Punjab

ਜ਼ਿੰਦਗੀ ਦੀ ਜੰਗ ਹਾਰਿਆ ਬੋਰਵੈੱਲ ‘ਚ ਡਿੱਗਿਆ 4 ਸਾਲਾਂ ਨਿਰਵੈਰ, 21 ਘੰਟੇ ਮਗਰੋਂ ਕੱਢੀ ਮਾਸੂਮ ਦੀ ਦੇਹ

aman 01 Jul 2026, 11:23 AM

 ਘਟਨਾ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ, ਐਨਡੀਆਰਐਫ ਅਤੇ ਹੋਰ ਬਚਾਅ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਤੁਰੰਤ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ ਗਿਆ।

ਲਗਭਗ 21 ਘੰਟਿਆਂ ਤੱਕ ਚੱਲੇ ਰੈਸਕਿਊ ਆਪਰੇਸ਼ਨ ਦੌਰਾਨ ਟੀਮਾਂ ਨੇ ਮਾਸੂਮ ਤੱਕ ਪਹੁੰਚਣ ਲਈ ਹਰ ਸੰਭਵ ਕੋਸ਼ਿਸ਼ ਕੀਤੀ। ਪਰ ਅਫ਼ਸੋਸ, ਨਿਰਵੈਰ ਨੂੰ ਜ਼ਿੰਦਾ ਨਹੀਂ ਬਚਾਇਆ ਜਾ ਸਕਿਆ। ਬਚਾਅ ਟੀਮਾਂ ਨੇ ਬਾਅਦ ਵਿੱਚ ਉਸ ਦੀ ਲਾਸ਼ ਬੋਰਵੈੱਲ ਵਿੱਚੋਂ ਬਾਹਰ ਕੱਢੀ।

ਇਸ ਦੁਖਦਾਈ ਘਟਨਾ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ। ਪ੍ਰਸ਼ਾਸਨ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਖੁੱਲ੍ਹੇ ਬੋਰਵੈੱਲਾਂ ਨੂੰ ਸੁਰੱਖਿਅਤ ਢੰਗ ਨਾਲ ਬੰਦ ਕਰਨ ਦੀ ਲੋੜ 'ਤੇ ਇੱਕ ਵਾਰ ਫਿਰ ਜ਼ੋਰ ਦਿੱਤਾ ਹੈ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦਰਦਨਾਕ ਘਟਨਾਵਾਂ ਤੋਂ ਬਚਿਆ ਜਾ ਸਕੇ।