ਪੰਜਾਬ ਦੀਆਂ ਔਰਤਾਂ ਨੂੰ ਅੱਜ ਤੋਂ ਹਰ ਮਹੀਨੇ ਵਿੱਤੀ ਸਹਾਇਤਾ ਮਿਲਣੀ ਸ਼ੁਰੂ ਹੋਵੇਗੀ। ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹1,000 ਅਤੇ SC ਵਰਗ ਦੀਆਂ ਮਹਿਲਾਵਾਂ ਨੂੰ ₹1,500 ਪ੍ਰਤੀ ਮਹੀਨਾ ਦਿੱਤੇ ਜਾਣਗੇ।
ਇਸ ਯੋਜਨਾ ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ਤੋਂ ਹੋਵੇਗੀ। ਦੱਸ ਦਈਏ ਕਿ ਮੁੱਖ ਮੰਤਰੀ ਨੇ ਧੂਰੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਮਹਿਲਾਵਾਂ ਦੇ ਖਾਤਿਆਂ ਵਿੱਚ ਕੱਲ੍ਹ ਤੋਂ ਹੀ ਰਕਮ ਭੇਜਣ ਦਾ ਕੰਮ ਸ਼ੁਰੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਦੁਪਹਿਰ 12 ਵਜੇ ਤੋਂ ਬਾਅਦ ਬੈਂਕਾਂ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ, ਜਿਸ ਤੋਂ ਬਾਅਦ ਪੈਸੇ ਖਾਤਿਆਂ ਵਿੱਚ ਆਉਣ ਲੱਗ ਜਾਣਗੇ।
ਦੱਸਿਆ ਜਾ ਰਿਹਾ ਹੈ ਕਿ ਹੁਣ ਤੱਕ 40 ਲੱਖ ਮਹਿਲਾਵਾਂ ਦਾ ਰਜਿਸਟ੍ਰੇਸ਼ਨ ਹੋ ਚੁੱਕਿਆ ਹੈ, ਜਦਕਿ ਬਾਕੀਆਂ ਦਾ ਰਜਿਸਟ੍ਰੇਸ਼ਨ ਜਾਰੀ ਹੈ। ਜਿਨ੍ਹਾਂ ਮਹਿਲਾਵਾਂ ਦਾ ਰਜਿਸਟ੍ਰੇਸ਼ਨ ਬਾਅਦ ਵਿੱਚ ਹੋਵੇਗਾ, ਉਨ੍ਹਾਂ ਨੂੰ ਵੀ 1 ਜੁਲਾਈ ਤੋਂ ਹੀ ਬਣਦੀ ਰਕਮ ਦਿੱਤੀ ਜਾਵੇਗੀ।
ਪਹਿਲੀ ਵਾਰ ਸਰਕਾਰ ਤਿੰਨ ਮਹੀਨਿਆਂ ਦੀ ਰਕਮ ਇਕੱਠੀ ਮਹਿਲਾਵਾਂ ਦੇ ਖਾਤਿਆਂ ਵਿੱਚ ਜਮ੍ਹਾਂ ਕਰੇਗੀ। ਇਸ ਤਹਿਤ ਜਨਰਲ ਵਰਗ ਦੀਆਂ ਮਹਿਲਾਵਾਂ ਨੂੰ ₹3,000 ਅਤੇ SC ਵਰਗ ਦੀਆਂ ਮਹਿਲਾਵਾਂ ਨੂੰ ₹4,500 ਇਕੱਠੇ ਮਿਲਣਗੇ।