National

ਮਮਤਾ ਬੈਨਰਜੀ ਨੂੰ ਬੰਗਾਲ ਤੋਂ ਬਾਅਦ ਦਿੱਲੀ 'ਚ ਲੱਗਿਆ ਵੱਡਾ ਝਟਕਾ, ਰਾਜਸਭਾ ਦੇ ਆਹ ਦੋ ਸਾਂਸਦਾਂ ਨੇ ਦਿੱਤਾ ਅਸਤੀਫਾ; ਪਾਰਟੀ ਵੀ ਛੱਡੀ

aman ¡¤ 08 Jun 2026, 01:20 PM

ਬੰਗਾਲ ਤੋਂ ਬਾਅਦ ਹੁਣ ਦਿੱਲੀ ਵਿੱਚ ਮਮਤਾ ਬੈਨਰਜੀ ਨੂੰ ਵੱਡਾ ਝਟਕਾ ਲੱਗਾ ਹੈ। ਟੀਐਮਸੀ ਦੇ ਰਾਜ ਸਭਾ ਮੈਂਬਰ ਸੁਖੇਂਦੂ ਸ਼ੇਖਰ ਰਾਏ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੇ ਨਾਲ-ਨਾਲ ਆਪਣੇ ਅਹੁਦੇ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਰਾਏ ਨੇ ਦੋਸ਼ ਲਗਾਇਆ ਕਿ ਭ੍ਰਿਸ਼ਟਾਚਾਰ ਬਾਰੇ ਖੁੱਲ੍ਹ ਕੇ ਬੋਲਣ ਤੋਂ ਬਾਅਦ ਉਨ੍ਹਾਂ ਨੂੰ ਪਾਰਟੀ ਦੇ ਅੰਦਰ ਅਲੱਗ-ਥਲੱਗ ਕਰ ਦਿੱਤਾ ਗਿਆ ਸੀ।

ਸ਼ੁਭੇਂਦੂ ਸ਼ੇਖਰ ਰਾਏ ਨੇ ਰਾਜ ਸਭਾ ਦੇ ਚੇਅਰਮੈਨ, ਉਪ-ਪ੍ਰਧਾਨ ਸੀਪੀ ਰਾਧਾਕ੍ਰਿਸ਼ਨਨ ਦੇ ਘਰ ਆਪਣਾ ਅਸਤੀਫਾ ਸੌਂਪਿਆ। ਉਨ੍ਹਾਂ ਨੇ ਇੰਡੀਆ ਅਲਾਇੰਸ ਦੀ ਮੀਟਿੰਗ ਵਿੱਚ ਕਿਹਾ ਕਿ ਗੱਠਜੋੜ ਦਾ ਕੋਈ ਭਵਿੱਖ ਨਹੀਂ ਹੈ। ਉਨ੍ਹਾਂ ਨੇ ਤ੍ਰਿਣਮੂਲ ਕਾਂਗਰਸ ਤੋਂ ਆਪਣੇ ਅਸਤੀਫੇ ਦਾ ਕਾਰਨ ਵਿਆਪਕ ਭ੍ਰਿਸ਼ਟਾਚਾਰ ਦੱਸਿਆ।