Punjab

Major Sacrilege Scare Averted at Punjab Gurdwara, Suspect Caught Inside

ਧਰਮਕੋਟ ਦੀ ਚੁੱਘਾ ਬਸਤੀ ਵਿਖੇ ਸਥਿਤ ਗੁਰਦੁਆਰਾ ਧਰਮ ਕੀ ਪਾਉੜੀ ਵਿੱਚ ਅੱਜ ਸਵੇਰੇ ਇੱਕ ਸ਼ੱਕੀ ਨੌਜਵਾਨ ਦੇ ਦਾਖਲ ਹੋਣ ਕਾਰਨ ਹੜਕੰਪ ਮਚ ਗਿਆ। ਸਮੇਂ ਸਿਰ ਸੰਗਤ ਦੀ ਨਜ਼ਰ ਪੈ ਜਾਣ ਕਾਰਨ ਇੱਕ ਗੰਭੀਰ ਘਟਨਾ ਟਲ ਗਈ।

ਮਿਲੀ ਜਾਣਕਾਰੀ ਅਨੁਸਾਰ ਸਵੇਰੇ ਕਰੀਬ 8 ਵਜੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਬਲਦੇਵ ਸਿੰਘ ਨਿਤਨੇਮ ਉਪਰੰਤ ਗੁਰਦੁਆਰਾ ਸਾਹਿਬ ਨੂੰ ਤਾਲਾ ਲਗਾ ਕੇ ਵਾਪਸ ਚਲੇ ਗਏ। ਇਸ ਤੋਂ ਕੁਝ ਸਮੇਂ ਬਾਅਦ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਦੀ ਬਾਰੀ ਦਾ ਸ਼ੀਸ਼ਾ ਤੋੜ ਕੇ ਅੰਦਰ ਦਾਖਲ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਪਹਿਲਾਂ ਗੋਲਕ ਦੇ ਨੇੜੇ ਗਿਆ ਅਤੇ ਫਿਰ ਸੁੱਖ ਆਸਣ ਅਸਥਾਨ ਵੱਲ ਵਧਿਆ। ਇਸ ਦੌਰਾਨ ਨੇੜਲੇ ਘਰ ਦੀ ਇੱਕ ਔਰਤ ਨੇ ਉਸ ਨੂੰ ਦੇਖ ਲਿਆ ਅਤੇ ਤੁਰੰਤ ਰੌਲਾ ਪਾ ਦਿੱਤਾ। ਸੂਚਨਾ ਮਿਲਦੇ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਇਲਾਕਾ ਨਿਵਾਸੀ ਮੌਕੇ 'ਤੇ ਪਹੁੰਚੇ ਅਤੇ ਨੌਜਵਾਨ ਨੂੰ ਕਾਬੂ ਕਰ ਲਿਆ।

dharamkot gurudwara.png

ਤਲਾਸ਼ੀ ਦੌਰਾਨ ਉਸ ਕੋਲੋਂ ਜ਼ਰਦਾ-ਤੰਬਾਕੂ ਵੀ ਬਰਾਮਦ ਹੋਇਆ। ਪੁਲਿਸ ਨੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਢਲੀ ਜਾਂਚ ਵਿੱਚ ਮਾਮਲਾ ਗੋਲਕ ਚੋਰੀ ਨਾਲ ਜੁੜਿਆ ਜਾਪਦਾ ਹੈ, ਹਾਲਾਂਕਿ ਪੁਲਿਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ।

ਪੁਲਿਸ ਅਨੁਸਾਰ ਮੁਲਜ਼ਮ ਦੀ ਪਛਾਣ ਹਰਭਿੰਦਰ ਸਿੰਘ ਪੁੱਤਰ ਭਰਪੂਰ ਸਿੰਘ ਵਾਸੀ ਜਲਾਲਾਬਾਦ ਪੂਰਬੀ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਉਸ ਖ਼ਿਲਾਫ਼ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ।

ਇਸ ਮੌਕੇ ਬਾਬਾ ਸਤਨਾਮ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਅਣਗਹਿਲੀ ਦੇ ਦੋਸ਼ ਲਗਾਉਂਦਿਆਂ ਕਿਹਾ ਕਿ ਪਹਿਲਾਂ ਵੀ ਤੰਬਾਕੂ ਨਾਲ ਜੁੜੇ ਮਾਮਲੇ ਸਾਹਮਣੇ ਆਏ ਸਨ ਪਰ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।


Comments