Punjab

As soon as the meeting was over, the Agriculture Minister said this for the farmers

ਕਾਫੀ ਸੋਚ ਵਿਚਾਰ ਤੋਂ ਬਾਅਦ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਖੇਤੀਬਾੜੀ ਮੰਤਰੀ ਨਾਲ ਮੁਲਾਕਾਤ ਲਈ ਤਿਆਰ ਹੋ ਗਈਆਂ ਹਨ ਇਸ ਲਈ ਅੱਜ ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਦੀ ਕੇਂਦਰ ਸਰਕਾਰ ਨਾਲ ਮੀਟਿੰਗ ਚੱਲ ਰਹੀ ਹੈ।ਸਰਕਾਰ ਵਲੋਂ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਅਤੇ ਰੇਲਵੇ-ਮੰਤਰੀ ਪਿਊਸ਼ ਗੋਇਲ ਨਾਲ ਕਿਸਾਨ-ਆਗੂਆਂ ਦੀ ਮੀਟਿੰਗ ਕਰ ਰਹੇ ਹਨ।ਬਹੁਤ ਸਾਰੇ ਲੋਕਾਂ ਦੀ ਨਜਰ ਇਸ ਮੀਟਿੰਗ ਤੇ ਟਿੱਕੀ ਹੈ ਅਤੇ ਮੀਟਿੰਗ ਦੇ ਪਹਿਲੇ ਗੜੇ ਦੇ ਖਤਮ ਹੋਣ ਸਾਰ ਹੀ ਖੇਤੀਬਾੜੀ ਮੰਤਰੀ ਨੇ ਟਵੀਟ ਕੀਤਾ ਹੈ।ਖੇਤੀਬਾੜੀ ਮੰਤਰੀ ਨੇ ਟਵੀਟ ਕਰਕੇ ਕਿਹਾ “ਅੱਜ ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਰੇਲਵੇ ਮੰਤਰੀ ਸ਼੍ਰੀ ਪਿਯੂਸ਼ ਗੋਇਲ ਜੀ ਦੇ ਨਾਲ ਵੱਖ-ਵੱਖ ਕਿਸਾਨ ਜੱਥੇਬੰਦੀਆਂ ਦੇ ਨੁਮਾਇੰਦਿਆਂ ਨੂੰ ਖੇਤੀਬਾੜੀ ਐਕਟਾਂ ਤੇ ਬੁਲਾਇਆ ਅਤੇ ਵਿਚਾਰ ਵਟਾਂਦਰੇ ਕੀਤੇ। ਵਿਚਾਰ ਵਟਾਂਦਰੇ ਦੌਰਾਨ ਖੇਤੀਬਾੜੀ ਕਾਨੂੰਨਾਂ ਬਾਰੇ ਫੈਲੇ ਜਾ ਰਹੇ ਭੁਲੇਖੇ ਦੂਰ ਕੀਤੇ ਗਏ ਅਤੇ ਉਨ੍ਹਾਂ ਨੂੰ ਦੱਸਿਆ ਕਿ ਇਹ ਖੇਤੀਬਾੜੀ ਕਾਨੂੰਨ ਕਿਸਾਨਾਂ ਦੇ ਹਿੱਤ ਵਿੱਚ ਹਨ।ਇਹ ਕਾਨੂੰਨ ਕਿਸਾਨਾਂ ਦੀ ਆਮਦਨੀ ਨੂੰ ਦੁਗਣਾ ਕਰਨ ਵਿੱਚ ਸਹਾਇਤਾ ਕਰਨਗੇ ਅਤੇ ਇਸ ਦੇ ਜ਼ਰੀਏ ਕਿਸਾਨ ਆਪਣੀ ਕੀਮਤ ‘ਤੇ ਕਿਸੇ ਵੀ ਦੇਸ਼, ਕਿਸੇ ਵੀ ਕੀਮਤ’ ਤੇ ਆਪਣੀ ਫ਼ਸਲ ਵੇਚ ਸਕਦਾ ਹੈ। ਇਸ ਕਾਨੂੰਨ ਨਾਲ ਕਿਸਾਨ ਆਪਣੀ ਫ਼ਸਲ ਦਾ ਬਿਜਾਈ ਸਮੇਂ ਹੀ ਠੇਕਾ ਲੈ ਸਕਦਾ ਹੈ ਅਤੇ ਇਹ ਇਕਰਾਰਨਾਮਾ ਸਿਰਫ ਫਸਲਾਂ ਲਈ ਹੋਵੇਗਾ ਨਾ ਕਿ ਉਸ ਦੀ ਜ਼ਮੀਨ ਲਈ” ਧਿਆਨ ਦੇਣ ਯੋਗ ਗੱਲ ਹੈ ਕੇ ਮੀਟਿੰਗ ਅਜੇ ਵੀ ਚੱਲ ਰਹੀ ਹੈ ਤੇ ਕਿਸਾਨ ਜਥੇਬੰਦੀਆਂ ਵਲੋਂ ਅਜੇ ਤਕ ਕਿਸੇ ਤਰਾਂ ਦਾ ਵੀ ਕੋਈ ਬਿਆਨ ਨਹੀਂ ਆਇਆ ਹੈ ਪੰਜਾਬ ਦੇ ਕਿਸਾਨਾਂ ਵਲੋਂ ਉਮੀਦ ਕੀਤੀ ਜਾ ਰਹੀ ਹੈ ਕੇ ਸ਼ਇਦ ਇਹ ਮੀਟਿੰਗ ਕਿਸੇ ਨਤੀਜੇ ਤੇ ਪਹੁੰਚ ਜਾਵੇ ਤੇ ਕਿਸਾਨਾਂ ਨੂੰ ਓਹਨਾ ਦਾ ਹੱਕ ਮਿਲ ਸਕੇ

Related Articles

Back to top button