Sikh News

Amritsar Shahi Turban with One Hand | ਵੀਰ ਦਾ ਇੱਕ ਹੱਥ ਨਹੀਂ,ਪਰ ਦਸਤਾਰ ਸਜਾਉਂਦਾ | Surkhab TV

ਦਸਤਾਰ ਜਾਂ ਪੱਗ ਜਾਂ ਪੱਗੜੀ ਸਿੱਖਾਂ ਦੀ ਸ਼ਾਨ ਮੰਨੀ ਜਾਂਦੀ ਹੈ। ‘ਦਸਤਾਰ’ ‘ਫ਼ਾਰਸੀ’ ਭਾਸ਼ਾ ਦਾ ਸ਼ਬਦ ਹੈ, ਜਿਸ ਦਾ ਅਰਥ ‘ਹੱਥਾਂ ਨਾਲ ਸੰਵਾਰ ਕੇ ਬੰਨ੍ਹਿਆ ਵਸਤਰ’ ਹੈ। ਦਸਤਾਰ ਨੂੰ ਅੰਗਰੇਜ਼ੀ ਭਾਸ਼ਾ ਵਿੱਚ ਟਰਬਨ, ਫਰੈਂਚ ਵਿੱਚ ਟਲਬੈਂਡ, ਤੁਰਕੀ ਵਿੱਚ ਸਾਰੀਕ, ਲਾਤੀਨੀ ਭਾਸ਼ਾ ਵਿੱਚ ਮਾਈਟਰ, ਫਰਾਂਸੀਸੀ ਵਿੱਚ ਟਬੰਦ, ਰੁਮਾਨੀ ਵਿੱਚ ਤੁਲੀਪਾਨ, ਇਰਾਨੀ ਵਿੱਚ ਸੁਰਬੰਦ, ਜਰਮਨੀ, ਸਪੇਨ, ਪੁਰਤਗੇਜ਼ੀ ਤੇ ਇਤਾਲਵੀ ਵਿੱਚ ਟਰਬਾਂਦੇ ਤੇ ਸੰਸਕ੍ਰਿਤ ਵਿੱਚ ਉਸ਼ਣੀਸ਼ ਕਿਹਾ ਜਾਂਦਾ ਹੈ। ਸਿੱਖ ਧਰਮ ਵਿੱਚ ਦਸਤਾਰ ਕਈ ਢੰਗਾਂ ਨਾਲ ਬੰਨ੍ਹੀ ਜਾਂਦੀ ਹੈ। ਨਿਹੰਗ ਸਿੰਘਾਂ ਦੀ ਦਸਤਾਰ ਜਿਸ ਨੂੰ ਦੁਮਾਲਾ ਕਿਹਾ ਜਾਂਦਾ ਹੈ,ਦਸਤਾਰ, ਸਿੱਖ ਦੇ ਆਚਰਨ ਨੂੰ ਉਚੇਰਾ ਬਣਾਉਂਦੀ ਹੈ।ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈturban। ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ। ਜਦੋਂ ਇੱਕ ਸਿੱਖ ਦਸਤਾਰ ਨੂੰ ਸਿਰ ਤੇ ਸਜਾਂਉਦਾ ਹੈ ਤਾਂ ਉਹ ਸਿਰ ਅਤੇ ਦਸਤਾਰ ਨੂੰ ਇੱਕ ਕਰ ਕੇ ਜਾਣਦਾ ਹੈ। ਦਸਤਾਰ ਸਜਾਉਣੀ ਸਿੱਖੀ ਵਿੱਚ ਪ੍ਰਪੱਕ ਹੁਣ ਦੀ ਨਿਸ਼ਾਨੀ ਹੀ ਨਹੀਂ ਸਗੋਂ ਇਹ ਦਸਤਾਰ ਧਾਰਕ ਦੇ ਆਤਮ ਵਿਸ਼ਵਾਸ਼ ਵਿੱਚ ਵੀ ਵਾਧਾ ਕਰਦੀ ਹੈ ਅਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੁਆਰਾ ਬਖਸ਼ੇ ਪੰਜ ਕਕਾਰਾਂ ਵਿਚੋਂ ਇੱਕ ਕਕਾਰ ‘ਕੇਸਾਂ’ ਨੂੰ ਸੰਭਾਲਣ ਵਿੱਚ ਵੀ ਮੱਦਦ ਕਰਦੀ ਹੈ।

Related Articles

Back to top button