Punjab
Deep Sidhu ਦੀ ਇਹ 20 ਮਿੰਟ ਦੀ ਵੀਡੀਓ ਤੁਹਾਡਾ ਦਿਮਾਗ ਖੋਲ ਦੇਵੇਗੀ | ਜਰੂਰ ਦੇਖ ਲਓ | Surkhab TV

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਕਿਸਾਨ ਵਿਰੋਧੀ ਬਿੱਲਾਂ ਨੂੰ ਰੱਦ ਕਰਵਾਉਣ ਲਈ ਸ਼ੁਰੂ ਕੀਤੇ ਗਏ ਸੰਘਰਸ਼ ਦੌਰਾਨ ਜਥੇਬੰਦੀ ਵੱਲੋਂ ਦਿੱਤੇ ਮੁਕੰਮਲ ਬੰਦ ਦੇ ਸੱਦੇ ‘ਤੇ ਚੀਮਾ ਮੰਡੀ ਦੇ ਮੁੱਖ ਮਾਰਗ ‘ਤੇ ਧਰਨਾ ਦੇ ਕੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ।ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੋਂ ਇਲਾਵਾ ਵੱਖ-ਵੱਖ ਕਿਸਾਨ, ਮਜ਼ਦੂਰ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਜਦੋਂ ਸਾਡੀ ਸਰਕਾਰ ਸੱਤਾ ਵਿੱਚ ਆਈ ਤਾਂ ਅਸੀਂ ਕਿਸਾਨਾਂ ਦੇ ਹਿੱਤਾਂ ਲਈ ਡਾ. ਸਵਾਮੀ ਨਾਥਨ ਰਿਪੋਰਟ ਲਾਗੂ ਕਰਾਂਗੇ ਪਰ ਡਾ. ਸਵਾਮੀ ਨਾਥਨ ਦੀ ਰਿਪੋਰਟ ਲਾਗੂ ਕਰਨ ਦੀ ਬਜਾਏ ਉਲਟਾ ਮੋਦੀ ਸਰਕਾਰ ਕਿਸਾਨਾਂ ਨੂੰ ਤਬਾਹ ਕਰਨ ਲਈ ਖੇਤੀ ਬਿੱਲ ਲੈ ਕੇ ਆ ਗਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਇਹ ਤਿੰਨ ਖੇਤੀ ਬਿੱਲ ਪੰਜਾਬ ਦੀ ਕਿਸਾਨੀ ਨੂੰ ਤਬਾਹ ਕਰ ਦੇਣਗੇ।