Nodeep Kaur tells the story of her torture Revelations made after coming out of jail Surkhab Tv
ਰਿਆਣਾ ਪੁਲੀਸ ਵੱਲੋਂ ਗ੍ਰਿਫ਼ਤਾਰ ਮਜ਼ਦੂਰ ਆਗੂ ਤੇ ਕਾਰਕੁਨ ਨੌਦੀਪ ਕੌਰ ਜ਼ਮਾਨਤ ਮਿਲਣ ਬਾਅਦ ਅੱਜ ਇੱਥੇ ਸਿੰਘੂ ਬਾਰਡਰ ’ਤੇ ਚੱਲ ਰਹੇ ਕਿਸਾਨ ਅੰਦੋਲਨ ’ਚ ਪੁੱਜੀ। ਇਸ ਮੌਕੇ ਪ੍ਰੈੱਸ ਕਾਨਫਰੰਸ ਦੌਰਾਨ ਉਸ ਨੇ ਕਿਹਾ ਕਿ ਉਹ ਕਿਸਾਨਾਂ ਤੇ ਕਾਮਿਆਂ ਦੇ ਹੱਕਾਂ ਲਈ ਅਖੀਰ ਤੱਕ ਲੜਦੀ ਰਹੇਗੀ। ਇਹ ਅੰਦੋਲਨ ਸਿਰਫ਼ ਕਿਸਾਨਾਂ ਦਾ ਨਹੀਂ ਬਲਕਿ ਛੋਟੇ ਕਿਸਾਨਾਂ, ਕਾਮਿਆਂ ਤੇ ਆਮ ਲੋਕਾਂ ਦਾ ਵੀ ਹੈ। ਇਸ ਅੰਦੋਲਨ ’ਚ ਸ਼ਾਮਲ ਹਰ ਵਿਅਕਤੀ ਸਰਕਾਰ ਦੀ ਰਾਜਨੀਤੀ ਤੋਂ ਅੱਕ ਚੁੱਕਾ ਹੈ, ਇਹ ਉਨ੍ਹਾਂ ਦਾ ਅੰਦੋਲਨ ਹੈ। ਭਾਵੇਂ ਸਰਕਾਰ ਕਿੰਨੇ ਵੀ ਕਾਨੂੰਨ ਲੈ ਆਵੇ, ਉਸ ਨੂੰ ਇਹ ਵਾਪਸ ਲੈਣੇ ਹੀ ਪੈਣਗੇ।ਉਸ ਨੇ ਕਿਹਾ ਕਿ ਅੱਜ ਜਦੋਂ ਮਜ਼ਦੂਰ ਆਪਣੇ ਹੱਕਾਂ ਲਈ ਧਰਨਾ ਦੇ ਰਹੇ ਹਨ ਤਾਂ ਸਵਾਲ ਕੀਤੇ ਜਾ ਰਹੇ ਹਨ, ਜਦਕਿ ਮਜ਼ਦੂਰਾਂ ਦੇ ਹੱਕਾਂ ਦਾ ਘਾਣ ਕਰਨ ਵਾਲਿਆਂ ਵੱਲ ਕੋਈ ਉਂਗਲ ਨਹੀਂ ਚੁੱਕੀ ਜਾਂਦੀ। ਉਸ ਨੇ ਦੱਸਿਆ ਕਿ ਲੌਕਡਾਊਨ ਮਗਰੋਂ ਸਨਅਤਕਾਰਾਂ ਨੇ ਮਜ਼ਦੂਰਾਂ ਨੂੰ ਪੈਸੇ ਦੇਣ ਤੋਂ ਇਨਕਾਰ ਕਰ ਦਿੱਤਾ। ਮਜ਼ਦੂਰਾਂ ਵੱਲੋਂ ਯੂਨੀਅਨ ਬਣਾਉਣ ਤੋਂ ਸਨਅਤਕਾਰ ਔਖੇ ਹੋ ਗਏ। ਕਿਸਾਨਾਂ ਨੇ ਸਿੰਘੂ ਬਾਰਡਰ ਉਪਰ ਆਪਣੀਆਂ ਮੰਗਾਂ ਨੂੰ ਲੈ ਕੇ ਮੋਰਚ
Read More