Big announcement of farmers before January 4 meeting

ਦਿੱਲੀ ਦੀਆਂ ਸਰਹੱਦਾਂ ਤੇ ਜਾਰੀ ਕਿਸਾਨ ਅੰਦੋਲਨ ਦਾ ਅੱਜ 38ਵਾਂ ਦਿਨ ਹੈ ਅਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨ ਕੜਾਕੇ ਦੀ ਠੰਡ ਚ ਡਟੇ ਹੋਏ ਹਨ ਇਸ ਦਰਮਿਆਨ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫਰੰਸ ਕਰਦਿਆ ਹੋਇਆਂ ਆਖਿਆਂ ਕਿ ਹੁਣ ਤੱਕ ਜੋ ਵੀ ਗੱਲਬਾਤ ਸਰਕਾਰ ਨਾਲ ਹੋਈ ਹੈ ਉਹ ਕਿਸੇ ਹੱਲ ਵੱਲ ਨਹੀਂ ਪੁੱਜੀ ਹੈ ਅਸੀਂ ਸਰਕਾਰ ਨੂੰ ਸ਼ਪੱਸ਼ਟ ਆਖਿਆ ਹੈ ਕਿ ਤਿੰਨੋਂ ਖੇਤੀ ਕਾਨੂੰਨ ਰੱਦ ਹੋਣੇ ਚਾਹੀਦੇ ਹਨ ਤਦ ਤੱਕ ਸਾਡਾ ਅੰਦੋਲਨ ਸ਼ਾਂਤੀਪੂਰਨ ਜਾਰੀ ਹੈ ਅਤੇ ਜਾਰੀ ਹੀ ਰਹੇਗਾ ਜਦੋਂ ਤੱਕ ਕਾਨੂੰਨ ਵਾਪਸ ਨਹੀਂ ਹੋ ਜਾਂਦੇ ਹਨ ਕਿਸਾਨ ਆਗੂਆਂ ਨੇ ਆਖਿਆ ਕਿ ਸਰਕਾਰ ਖੇਤੀ ਕਾਨੂੰਨਾਂਖ਼ਿਲਾਫ਼ ਗ਼ਲਤ ਪ੍ਰਚਾਰ ਕਰ ਰਹੀ ਹੈ ਅਤੇ ਸਰਕਾਰ ਆਪਣੇ ਹੰਕਾਰ ਦੀ ਵਜ੍ਹਾ ਕਰ ਕੇ ਕਾਨੂੰਨ ਵਾਪਸ ਨਹੀਂ ਲੈ ਰਹੀ ਹੈ ਉਹਨਾਂ ਕਿਹਾ ਕਿ ਜੇਕਰ 4 ਜਨਵਰੀ ਨੂੰ ਹੋਣ ਵਾਲੀ ਗੱਲਬਾਤ ਸਫ਼ਲ ਨਹੀਂ ਰਹਿੰਦੀ ਤਾਂ ਅਸੀਂ 6 ਜਨਵਰੀ ਨੂੰ ਅੰਦੋਲਨ ਤੇਜ਼ ਕਰਾਂਗੇ ਅਤੇ ਇਸ ਦਿਨ ਟਰੈਕਟਰ ਮਾਰਚ ਕੱਢਿਆ ਜਾਵੇਗਾ ਦੱਸ ਦਈਏ ਕਿ 5 ਜਨਵਰੀ ਨੂੰ ਸੁਪਰੀਮ ਕੋਰਟ ਚ ਕਿਸਾਨ ਅੰਦੋਲਨ ਨੂੰ ਲੈ ਕੇ ਸੁਣਵਾਈ ਹੋਵੇਗੀ ਜਿਸ ਤੋ ਬਾਅਦ 6 ਜਨਵਰੀ ਤੋਂ ਲੈ ਕੇ20 ਜਨਵਰੀ ਤੱਕ ਪੂਰੇ ਦੇਸ਼ ਚ ਭਾਜਪਾ ਤੇ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਦਬਾਅ ਬਣਾਉਣ ਲਈ ਰੈਲੀਆਂ ਕੱਢੀਆਂ ਜਾਣਗੀਆਂ ਅਤੇ 23 ਜਨਵਰੀ ਨੂੰ ਸੁਭਾਸ਼ ਚੰਦਰ ਬੋਸ ਦਾ ਜਨਮ ਦਿਨ ਹੈ ਅਤੇ ਉਸ ਦਿਨ ਗਵਰਨਰ ਹਾਊਸ ਤੱਕ ਮਾਰਚ ਕੀਤਾ ਜਾਵੇਗਾ 26 ਜਨਵਰੀ ਨੂੰ ਗਣਤੰਤਰ ਦਿਵਸ ਹੈ ਉਸ ਚ ਕਿਸਾਨ ਟਰੈਕਟਰਾਂ ਤੇ ਤਿਰੰਗਾ ਲਾ ਕੇ ਪਰੇਡ ਕਰਨਗੇ ਜਿਸ ਨੂੰ ਟਰੈਕਟਰ ਕਿਸਾਨ ਪਰੇਡ ਦਾ ਨਾਂ ਦਿੱਤਾ ਗਿਆ ਹੈ ਇਸ ਦੇ ਨਾਲ ਹੀ ਕਿਸਾਨ ਆਗੂਆਂ ਨੇ 25 ਜਨਵਰੀ ਨੂੰ ਕਿਸਾਨਾਂ ਨੂੰ ਇੱਥੇ ਪੁੱਜਣ ਦਾ ਸੱਦਾ ਦਿੱਤਾ ਹੋਰ ਜਾਣਕਾਰੀ ਲਈ ਪੋਸਟ ਦੇ ਵਿੱਚ ਦਿੱਤੀ ਗਈ ਵੀਡਿਉ ਨੂੰ ਦੇਖੋ