Sports

ਪੰਜਾਬ ‘ਚ ਹਰ ਖੇਡ ਦੇ ਹੋਣਗੇ ਲੀਗ ਮੁਕਾਬਲੇ, CM ਮਾਨ ਨੇ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਵਿੱਚ ਵੱਖ-ਵੱਖ ਖੇਡਾਂ ਦੇ ਲੀਗ ਮੁਕਾਬਲੇ ਕਰਵਾਏ ਜਾਣਗੇ, ਤਾਂ ਜੋ ਨੌਜਵਾਨ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਦਿਖਾਉਣ ਲਈ ਵਧੀਆ ਮੰਚ ਮਿਲ ਸਕੇ।

Vaidban Ad

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਦਾ ਮਕਸਦ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਖੇਡਾਂ ਦਾ ਮਾਹੌਲ ਤਿਆਰ ਕਰਨਾ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ। ਉਨ੍ਹਾਂ ਨੇ ਕਿਹਾ ਕਿ ਲੀਗ ਮੁਕਾਬਲਿਆਂ 

ਰਾਹੀਂ ਉਭਰਦੇ ਖਿਡਾਰੀਆਂ ਨੂੰ ਅੱਗੇ ਵਧਣ ਅਤੇ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ 'ਤੇ ਆਪਣੀ ਪਛਾਣ ਬਣਾਉਣ ਦਾ ਮੌਕਾ ਮਿਲੇਗਾ।

ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਸਰਕਾਰ ਖੇਡਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਖਿਡਾਰੀਆਂ ਨੂੰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।


Comments