Weather

ਪੰਜਾਬ ’ਚ 19-20 ਜੂਨ ਲਈ ਜਾਰੀ ਹੋਇਆ ਅਲਰਟ, ਮੀਂਹ-ਹਨੇਰੀ ਨੂੰ ਲੈ ਕੇ ਵੱਡੀ ਭਵਿੱਖਬਾਣੀ

ਪੰਜਾਬ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਦਰਜ ਹੋਣ ਦੇ ਬਾਵਜੂਦ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਨਹੀਂ ਮਿਲ ਰਹੀ। ਸਾਰਾ ਦਿਨ ਤੇਜ਼ ਧੁੱਪ ਅਤੇ ਨਮੀ ਭਰੇ ਮੌਸਮ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ 17 ਅਤੇ 19-20 ਜੂਨ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਕਈ ਥਾਈਂ ਹਨੇਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਹੈ

ਪੰਜਾਬ ਵਿਚ ਤਾਪਮਾਨ ਵਿਚ ਹਲਕੀ ਗਿਰਾਵਟ ਦਰਜ ਹੋਣ ਦੇ ਬਾਵਜੂਦ ਲੋਕਾਂ ਨੂੰ ਗਰਮੀ ਅਤੇ ਹੁੰਮਸ ਤੋਂ ਰਾਹਤ ਨਹੀਂ ਮਿਲ ਰਹੀ। ਸਾਰਾ ਦਿਨ ਤੇਜ਼ ਧੁੱਪ ਅਤੇ ਨਮੀ ਭਰੇ ਮੌਸਮ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਮੌਸਮ ਵਿਭਾਗ ਨੇ 17 ਅਤੇ 19-20 ਜੂਨ ਲਈ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿਚ ਕਈ ਥਾਈਂ ਹਨੇਰੀ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਚੱਲਣ ਨੂੰ ਲੈ ਕੇ ‘ਯੈਲੋ ਅਲਰਟ’ ਜਾਰੀ ਕੀਤਾ ਹੈ, ਜਦੋਂ ਕਿ 18 ਜੂਨ ਨੂੰ ਮੌਸਮ ਸਾਧਾਰਨ ਰਹਿਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਮੌਸਮ ਵਿਭਾਗ ਅਨੁਸਾਰ ਪੰਜਾਬ ਵਿਚ ਪਿਛਲੇ 24 ਘੰਟਿਆਂ ਦੌਰਾਨ ਮੌਸਮ ਖੁਸ਼ਕ ਰਿਹਾ, ਜਦੋਂ ਕਿ ਹਰਿਆਣਾ ਦੇ ਕੁਝ ਸਥਾਨਾਂ ’ਤੇ ਹਲਕਾ ਮੀਂਹ ਦਰਜ ਕੀਤਾ ਗਿਆ। 

Punjab Weather Update: Rainfall predicted till March 1, 55-year-old ...

ਮੌਸਮ ਵਿਭਾਗ ਦੇ ਮਾਹਿਰਾਂ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਹਨੇਰੀ ਅਤੇ ਹਲਕੇ ਤੋਂ ਦਰਮਿਆਨੇ ਮੀਂਹ ਦੀਆਂ ਸਰਗਰਮੀਆਂ ਕਾਰਨ ਤਾਪਮਾਨ ਵਿਚ ਹੋਰ ਕਮੀ ਆ ਸਕਦੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਪੰਜਾਬ ਵਿਚ ਸਭ ਤੋਂ ਵੱਧ ਤਾਪਮਾਨ 39.4 ਡਿਗਰੀ ਸੈਲਸੀਅਸ ਫ਼ਰੀਦਕੋਟ ਵਿਚ ਦਰਜ ਕੀਤਾ ਗਿਆ ਜਦੋਂ ਕਿ ਹਰਿਆਣਾ ਵਿਚ ਸਭ ਤੋਂ ਵੱਧ ਤਾਪਮਾਨ 39.2 ਡਿਗਰੀ ਸੈਲਸੀਅਸ ਬੋਪਾਨੀ ਵਿਚ ਰਿਕਾਰਡ ਕੀਤਾ ਗਿਆ। ਚੰਡੀਗੜ੍ਹ ਵਿਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ 24.2 ਡਿਗਰੀ ਸੈਲਸੀਅਸ ਰਿਹਾ।


Comments