Sikh News

At one time this Singh was a potter of saints Mehta was on ‘duty’ before June 6

3-5 ਜੂਨ 1984 ਨੂੰ ਭਾਰਤੀ ਫ਼ੌਜ ਦੁਆਰਾ ਕੀਤੀ ਗਈ ਸਿੱਖਾਂ ਦੇ ਧਾਰਮਕ ਅਸਥਾਨ ਦਰਬਾਰ ਸਾਹਿਬ (ਅੰਮ੍ਰਿਤਸਰ) ’ਤੇ ਫ਼ੌਜੀ ਕਾਰਵਾਈ ਹੈ। ਉਸ ਸਮੇਂ ਭਾਰਤ ਦੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਸੀ ਅਤੇ ਸੰਤ ਜਰਨੈਲ ਸਿੰਘ (ਭਿੰਡਰਾਂਵਾਲਾ), ਭਾਈ ਅਮਰੀਕ ਸਿੰਘ (ਮੁਕਤਸਰ) ਤੇ ਜਰਨਲ ਸ਼ੁਬੇਗ ਸਿੰਘ; ਉਸ ਸਮੇਂ ਦਰਬਾਰ ਸਾਹਿਬ ਵਿੱਚ ਸ਼ਾਮਲ ਸਨ। ਇਨ੍ਹਾਂ ਦੇ ਨਾਲ ਹੋਰ ਵੀ ਬਹੁਤ ਸਾਰੇ ਸਿੰਘ ਗੁਰਦੁਆਰਾ ਸਾਹਿਬ ਅੰਦਰ ਸਨ, ਜਿਨ੍ਹਾਂ ਨੂੰ ਆਤੰਕਵਾਦੀ ਕਹਿ ਕੇ ਫ਼ੌਜ; ਗੁਰਦੁਆਰੇ ’ਚੋਂ ਕੱਢਣਾ ਚਾਹੁੰਦੀ ਸੀ। ਇਸ ਫ਼ੌਜੀ ਕਾਰਵਾਈ ਵਿੱਚ ਬਹੁਤ ਸਾਰੇ ਲੋਕਾਂ ਦੀ ਜਾਨ ਚਲੀ ਗਈ।ਘੱਲੂਘਾਰਾ : ਸੰਨ 1984 ਵਿੱਚ ਸ਼੍ਰੀ ਦਰਬਾਰ ਸਾਹਿਬ ਅੰਦਰ ਭਾਰਤੀ ਫ਼ੌਜ ਵੱਲੋਂ, ਜਿਸ ਨੂੰ ਫ਼ੌਜੀ ਰਵਾਇਤ ਅਨੁਸਾਰ ਸਾਕਾ ਨੀਲਾ ਤਾਰਾ ਆਖਿਆ ਗਿਆ ਹੈ, ਆਜ਼ਾਦ ਭਾਰਤ ਵਿੱਚ ਕਿਸੇ ਧਰਮ ਅਸਥਾਨ ਅੰਦਰੋਂ ਤਥਾ ਕਥਿਤ ਅਪਰਾਧੀਆਂ ਨੂੰ ਕੱਢਣ ਲਈ ਕੀਤੀ ਗਈ ਸਭ ਤੋਂ ਵੱਡੀ ਕਾਰਵਾਈ ਹੈ। ਮਹਾਨ ਕੋਸ਼ ਮੁਤਾਬਕ ਘੱਲੂਘਾਰਾ ਦਾ ਅਰਥ ਤਬਾਹੀ, ਗ਼ਾਰਤੀ ਜਾਂ ਸਰਵਨਾਸ਼ ਹੈ। ਦਰਬਾਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ, ਗੁਰੂ ਸਾਹਿਬਾਨ ਵੱਲੋਂ ਉਸਾਰੇ ਗਏ ਪਵਿੱਤਰ ਅਸਥਾਨ ਹਨ।ਇਤਿਹਾਸ ਕਾਰਨ : ਸ਼੍ਰੀ ਅੰਮ੍ਰਿਤਸਰ ਸਾਹਿਬ ਵਿਖੇ ਅਪਰੈਲ 1978 ਦੇ ਨਿਰੰਕਾਰੀ ਅਤੇ ਸਿੱਖ ਝਗੜੇ ਦੇ ਮੁਕੱਦਮੇ ਦੀ ਤਫ਼ਤੀਸ਼ ਤੋਂ ਲੈ ਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਦੀ 20 ਸਤੰਬਰ 1981 ਨੂੰ ਮਹਿਤਾ ਚੌਂਕ ਵਿੱਚ ਗ੍ਰਿਫ਼ਤਾਰੀ, ਧਰਮ ਯੁੱਧ ਮੋਰਚਾ 18 ਜੁਲਾਈ 1982 ਦੀ ਆਰੰਭਤਾ, ਸਾਕਾ ਨੀਲਾ ਤਾਰਾ, ਬਲੈਕ-ਥੰਡਰ ਤੋਂ ਬਾਅਦ ਸੰਨ 1997 ਤੱਕ ਪੰਜਾਬ ਦੀ ਜਨਤਾ ਨੇ ਬਹੁਤ ਕੁਝ ਦੇਖਿਆ ਅਤੇ ਸਰੀਰ ’ਤੇ ਹੰਢਾਇਆ। 1984: My Firsthand Account - Sikh Coalitionਰਾਜਸੀ, ਪੁਲੀਸ ਤੇ ਪ੍ਰਬੰਧਕੀ ਅਫ਼ਸਰਾਂ ਵੱਲੋਂ ਸਮੇਂ ਸਿਰ ਉਚਿਤ ਕਾਰਵਾਈ ਕਰਨ ਵਿੱਚ ਵਰਤੀ ਗਈ ਢਿੱਲ-ਮੱਠ ਤੇ ਰਾਜਸੀ ਲਾਹੇ ਦੇ ਲਾਲਚ ਕਾਰਨ ਹਾਲਾਤ ਬਹੁਤ ਵਿਗੜ ਗਏ ਸਨ। ਅਪਰੈਲ 1978 ਨੂੰ ਵਿਸਾਖੀ ਵਾਲੇ ਦਿਨ ਨਿਰੰਕਾਰੀਆਂ ਵੱਲੋਂ ਸ਼ਹਿਰ ਵਿੱਚ ਕੱਢਿਆ ਜਾ ਰਿਹਾ ਰੋਸ ਮਾਰਚ ਰੋਕਣ ਲਈ ਅਖੰਡ ਕੀਰਤਨੀ ਜਥੇ ਦੇ ਕਈ ਮੈਂਬਰ ਸਮਾਗਮ ਵਿੱਚ ਅਜੀਤ ਨਗਰ ਸੁਲਤਾਨਵਿੰਡ ਗਏ ਤੇ ਭਾਈ ਫ਼ੌਜਾ ਸਿੰਘ ਆਦਿ ਨੂੰ ਨਾਲ ਲੈ ਕੇ ਦਰਬਾਰ ਸਾਹਿਬ ਤੋਂ ਇਕੱਠੇ ਹੋ ਕੇ ਰਵਾਇਤੀ ਸ਼ਸਤਰਾਂ ਨਾਲ ਲੈਸ ਹੋ ਕੇ ਨਿਰੰਕਾਰੀ ਸਮਾਗਮ ਵੱਲ ਤੁਰ ਪਏ। ਟਕਰਾਓ ਵਿੱਚ 13 ਸਿੱਖ ਤੇ 4 ਹੋਰਾਂ ਦੀ ਮੌਤ ਹੋ ਗਈ। ਉਸ ਦਿਨ ਮੁਕੱਦਮਾ ਤਾਂ ਦਰਜ ਹੋਇਆ ਪਰ ਗ੍ਰਿਫ਼ਤਾਰੀ ਕੋਈ ਨਹੀਂ ਹੋਈ। ਮੁਕੱਦਮੇ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨਾਲ ਤਬਦੀਲ ਹੋ ਗਈ। ਸਾਰੇ ਦੋਸ਼ੀ ਬਰੀ ਕਰ ਦਿੱਤੇ ਗਏ। ਉਸ ਮੁਕੱਦਮੇ ਵਿੱਚ ਵੇਲ਼ੇ ਦੀ ਅਕਾਲੀ ਦਲ ਬਾਦਲ ਸਰਕਾਰ (20 ਜੂਨ 1977 ਤੋਂ 17 ਫ਼ਰਬਰੀ 1980 ਤੱਕ) ਨੇ ਹਾਈ ਕੋਰਟ ਵਿੱਚ ਅਪੀਲ ਤੱਕ ਨਹੀਂ ਕੀਤੀ। ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਤੇ ਉਨ੍ਹਾਂ ਦੇ ਕੁਝ ਸਾਥੀਆਂ ਨੇ ਸੰਨ 1978 ਵਿੱਚ ਆਤਮ ਰੱਖਿਆ ਲਈ ਹਥਿਆਰ ਖ਼ਰੀਦਣ ਵਾਸਤੇ ਲਾਇਸੈਂਸ ਵੀ ਪ੍ਰਾਪਤ ਕੀਤੇ। ਇਸੇ ਸਾਲ ਕਾਨ੍ਹਪੁਰ ਅਤੇ ਹੋਰ ਥਾਵਾਂ ਉੱਤੇ Flashback: Operation Bluestar - Cover Story News - Issue Date: Jun 30, 1984ਵੀ ਸਿੱਖ ਅਤੇ ਨਿਰੰਕਾਰੀਆਂ ਦੇ ਝਗੜੇ ਹੋਏ। ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਐਲਾਨ ਕਰਨ ਦੀ ਮੰਗ ਨੂੰ ਲੈ ਕੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਨੇ ਭਾਈ ਅਮਰੀਕ ਸਿੰਘ ਅਤੇ ਸੰਤ ਭਿੰਡਰਾਂਵਾਲਿਆਂ ਦੀ ਅਗਵਾਈ ਹੇਠ 31 ਮਈ 1981 ਨੂੰ ਸ਼ਹਿਰ ਵਿੱਚ ਮਾਰਚ ਕਰਨ ਦਾ ਐਲਾਨ ਕੀਤਾ। ਇਸ ਦੇ ਪ੍ਰਤੀਕਰਮ ਵਜੋਂ ਸਿਗਰਟ ਬੀੜੀ ਦੇ ਹੱਕ ਵਿੱਚ 29 ਮਈ 1981 ਨੂੰ ਆਰ. ਐੱਸ. ਐੱਸ. ਦੇ ਮੈਂਬਰ ਹਰਬੰਸ ਲਾਲ ਖੰਨਾ (ਭਾਜਪਾ ਲੀਡਰ) ਦੀ ਅਗਵਾਈ ਹੇਠ ਇੱਕ ਜਲੂਸ ਕੱਢਿਆ ਗਿਆ। ਇਸ ਨਾਲ ਪਵਿੱਤਰ ਸ਼ਹਿਰ ਦਾ ਮਸਲਾ ਦੋ ਧਰਮਾਂ ’ਚ ਵੰਡ ਗਿਆ। ਸ਼ਹਿਰ ਵਿੱਚ ਸਿਗਰਟ ਬੀੜੀ ਦੇ ਖੋਖੇ ਵੀ ਸਾੜੇ ਗਏ। ਮੰਦਰਾਂ ਵਿੱਚ ਗਊਆਂ ਦੇ ਸਿਰ ਅਤੇ ਗੁਰਦੁਆਰਿਆਂ ਵਿੱਚ ਸਿਗਰਟ ਬੀੜੀਆਂ ਸੁੱਟੀਆਂ ਜਾਣ ਲੱਗ ਪਈਆਂ। ਤਣਾਅ ਨੂੰ ਵੇਖ ਕੇ ਪੰਜਾਬ ਦਰਬਾਰਾ ਸਿੰਘ ਸਰਕਾਰ ਨੇ 2 ਜੂਨ 1981 ਨੂੰ ਸਾਰੇ ਲਾਇਸੈਂਸੀ ਹਥਿਆਰ ਜਮ੍ਹਾ ਕਰਵਾਉਣ ਦੇ ਹੁਕਮ ਦੇ ਦਿੱਤੇ। ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਹਥਿਆਰ ਜਮ੍ਹਾ ਨਾ ਕਰਵਾ ਕੇ ਇਸ ਹੁਕਮ ਦੀ ਉਲੰਘਣਾ ਕੀਤੀ। ਸੰਤ ਜਰਨੈਲ ਸਿੰਘ ਵਿਰੁੱਧ ਇਸ ਬਾਰੇ ਥਾਣਾ ਬਿਆਸ ਵਿੱਚ ਮੁਕੱਦਮਾ ਦਰਜ ਹੋਇਆ। ਤਫ਼ਤੀਸ਼ ਸਮੇਂ ਪਤਾ ਚੱਲਿਆ ਕਿ ਸੰਤ ਜਰਨੈਲ ਸਿੰਘ ਨੇ ਕੋਈ ਲਾਈਸੈਂਸੀ ਹਥਿਆਰ ਹੀ ਨਹੀਂ ਖ਼ਰੀਦਿਆ ਸੀ।

Related Articles

Back to top button