Agriculture

BJP’s new ploy to divide Punjab and Haryana farmers

ਖੇਤੀਬਾੜੀ ਕਾਨੂੰਨਾਂ ਦੇ ਖਿਲਾਫ 24 ਸਿਤੰਬਰ ਤੋਂ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ ਢਾਈ ਮਹੀਨੇ ਤੋਂ ਜਿਆਦਾ ਦਾ ਸਮਾਂ ਹੋ ਚੁੱਕਿਆ ਹੈ। ਪਰ ਹਾਲੇ ਤੱਕ ਸਰਕਾਰ ਅਤੇ ਕਿਸਾਨਾਂ ਦੇ ਵਿਚਕਾਰ ਖੇਤੀ ਕਾਨੂੰਨਾਂ ਨੂੰ ਲੈਕੇ ਕੋਈ ਸਹਿਮਤੀ ਨਹੀਂ ਹੋਈ ਹੈ। ਕਿਸਾਨਾਂ ਨੂੰ ਦਿੱਲੀ ਦੇ ਬਾਰਡਰ ਤੋਂ ਹਟਾਉਣ ਲਈ ਸਰਕਾਰ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਪਰ ਕਿਸਾਨ ਕਾਨੂੰਨ ਰੱਦ ਕਰਵਾਏ ਬਿਨਾ ਪਿੱਛੇ ਮੁੜਨ ਨੂੰ ਤਿਆਰ ਨਹੀਂ ਹਨ। ਹੁਣ ਭਾਜਪਾ ਵੱਲੋਂ ਪੰਜਾਬ ਦੇ ਹਰਿਆਣਾ ਦੇ ਕਿਸਾਨਾਂ ਨੂੰ ਪਾੜਨ ਲਈ ਇੱਕ ਨਵੀਂ ਚਾਲ ਚੱਲੀ ਗਈ ਹੈ। ਤੁਹਾਨੂੰ ਦੱਸ ਦੇਈਏ ਕਿਹਰਿਆਣਾ ਵਿਚ ਭਾਜਪਾ ਨੇ SYL ਨਹਿਰ ਦੇ ਮੁੱਦੇ ਨੂੰ ਮੁੜ ਹਵਾ ਦਿੰਦੇ ਹੋੇਏ ਅੱਜ ਇਕ ਦਿਨ ਦੀ ਭੁੱਖ ਹੜਤਾਲ ਦਾ ਐਲਾਨ ਕਰ ਦਿੱਤਾ ਹੈ।ਯਾਨੀ ਕਿ ਭਾਜਪਾ ਆਗੂ ਅੱਜ ਪੰਜਾਬ ਤੋਂ ਪਾਣੀ ਲੈਣ ਦੀ ਮੰਗ ਨੂੰ ਲੈ ਕੇ ਭੁੱਖ ਹੜਤਾਲ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਭਾਜਪਾ ਵੱਲੋਂ ਪਿਛਲੇ ਕੁਝ ਦਿਨਾਂ ਤੋਂ ਹਰਿਆਣਾ ਵਿਚ ਪਾਣੀਆਂ ਦੇ ਮਸਲੇ ਨੂੰ ਮੁੜ ਚੁੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕੁਝ ਬੀਜੇਪੀ ਆਗੂਆਂ ਵੱਲੋਂ ਕੇਂਦਰ ਸਰਕਾਰ ਨੂੰ ਇਸ ਸਬੰਧੀ ਮੰਗ ਪੱਤਰ ਵੀ ਦਿੱਤੇ ਗਏ ਹਨ।ਨਾਲ ਹੀ ਹਰਿਆਣਾ ਦੀ ਭਾਜਪਾ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਕਿਸਾਨ ਅੰਦੋਲਨ ਵਿਚ ਹਰਿਆਣਾ ਦੇ ਕਿਸਾਨ ਸ਼ਾਮਲ ਨਹੀਂ ਹੋਏ ਹਨ। ਬਲਕਿ ਹਰਿਆਣਾ ਦੇ ਕਿਸਾਨ ਪੰਜਾਬ ਤੋਂ ਪਾਣੀ ਦੀ ਮੰਗ ਕਰ ਰਹੇ ਹਨ। ਇਸੇ ਗੱਲ ਨੂੰ ਲੈਕੇ ਅੱਜ ਹਰਿਆਣਾ ਦੀ ਭਾਜਪਾ ਸਰਕਾਰ ਜਿਲ੍ਹਾ ਪੱਧਰ ਤੋਂ ਲੈ ਕੇ ਭੁੱਖ ਹੜਤਾਲ ਕਰਕੇ ਐਸਵਾਈਐਲ ਮਸਲੇ ਦੇ ਹੱਲ਼ ਦੀ ਮੰਗ ਕਰ ਰਹੀ ਹੈ।ਦੱਸ ਦੇਈਏ ਕਿ ਇਸ ਸਬੰਧੀ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਭਾਜਪਾ ਜਾਣ ਬੁਝ ਕੇ ਹੁਣ ਐਸਵਾਈਐਲ ਦਾ ਮੁੱਦਾ ਚੱਕ ਰਹੀ ਹੈ ਅਤੇ ਇਸ ਚਾਲ ਨਾਲ ਕਿਸਾਨ ਅੰਦੋਲਨ ਨੂੰ ਖੇਰੂੰ-ਖੇਰੂੰ ਕਰਨਾ ਚਾਹੁੰਦੀ ਹੈ। ਪਰ ਹਰਿਆਣਾ ਦੇ ਕਿਸਾਨ ਉਸ ਦੀ ਚਾਲ ਵਿਚ ਨਹੀਂ ਆਉਣਗੇ।

Related Articles

Back to top button