Attempts by agitated farmers to wake up the government continue with roadblocks

ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਅੱਜ ਕਾਲੇ ਝੰਡੇ ਲੈਕੇ ਅਤੇ ਕਾਲੀਆਂ ਪੱਟੀਆਂ ਬੰਨ੍ਹ ਕੇ ਪ੍ਰਦਰਸ਼ਨ ਕਰ ਰਹੇ ਹਨ।ਕਿਸਾਨਾਂ ਨੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਕੁੰਡਲੀ-ਮਨੇਸਰ-ਪਲਵਲ ਐਕਸਪ੍ਰੈਸ ਵੇਅ ਜਾਮ ਕਰਨ ਦਾ ਐਲਾਨ ਕੀਤਾ ਹੈ।ਕਿਸਾਨ 26 ਨਵੰਬਰ ਤੋਂ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਘੱਟੋ ਘੱਟ ਸਮਰਥਨ ਮੁੱਲ ਦੀ ਗਰੰਟੀ ਦੀ ਮੰਗ ਕਰ ਰਹੇ ਹਨ। ਉਹ ਮੰਗਾਂ ਪੂਰੀਆਂ ਹੋਣ ਤੱਕ ਘਰ ਵਾਪਸ ਨਾ ਜਾਣ ‘ਤੇ ਅੜੇ ਹਨ|ਭਾਰਤੀ ਕਿਸਾਨ ਯੂਨੀਅਨ (BKU) ਦੇ ਕੌਮੀ ਮੀਤ ਪ੍ਰਧਾਨ ਰਾਜੇਸ਼ ਚੌਹਾਨ ਨੇ ਕੇਐਮਪੀ ਐਕਸਪ੍ਰੈਸ ਵੇਅ ਜਾਮ ਕਰਨ ਬਾਰੇ ਕਿਹਾ ਕਿ ਸੁਤੀ ਹੋਈ ਸਰਕਾਰ ਨੂੰ ਜਗਾਉਣ ਲਈ ਸਾਡੇ ਕੋਲ ਇਹੀ ਰਾਹ ਬਚਿਆ ਹੈ।ਕਿਸਾਨਾਂ ਵੱਲੋਂ ਇਹ ਕਿਹਾ ਗਿਆ
ਕਿ ਰੋਡ ਜਾਮ ਸ਼ਾਂਤੀਪੂਰਵਕ ਹੋਵੇਗਾ।ਇਸ ਦੌਰਾਨ ਕਿਸੇ ਰਾਹਗੀਰ ਨੂੰ ਪਰੇਸ਼ਾਨ ਨਹੀਂ ਕੀਤਾ ਜਾਵੇਗਾ।ਸੰਯੁਕਤ ਕਿਸਾਨ ਮੋਰਚਾ ਨੇ ਆਮ ਲੋਕਾਂ ਨੂੰ ਵੀ ਅਪੀਲ ਕੀਤੀ ਹੈ ਕਿ ਅੰਦੋਲਨ ਦੀ ਹਮਾਇਤ ਕਰਨ ਅਤੇ ਸਰਕਾਰ ਖਿਲਾਫ ਵਿਰੋਧ ਪ੍ਰਦਰਸ਼ਨ ਕਰਨ ਲਈ ਘਰਾਂ ਅਤੇ ਦਫਤਰਾਂ ਵਿੱਚ ਕਾਲੇ ਝੰਡੇ ਲਹਿਰਾਏ ਜਾਣ।
ਕਿਸਾਨ ਸੰਯੁਕਤ ਮੋਰਚਾ ਨੇ ਸ਼ਨਾਵੀਰ ਨੂੰ ਕੇਐਮਪੀ ਦੇ ਸਾਰੇ ਰਸਤੇ ਬੰਦ ਕਰਨ ਦਾ ਐਲਾਨ ਕੀਤਾ ਸੀ।ਸਰਕਾਰ ਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬੌਤ ਵੀ ਬੇਸਿੱਟਾ ਰਹੀ ਹੈ।