Latest

Dera Sacha Sauda chief Gurmeet Ram Rahim sought emergency parole, citing reasons

ਹਰਿਆਣਾ ਦੇ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਐਮਰਜੈਂਸੀ ਪੈਰੋਲ ਦੀ ਮੰਗ ਕੀਤੀ ਹੈ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ।Gurmeet Ram Rahim seeks 42-day parole to tender fields | The Rahnuma Dailyਦਰਅਸਲ, ਰਾਮ ਰਹੀਮ (53) ਦੋ ਔਰਤਾਂ ਨਾਲ ਬਲਾਤਕਾਰ ਦੇ ਮਾਮਲੇ ਵਿਚ 2017 ਤੋਂ ਰੋਹਤਕ ਦੀ ਜੇਲ੍ਹ ਵਿਚ 20 ਸਾਲ ਦੀ ਕੈਦ ਕੱਟ ਰਿਹਾ ਹੈ। ਉਸਨੇ ਆਪਣੀ ਮਾਂ ਦੀ ਬਿਮਾਰੀ ਸਬੰਧੀ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਕੁਝ ਦਸਤਾਵੇਜ਼ ਪੇਸ਼ ਕੀਤੇ ਹਨ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਡੇਰਾ ਮੁਖੀ ਨੇ ਆਪਣੀ ਬੀਮਾਰ ਮਾਂ ਨਸੀਬ ਕੌਰ ਨੂੰ ਮਿਲਣ ਲਈ 21 ਦਿਨਾਂ ਦੀ ਪੈਰੋਲ ਮੰਗੀ ਹੈ।ਸੁਨਾਰੀਆ ਜੇਲ੍ਹ ਦੇ ਸੁਪਰਡੈਂਟ ਸੁਨੀਲ ਸੰਗਵਾਨ ਨੇ ਕਿਹਾ, “ਐਮਰਜੈਂਸੀ ਪੈਰੋਲ ਦੀ ਅਰਜ਼ੀ ਦਾਇਰ ਕਰਨ ਤੋਂ ਬਾਅਦ ਅਸੀਂ ਇਸ ਸਬੰਧੀ ਹਰਿਆਣਾ ਪੁਲਿਸ ਨੂੰ ਇੱਕ ਪੱਤਰ ਲਿਖਿਆ ਹੈ ਅਤੇ ਉਨ੍ਹਾਂ ਤੋਂ ਐਨਓਸੀ ਮੰਗੀ ਹੈ।” ਜੇਲ੍ਹ ਅਧਿਕਾਰੀਆਂ ਨੇ ਡੇਰਾ ਮੁਖੀ ਦੀ ਮਾਂ ਦੀ ਬਿਮਾਰੀ ਨਾਲ ਜੁੜੇ ਦਸਤਾਵੇਜ਼ ਤਸਦੀਕ ਲਈ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤੇ ਹਨ।Ram Rahim convicted: How this family endured torture till justice was done  - Oneindia Newsਸੂਤਰਾਂ ਨੇ ਦੱਸਿਆ ਕਿ ਪੈਰੋਲ ਦੀ ਅਰਜ਼ੀ ‘ਤੇ ਫੈਸਲਾ ਲੈਣ ਤੋਂ ਪਹਿਲਾਂ ਮੁੱਖ ਤੌਰ ‘ਤੇ ਕਾਨੂੰਨ ਵਿਵਸਥਾ ਦੇ ਪਹਿਲੂ ‘ਤੇ ਵਿਚਾਰ ਕੀਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਡੇਰਾ ਮੁਖੀ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਅਕਤੂਬਰ 2020 ਵਿਚ ਵੀ ਇੱਕ ਦਿਨ ਲਈ ਪੈਰੋਲ ਦਿੱਤੀ ਗਈ ਸੀ।

Related Articles

Back to top button