤਾ। ਇਸ ਦੇ ਸਿੱਟੇ ਵਜੋਂ 1701 ਈ. ਵਿੱਚ ਇਨ੍ਹਾਂ ਮੁਗ਼ਲ ਸੂਬੇਦਾਰਾਂ ਵੱਲੋਂ ਪੈਂਡੇ ਖ਼ਾਨ ਅਤੇ ਦੀਨਾ ਬੇਗ ਦੀ ਅਗਵਾੲ ਵਿੱਚ ਫੌਜ਼ ਦੀ ਇੱਕ ਵੱਡੀ ਟੁੱਕੜੀ ਅਨੰਦਪੁਰ ਸਾਹਿਬ ਤੇ ਚੜ੍ਹਾਈ ਕਰਨ ਲਈ ਭੇਜੀ ਗਈ। ਰੋਪੜ ਕੋਲ ਇਸ ਫ਼ੌਜ ਵਿੱਚ ਪਹਾੜੀ ਰਾਜਿਆ ਦੀ ਆਪਣੀ ਫ਼ੌਜ ਵੀ ਸਾਮਿਲ ਹੋ ਗਈ। ਸਿੰਘ ਭਾਵੇਂ ਗਿਣਤੀ ਵਿੱਚ ਘੱਟ ਸਨ ਪਰ ਉਨ੍ਹਾਂ ਵੱਲੋਂ ਇਸ ਸਾਂਝੀ ਫ਼ੌਜ ਨੂੰ ਭਾਂਜ ਦਿੱਤੀ ਗਈ।
ਹਿੰਦੂ ਪਹਾੜੀ ਰਾਜਿਆਂ ਅਤੇ ਮੁਗ਼ਲਾਂ ਦੀ ਇਸ ਸਮਿਲਤ ਫ਼ੌਜ ਦੀ ਹਾਰ ਮਗਰੋਂ ਪਹਾੜੀ ਰਾਜਿਆਂ ਨੇ ਫਿਰ ਇਕੱਠੇ ਹੋ ਕੇ ਸਾਰੀ ਸਥਿਤੀ ਦਾ ਜਾਇਜਾ ਲਿਆ। ਉਨ੍ਹਾਂ ਨੇ ਕੁਝ ਸਮੇਂ ਮਗਰੋਂ ਹੀ ਆਪਣੇ ਲੋੜੀਦੇ ਸਾਧਨਾਂ ਨੂੰ ਇਕੱਤਰ ਕਰਕੇ ਅਨੰਦਪੁਰ ਸਾਹਿਬ ‘ਤੇ ਫਿਰ ਹਮਲਾ ਕੀਤਾ। ਪ੍ਰੰਤੂ ਉਹਨਾਂ ਨੂੰ ਦੁਬਾਰਾ ਹਾਰ ਖਾਣ ਤੋਂ ਇਲਾਵਾ ਕੁਝ ਪੱਲੇ ਨਾ ਪਿਆ। ਇਸ ਲੜਾਈ ਵਿੱਚ ਜਦੋਂ ਉਨ੍ਹਾਂ ਦੀ ਕੋਈ ਪੇਸ਼ ਨਾ ਗਈ ਤਾਂ ਕਹਿਲੂਰ ਦਾ ਰਾਜਾ ਅਜਮੇਰ ਚੰਦ ਅਤੇ ਉਸ ਦੇ ਹੋਰ ਸਾਥੀ ਰਾਜੇ ਅਨੰਦਪੁਰ ਸਾਹਿਬ ਨੂੰ ਘੇਰਾ ਪਾ ਕੇ ਬੈਠ ਗਏ। ਇਸ ਤੋਂ ਮਗਰੋਂ ਕੋਈ ਵਾਹ ਨਾ ਚਲਦੀ ਦੇਖ ਕੇ ਉਨ੍ਹਾਂ ਨੇ ਗੁਰੂ ਸਾਹਿਬ ਨੂੰ ਅਨੰਦਪੁਰ ਸਾਹਿਬ ਤੋਂ ਬਾਹਰ ਕੱਢਣ ਲਈ ਇੱਕ ਹੋਰ ਢੰਗ ਵਰਤਿਆ। ਉਨ੍ਹਾਂ ਨੇ ਗਊ ਦੀ ਕਸਮ ਹੇਠ ਗੁਰੂ ਸਾਹਿਬ ਨੂੰ ਇੱਕ ਪੱਤਰ ਲਿਖਿਆ ਜਿਸ ਵਿੱਚ ਗੁਰੂ ਸਾਹਿਬ ਨੂੰ ਬੇਨਤੀ ਕੀਤੀ ਗਈ ਕਿ ਗੁਰੂ ਸਾਹਿਬ ਕੁਝ ਸਮੇਂ ਲਈ ਅਨੰਦਪੁਰ ਸਾਹਿਬ ਛੱਡ ਜਾਣ ਅਤੇ ਫਿਰ ਵਾਪਸ ਆ ਜਾਣ ਤਾਂ ਕਿ ਗੁਰੂ ਸਾਹਿਬ ਨੂੰ ਬਾਹਰ ਕੱਢਣ ਦੀਆਂ ਜੋ ਸੋਹਾਂ ਖਾ ਕੇ ਉਹ ਹਮਲਾ ਕਰਨ ਆਏ ਸਨ ਉਹ ਪੂਰੀਆਂ ਹੋ ਜਾਣ। Image result for guru gobind singh“ਗੁਰੂ ਜੀ ਨੇ ਇਹ ਸਮਝ ਕੇ ਕਿ ਸ਼ਾਇਦ ਇਹ ਸੁਗੰਦਾਂ ਦੇ ਬੱਧੇ ਹੋਏ ਘੇਰਾ ਪਾਈ ਬੈਠੇ ਹਨ ਅਤੇ ਸਾਡੇ ਇੱਥੋਂ ਕੁਝ ਚਿਰ ਚਲੇ ਜਾਣ ਨਾਲ ਆਪਣੀਆਂ ਸੁਗੰਦਾਂ ਪੂਰੀਆਂ ਹੋ ਗਈਆਂ ਸਮਝ ਕੇ ਘਰੋ ਘਰੀ ਤੁਰ ਜਾਣਗੇ”। ਉਹਨਾਂ ਦੀ ਗੱਲ ਮੰਨ ਲਈ ਅਤੇ ਅਨੰਦਪੁਰ ਸਾਹਿਬ ਛੱਡ ਕੇ ਨਿਰਮੋਹਗੜ੍ਹ ਆ ਗਏ। ਪਹਾੜੀ ਰਾਜਿਆਂ ਨੇ ਅਚਨਚੇਤੀ ਇੱਥੇ ਹਮਲਾ ਕਰ ਦਿੱਤਾ ਪਰ ਸਿੰਘਾਂ ਨੇ ਸਖ਼ਤ ਲੜਾਈ ਤੋਂ ਬਾਅਦ ਉਨ੍ਹਾਂ ਨੂੰ ਪਛਾੜ ਦਿੱਤਾ। ਇਸੇ ਦੌਰਾਨ ਪਹਾੜੀ ਰਾਜਿਆਂ ਨੇ ਲਾਹੌਰ ਦੇ ਹਾਕਮ ਨੂੰ ਵੀ ਮਦਦ ਲਈ ਬੇਨਤੀ ਕੀਤੀ ਹੋਈ ਸੀ ਜਿਸ ਨੇ ਸਰਹੰਦ ਦੇ ਸੂਬੇਦਾਰ ਵਜ਼ੀਰ ਖ਼ਾਨ ਨੂੰ ਉਨ੍ਹਾਂ ਦੀ ਮਦਦ ਲਈ ਭੇਜਿਆ। ਇਸ ਲੜਾਈ ਵਿੱਚ ਵੀ ਪਹਾੜੀ ਰਾਜਿਆ ਤੇ ਵਜ਼ੀਰ ਖ਼ਾਨ ਦੀਆਂ ਫ਼ੌਜਾਂ ਨੂੰ ਸਫ਼ਲਤਾ ਨਾ ਮਿਲ ਸਕੀ। ਨਿਰਮੋਹਗੜ੍ਹ ਤੋਂ ਬਾਅਦ ਗੁਰੂ ਸਾਹਿਬ ਬਸੋਲੀ ਚਲੇ ਗਏ। ਇਥੇ ਫਿਰ ਪਹਾੜੀ ਰਾਜਿਆਂ ਵੱਲੋਂ ਗੁਰੂ ਸਾਹਿਬ ‘ਤੇ ਹਮਲਾ ਕੀਤਾ ਗਿਆ। ਜਿਸ ਵਿੱਚ ਹਮਲਾਵਰਾਂ ਨੂੰ ਸ਼ਿਕਸ਼ਤ ਖਾ ਕੇ ਵਾਪਸ ਪਰਤਣਾ ਪਿਆ।

Leave a Reply

Your email address will not be published. Required fields are marked *