Politics

ED ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ED ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਅਰਵਿੰਦ ਕੇਜਰੀਵਾਲ ਨੇ ਪੰਜਾਬ ਡਰੱਗ ਸਕੈਂਡਲ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਸਵਾਲ ਕੀਤਾ ਕਿ ਕੀ ਪਾਰਟੀ ਦੇ ਡਰੱਗ ਨੈੱਟਵਰਕ ਨਾਲ ਕੋਈ ਸਬੰਧ ਹਨ। 'ਆਪ' ਆਗੂਆਂ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪੰਜਾਬ ਵਿੱਚ ਚੱਲ ਰਹੀ "ਨਸ਼ਿਆਂ ਵਿਰੁੱਧ ਜੰਗ" ਮੁਹਿੰਮ ਨੂੰ ਲੈ ਕੇ ਵੀ ਭਾਜਪਾ ਦੀ ਆਲੋਚਨਾ ਕੀਤੀ।

ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੌਰਾਨ ਈਡੀ ਪਾਰਟੀ (ਭਾਜਪਾ) ਦੇ ਅਹੁਦੇਦਾਰ ਨੂੰ ਨਸ਼ਾ ਵੇਚਦੇ ਹੋਏ ਫੜੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। 

Delhi Chief Minister Arvind Kejriwal addresses the media at the Delhi ...

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਸਮੇਤ ਕਈ ਸੀਨੀਅਰ ਆਗੂਆਂ ਨੇ ਈਡੀ ਪਾਰਟੀ 'ਤੇ ਤਿੱਖਾ ਹਮਲਾ ਬੋਲਿਆ ਹੈ। ਅਰਵਿੰਦ ਕੇਜਰੀਵਾਲ ਨੇ ਐਕਸ  'ਤੇ ਕਿਹਾ ਕਿ ਈਡੀ ਪਾਰਟੀ ਦੇ ਅਹੁਦੇਦਾਰ ਖੁਦ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ ਹਨ। ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?


Comments