Punjab
Deep Sidhu ਦਾ ਕਿਸਾਨ ਜਥੇਬੰਦੀਆਂ ਨੂੰ ਕਰਾਰਾ ਜਵਾਬ, ਕੰਨ ਖੋਲ੍ਹ ਕੇ ਜਰੂਰ ਸੁਣ ਲਵੋ | Surkhab TV

ਕੇਂਦਰ ਦੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਨੇ ਕੇਂਦਰ ਵਲੋਂ ਦਿੱਤੇ ਗਏ ਗੱਲਬਾਤ ਦੇ ਸੱਦੇ ਨੂੰ ਰੱਦ ਕਰ ਦਿੱਤਾ ਹੈ। ਪੰਜਾਬ ਕਿਸਾਨ ਯੂਨੀਅਨ ਦੇ ਸੂਤਰਾਂ ਅਨੁਸਾਰ ਇਹ ਸੱਦਾ ਪੱਤਰ ਗ਼ੈਰ ਅਧਿਕਾਰਤ ਹੋਣ ਕਾਰਨ ਇਹ ਫ਼ੈਸਲਾ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਪੰਜਾਬ ਦੀਆਂ 31 ਸੰਘਰਸ਼ੀਲ ਕਿਸਾਨ ਜਥੇਬੰਦੀਆਂ ਦੀ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਰਾਜ ਵਿਚ ਨਵੇਂ ਖੇਤੀ ਕਾਨੂੰਨਾਂ ਕਾਰਨ ਚੱਲ ਰਹੇ ਅੰਦੋਲਨ ਲਈ ਮੀਟਿੰਗ ਸ਼ੁਰੂ ਹੋਈ। ਇਸ ਇਕੱਤਰਤਾ ਦੌਰਾਨ ਪਹਿਲੀ ਅਕਤੂਬਰ ਤੋਂ ਪੰਜਾਬ ਵਿਚ ਆਰੰਭ ਹੋਏ ਸੰਘਰਸ਼ ਦੀ ਪੜਚੋਲ ਅਤੇ ਅਗਲੀ ਰੂਪ ਰੇਖਾ ਨੂੰ ਉਲੀਕਿਆ ਜਾਵੇਗਾ।