Agriculture

Punjab govt convenes emergency meeting on wheat procurement crisis

ਫਸਲਾਂ ਦੀ ਸਿੱਧੀ ਅਦਾਇਗੀ ਨੂੰ ਲੈ ਕੇ ਕੇਂਦਰ ਤੇ ਪੰਜਾਬ ਸਰਕਾਰ ਵਿਚਾਲੇ ਟਕਰਾਅ ਗਹਿਰਾ ਗਿਆ ਹੈ। ਇਸ ਨਾਲ ਕਿਸਾਨ ਵਿੱਚ-ਵਿਚਾਲੇ ਪਿੱਸ ਰਿਹਾ ਹੈ। ਪੰਜਾਬ ਵਿੱਚ ਕਣਕ ਦੀ ਫਸਲ ਪੱਕ ਚੁੱਕੀ ਹੈ ਪਰ ਖਰੀਦ ਬਾਰੇ ਅਜੇ ਕੋਈ ਫੈਸਲਾ ਨਹੀਂ ਹੋਇਆ। ਹੈਰਾਨੀ ਦੀ ਗੱਲ ਹੈ ਕਿ ਹਰਿਆਣਾ ਵਿੱਚ ਕਣਕ ਦੀ ਖਰੀਦ ਅੱਜ ਤੋਂ ਸ਼ੁਰੂ ਹੋ ਗਈ ਹੈ ਪਰ ਪੰਜਾਬ ਵਿੱਚ 10 ਅਪਰੈਲ ਤੱਕ ਟਾਲ ਦਿੱਤੀ ਗਈ ਹੈ।ਉਧਰ, ਕੇਂਦਰ ਸਰਕਾਰ ਵੱਲੋਂ ਕਣਕ ਦੀ ਖਰੀਦ ਤੋਂ ਐਨ ਪਹਿਲਾਂ ਸਿੱਧੀ ਅਦਾਇਗੀ ਦੇ ਮਾਮਲੇ ’ਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਪੱਤਰ ਲਿਖ ਕੇ ਸਪਸ਼ਟ ਕਰ ਦਿੱਤਾ ਹੈ ਕਿ ਹੁਣ ਫੈਸਲਾ ਟਾਲਿਆ ਨਹੀਂ ਜਾਏਗਾ। ਕੇਂਦਰ ਦੇ ਰਵੱਈਏ ਨੂੰ ਵੇਖ ਪੰਜਾਬ ਸਰਕਾਰ ਨੇ ਵੀ ਇਸ ਬਾਰੇ ਚਰਚਾ ਵਿੱਢ ਦਿੱਤੀ ਹੈ। ਇਸ ਬਾਰੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਗਈ ਹੈ। ਪਤਾ ਲੱਗਾ ਹੈ ਕਿ ਮੀਟਿੰਗ ਵਿੱਚ ਕੈਬਨਿਟ ਮੰਤਰੀਆਂ ਤੋਂ ਇਲਾਵਾ ਖੁਰਾਕ ਤੇ ਸਪਲਾਈ ਵਿਭਾਗ ਤੇ ਮੰਡੀ ਬੋਰਡ ਦੇ ਅਧਿਕਾਰੀ ਤੇ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦੇ ਸ਼ਾਮਲ ਹੋ ਰਹੇ ਹਨ।ਦੂਜੇ ਪਾਸੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਨੇ 5 ਅਪਰੈਲ ਨੂੰ ਬਾਘਾ ਪੁਰਾਣਾ ਵਿੱਚ ਰਾਜ ਪੱਧ

Read More
Latest

Deep Sidhu did not get bail even today

ਗਣਤੰਤਰ ਦਿਵਸ ਮੌਕੇ ਲਾਲ ਕਿਲੇ ’ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਦੀਪ ਸਿੱਧੂ ਨੂੰ ਅੱਜ ਵੀ ਜ਼ਮਾਨਤ ਨਹੀਂ ਮਿਲ ਸਕੀ। ਪੰਜਾਬੀ ਕਲਾਕਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਤੀਸ ਹਜ਼ਾਰੀ ਅਦਾਲਤ ਵਿੱਚ ਹੋਈ।ਇਸ ਮਾਮਲੇ ਦੀ ਬੁੱਧਵਾਰ ਨੂੰ ਵੀ ਸੁਣਵਾਈ ਹੋਈ ਸੀ ਪਰ ਵਧੀਕ ਸੈਸ਼ਨ ਜੱਜ ਦੀਪਕ ਡਬਾਸ ਨੇ ਅਰਜ਼ੀ ਜ਼ਿਲ੍ਹਾ ਤੇ ਸੈਸ਼ਨ ਜੱਜ (ਹੈੱਡਕੁਆਰਟਰਸ) ਗਰੀਸ਼ ਕਠਪਾਲੀਆ ਕੋਲ ਭੇਜ ਦਿੱਤੀ ਸੀ। ਅੱਜ ਮਾਮਲੇ ਦੀ ਸੁਣਵਾਈ ਵਧੀਕ ਸੈਸ਼ਨ ਜੱਜ ਚਾਰੂ ਅਗਰਵਾਲ ਵੱਲੋਂ ਕੀਤੀ ਗਈ।ਦੱਸ ਦਈਏ ਕਿ ਅਜਿਹਾ ਹੀ ਇੱਕ ਹੋਰ ਕੇਸ ਅਦਾਲਤ ਵਿੱਚ ਸੁਣੇ ਜਾਣ ਕਾਰਨ ਡਬਾਸ ਨੇ ਅਰਜ਼ੀ ’ਤੇ ਸੁਣਵਾਈ ਨਹੀਂ ਕੀਤੀ ਸੀ। ਦੀਪ ਸਿੱਧੂ ਦੇ ਵਕੀਲ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦਾ ਮੁਵੱਕਿਲ ਗ਼ਲਤ ਸਮੇਂ ’ਤੇ ਗ਼ਲਤ ਥਾਂ ਉਪਰ ਹਾਜ਼ਰ ਸੀ ਤੇ ਉਸ ਦਾ ਮੀਡੀਆ ਟਰਾਇਲ ਕੀਤਾ ਗਿਆ ਹੈ।

Read More
Punjab

Virtual launch of 100 per cent free travel facility for women in government buses

ਮਹਿਲਾ ਸਸ਼ਕਤੀਕਰਨ ਵੱਲ ਇਕ ਹੋਰ ਵੱਡਾ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸੂਬੇ ਵਿੱਚ ਚੱਲਣ ਵਾਲੀਆਂ ਸਾਰੀਆਂ ਸਰਕਾਰੀ ਬੱਸਾਂ ਵਿੱਚ ਔਰਤਾਂ ਨੂੰ ਮੁਫਤ ਸਫਰ ਕਰਨ ਦੀ ਸਹੂਲਤ ਦਾ ਵਰਚੁਅਲ ਤੌਰ 'ਤੇ ਆਗਾਜ਼ ਕੀਤਾ। ਮੁੱਖ ਮੰਤਰੀ ਨੇ 85 ਫੀਸਦੀ ਰਿਕਾਰਡ ਵਾਅਦੇ ਪੂਰੀ ਕਰਨ ਦੀ ਗੱਲ ਕਰਦਿਆਂ ਕਿਹਾ, ''ਇਸ ਦੇ ਨਾਲ ਅਸੀਂ ਇਕ ਹੋਰ ਚੋਣ ਮੈਨੀਫੈਸਟੋ ਦਾ ਵਾਅਦਾ ਪੂਰਾ ਕਰ ਦਿੱਤਾ।'' ਉਨ੍ਹਾਂ ਕਿਹਾ ਕਿ ਸੂਬਾ ਸਰਕਾਰ 100 ਫੀਸਦੀ ਵਾਅਦਿਆਂ ਨੂੰ ਪੂਰਾ ਕਰਨ ਵੱਲ ਹੋਰ ਅੱਗੇ ਵਧ ਰਹੀ ਹੈ।PRTCਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਮੇਂ ਜਿਨ੍ਹਾਂ ਸੂਬਿਆਂ ਵਿੱਚ ਚੋਣਾਂ ਹੋ ਰਹੀਆਂ ਹਨ, ਉਨ੍ਹਾਂ ਵਿੱਚ ਵੀ ਹੋਰਨਾਂ ਪਾਰਟੀਆਂ ਵੱਲੋਂ ਮਹਿਲਾਵਾਂ ਨੂੰ ਮੁਫਤ ਬੱਸ ਸਫਰ ਦੇ ਵਾਅਦੇ ਕੀਤੇ ਜਾ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਹਾਲਾਂਕਿ ਹਰ ਕੋਈ ਮਹਿਲਾ ਸਸ਼ਕਤੀਕਰਨ ਦੀ ਗੱਲ ਕਰਦਾ ਹੈ ਪਰ ਸੂਬਾ ਸਰਕਾਰ ਨੇ ਇਸ ਦਿਸ਼ਾ ਵਿੱਚ ਠੋਸ ਕਦਮ ਚੁੱਕੇ ਹਨ।ਅਸਲ ਵਿੱਚ ਉਨ੍ਹਾਂ ਦੀ ਸਰਕਾਰ ਨੇ ਔਰਤਾਂ ਲਈ ਟਿਕਟ ਦਰਾਂ ਵਿੱਚ 50 ਫੀਸਦੀ ਕਟੌਤੀ ਦਾ ਵਾਅਦਾ ਕੀਤਾ ਸੀ ਪਰ ਇਸ ਤੋਂ ਵੀ ਇਕ ਕਦਮ ਅੱਗੇ ਵ

Read More
Latest

Announcing the ‘siege of Parliament’ Listen to the whole route from Gurnam Singh Charuni | Surkhab Tv

ਖੇਤੀ ਕਾਨੂੰਨਾਂ ਦੇ ਵਿਰੁੱਧ ਛੇੜੇ ਸੰਘਰਸ਼ ਨੂੰ ਅਗੇ ਵਧਾਉਂਦੇ ਹੋਏ ਸੰਯੁਕਤ ਕਿਸਾਨ ਮੋਰਚਾ ਵਲੋਂ ਨਵੇ ਫੈਸਲੇ ਲੈਂਦੇ ਹੋਏ 5 ਅਪ੍ਰੈਲ ਨੂੰ ਐਫ. ਸੀ.ਆਈ .ਬਚਾਓ ਦਿਵਸ ਮਨਾਉਣ , 10 ਅਪ੍ਰੈਲ ਨੂੰ ਕੇ. ਐਮ. ਪੀ. ਨੂੰ 24 ਘੰਟੇ ਬੰਦ ਕਰਨ , 13 ਅਪ੍ਰੈਲ ਨੂੰ ਵਿਸਾਖੀ ਦਾ ਤਿਉਹਾਰ ਦਿੱਲੀ ਦੀਆਂ ਸਰਹੱਦਾ ‘ਤੇ ਮਨਾਉਣ , 14 ਅਪ੍ਰੈਲ ਨੂੰ ਡਾ. ਭੀਮ ਰਾਓ ਅੰਬੇਦਕਰ ਦੇ ਜਨਮ ਦਿਨ ਤੇ ਸੰਵਿਧਾਨ ਬਚਾਓ ਦਿਵਸ ਮਨਾਉਣ , 1 ਮਈ ਨੂੰ ਮਜ਼ਦੂਰ ਦਿਵਸ ਦਿੱਲੀ ਮੋਰਚਿਆ ਤੇ ਮਨਾਉਣ ਅਤੇ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਮਈ ਦੇ ਪਹਿਲੇ ਪੰਦਰਵਾੜੇ ਸੰਸਦ ਮਾਰਚ ਕਰਨ ਦਾ ਐਲਾਨ ਕੀਤਾ ਹੈ ।ਸੰਯੁਕਤ ਕਿਸਾਨ ਮੋਰਚੇ ਨੇ ਐਲਾਨ ਕੀਤਾ ਹੈ ਕਿ 10 ਅਪਰੈਲ (ਦਿਨ ਸ਼ਨੀ-ਐਤਵਾਰ) ਨੂੰ ‘ਕੇਐੱਮਪੀ ਐਕਸਪ੍ਰੈੱਸ ਵੇਅ’ 24 ਘੰਟਿਆਂ ਲਈ ਜਾਮ ਕੀਤਾ ਜਾਵੇਗਾ ਅਤੇ ਮਈ ਮਹੀਨੇ ਸੰਸਦ ਵੱਲ ਪੈਦਲ ਮਾਰਚ ਕੀਤਾ ਜਾਵੇਗਾ, ਜਿਸ ਵਾਸਤੇ ਤਰੀਕ ਅੱਗੇ ਚੱਲ ਕੇ ਦਿੱਤੀ ਜਾਵੇਗੀ।ਸ. ਗੁਰਨਾਮ ਸਿੰਘ ਝੜੂਨੀ ਨੇ ਕਿਹਾ ਕਿ ਜੇ ਸਰਕਾਰ ਨੇ ਬੈਰੀਕੇਡ ਲਾ ਕੇ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਬੈਰੀਕੇਡ ਹਟਾ ਦਿੱਤੇ ਜਾਣਗੇ।...

Read More