Sikh News

550 ਗੁਰੂ ਦੇ ਨਾਲ:ਦਿੱਲੀ ‘ਚ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550ਰਾਗੀਆਂ ਵੱਲੋਂ ‘ ਸ਼ਬਦ ਅਨਾਹਦ’

ਦਿੱਲੀ ‘ਚ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550ਰਾਗੀਆਂ ਵੱਲੋਂ ‘ ਸ਼ਬਦ ਅਨਾਹਦ’ ਤੁਹਾਨੂੰ ਦੱਸ ਦੇਈਏ ਕਿ ਇਸ ਮੌਕੇ ਤੇ ਵੱਡੀਆਂ ਵੱਡੀਆਂ ਸ਼ਖਸੀਅਤਾਂ ਆਈਆਂ ਸਨ। ਤੁਹਾਨੂੰ ਦੱਸ ਦੇਈਏ ਕਿ ਇਸ ਸਮਾਗਮ ਵਿੱਚ ਮੁੱਖ ਮਹਿਮਾਨ ਕੇਦਰੀ ਮੰਤਰੀ ਅਮਿਤ ਸ਼ਾਹ ਵੱਲੋਂ ਅਨਹਦ ਕੀਰਤਨ ਦਾ ਆਨੰਦ ਲਿਆ ਤੁਹਾਨੂੰ ਦੱਸ ਦੇਈਏ ਕਿ ਇਹ ਸਮਾਗਮ ਪ੍ਰੋਗਰਾਮ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਰਵਾਇਆ ਸੀ। 
ਇਹ ਸਮਾਗਮ ਇੰਡੀਆ ਗੇਟ ਤੇ ਹੋਇਆ ਇਹ ਧਾਰਮਿਕ ਪ੍ਰੋਗਰਾਮ ਗੁਰੂ ਨਾਨਕ ਸਾਹਿਬ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਕਰਵਾਇਆ ਗਿਆ ਸੀ। ਇਸ ਤੋਂ ਇਲਾਵਾ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਹੋਰ ਧਾਰਮਿਕ ਪ੍ਰੋਗਰਾਮ ਵੀ ਕਰਵਾਇਆ ਸੀ ਜਿਸ ਚ ਜਿਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵੀ ਹਾਜਰ ਸਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਨਾਨਕਸਰ ਹਮੀਦੀਆ ਰੋਡ ਭੋਪਾਲ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ‘ਚ ਸੰਗਤ ਨੇ ਇਲਾਹੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦਾ ਅਨੰਦ ਮਾਣਿਆ। ਗੁਰਦੁਆਰਾ ਸਾਹਿਬ ਵਿਖੇ ਸਵਰਗੀ ਡਾ. ਸੰਤੋਖ ਸਿੰਘ ਭੋਪਾਲ ਦੀ ਯਾਦ ਵਿੱਚ ਸਥਾਪਤ ਕੀਤੀ ਲਾਇਬ੍ਰੇਰੀ ਦਾ ਉਦਘਾਟਨ ਕੀਤਾ ਗਿਆ, ਅਤੇ ਲਾਇਬ੍ਰੇਰੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਇੱਕ ਲੱਖ ਰੁਪਏ ਦੇਣ ਦਾ ਐਲਾਨ ਕੀਤਾ।ਆਪ ਸੰਗਤ ਨੂੰ ਪਤਾ ਹੈ ਸਿੱਖ ਧਰਮ ਚ ਕੀਰਤਨ ਦਾ ਕਿੰਨਾ ਮਹੱਤਵ ਹੈ ਇਹ ਦਾਤ ਸਾਨੂੰ ਸਾਡੇ ਗੁਰੂ ਸਾਹਿਬਾਨਾਂ ਨੇ ਬਖਸ਼ੀ ਹੈ ਜਿਸ ਨੂੰ ਸੱਚੇ ਮਨ ਨਾਲ ਸੁਣਨ ਨਾਲ ਆਨੰਦ ਸੁੱਖ ਸ਼ਾਤੀ ਤੇ ਵਾਹਿਗੁਰੂ ਨਾਲ ਮੇਲ ਹੋ ਜਾਂਦਾ ਹੈ।ਇਸ ਤੋਂ ਭਾਵ ਹੈ ਪਰਮਾਤਮਾ ਦੇ ਗੁਣਾਂ ਦਾ ਯਸ਼ ਗਾਉਣਾ । ਭਗਤੀ ਦੇ ਵਿਕਾਸ ਨੂੰ ਜੇ ਧਿਆਨ ਨਾਲ ਵਾਚੀਏ ਤਾਂ ਪਤਾ ਲਗਦਾ ਹੈ ਕਿ ਪੁਰਾਤਨ ਕਾਲ ਤੋਂ ਕੀਰਤਨ ਵਲ ਭਗਤਾਂ ਦੀ ਵਿਸ਼ੇਸ਼ ਰੁਚੀ ਰਹੀ ਹੈ । ‘ ਭਗਵਦ-ਗੀਤਾ’ , ਭਗਤੀ ਦੇ ਸ਼ਾਸਤ੍ਰੀ ਗ੍ਰੰਥਾਂ ਅਤੇ ਵੈਸ਼ਨਵ ਧਰਮ-ਗ੍ਰੰਥਾਂ ਵਿਚ ਸਭ ਥਾਂ ਕੀਰਤਨ ਦੀ ਮਹਿਮਾ ਗਾਈ ਮਿਲ ਜਾਂਦੀ ਹੈ । ‘ ਭਾਗਵਤ-ਪੁਰਾਣ’ ਵਿਚ ਇਸ ਨੂੰ ਨਵਧਾ ਭਗਤੀ ਦਾ ਇਕ ਅੰਗ ਮੰਨਿਆ ਗਿਆ ਹੈ ।

ਉਥੇ ਇਹ ਵੀ ਦਸਿਆ ਗਿਆ ਹੈ ਕਿ ਸਤਿਯੁਗ ਵਿਚ ਭਗਵਾਨ ਦਾ ਧਿਆਨ ਕਰਨ ਨਾਲ , ਤ੍ਰੇਤਾ ਯੁਗ ਵਿਚ ਯੱਗ ਕਰਨ ਨਾਲ , ਦੁਆਪਰ ਯੁਗ ਵਿਚ ਸੇਵਾ-ਪੂਜਾ ਕਰਨ ਨਾਲ ਜੋ ਫਲ ਪ੍ਰਾਪਤ ਹੁੰਦਾ ਹੈ , ਉਹ ਕਲਿਯੁਗ ਵਿਚ ਭਗਵਾਨ ਦੇ ਨਾਮ ਦੇ ਕੀਰਤਨ ਤੋਂ ਪ੍ਰਾਪਤ ਹੋ ਜਾਂਦਾ ਹੈ

Related Articles

Back to top button