Latest

Due to corona, Chandigarh will be strict again, primary schools will remain closed and public gatherings will be banned.

ਕੋਰੋਨਾ ਮਹਾਮਾਰੀ ਦੇ ਵੱਧ ਰਹੇ ਪ੍ਰਕੋਪ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਫਿਰ ਤੋਂ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਈਆਂ ਜਾ ਰਹੀਆਂ ਹਨ। ਪ੍ਰਾਇਮਰੀ ਸਕੂਲਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦਿੱਤੇ ਗਏ ਹਨ। ਇਸ ਤੋਂ ਇਲਾਵਾ ਸਮਾਜਿਕ, ਧਾਰਮਿਕ, ਸਭਿਆਚਾਰਕ ਤੇ ਹੋਰ ਪਰਿਵਾਰਕ ਸਮਾਗਮਾਂ ਵਿੱਚ ਮਹਿਮਾਨਾਂ ਦੀ ਗਿਣਤੀ ਨੂੰ ਮੁੜ ਸੀਮਤ ਕੀਤਾ ਗਿਆ ਹੈ। ਇਨਡੋਰ ਪ੍ਰੋਗਰਾਮਾਂ ਵਿੱਚ ਹੁਣ ਵੱਧ ਤੋਂ ਵੱਧ 100 ਜਾਂ ਇੱਥੋਂ ਤੱਕ ਕਿ 50 ਪ੍ਰਤੀਸ਼ਤ ਮਹਿਮਾਨ ਹੀ ਸ਼ਾਮਲ ਹੋ ਸਕਦੇ ਹਨ।ਬੁੱਧਵਾਰ ਨੂੰ ਪੰਜਾਬ ਰਾਜ ਭਵਨ ਵਿਖੇ ਹੋਈ ਕੋਵਿਡ ਵਾਰ ਰੂਮ ਦੀ ਮੀਟਿੰਗ ਵਿੱਚ ਵੀਪੀ ਸਿੰਘ ਬਦਨੌਰ ਨੇ ਅਧਿਕਾਰੀਆਂ ਨਾਲ ਸਥਿਤੀ ਬਾਰੇ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਆਦੇਸ਼ ਜਾਰੀ ਕੀਤੇ। ਬਦਨੌਰ ਨੇ ਕੋਰੋਨਾ ਤੋਂ ਬਚਣ ਲਈ ਪ੍ਰੋਟੋਕੋਲ ਦਾ ਸਖ਼ਤੀ ਨਾਲ ਪਾਲਣ ਕਰਨ ਦੇ ਹੁਕਮ ਦਿੱਤੇ ਹਨ।Chandigarh reports two deaths, 119 fresh Covid casesਇਸ ਦੇ ਨਾਲ ਹੀ ਬਦਨੌਰ ਨੇ ਸਾਰੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਸ਼ਹਿਰ ਵਿੱਚ ਰਾਤ ਦਾ ਕਰਫਿਊ ਨਾ ਲਗਾਉਣ ਦਾ ਫੈਸਲਾ ਕੀਤਾ। ਹਾਲਾਂਕਿ, ਵਿਆਹਾਂ ਤੇ ਹੋਰ ਸਮਾਰੋਹਾਂ ਵਿੱਚ ਸ਼ਾਮਲ ਹੋਣ ਲਈ ਲੋਕਾਂ ਦੀ ਗਿਣਤੀ ਸੀਮਤ ਕੀਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਜਿਹੜੇ ਲੋਕ ਮਾਸਕ ਨਹੀਂ ਪਾਉਂਦੇ ਮੁਹਿੰਮ ਚਲਾ ਕੇ ਉਨ੍ਹਾਂ ਦੇ ਚਲਾਨ ਕੱਟੇ ਜਾਣ।ਇਸ ਮੀਟਿੰਗ ਦੌਰਾਨ ਬਦਨੌਰ ਨੇ ਕਿਹਾ ਕਿ ਸ਼ਹਿਰ ਦੇ ਪ੍ਰਾਇਮਰੀ ਦੇ ਸਕੂਲ ਉਦੋਂ ਤੱਕ ਬੰਦ ਰੱਖੇ ਜਾਣਗੇ ਜਦੋਂ ਤੱਕ ਸ਼ਹਿਰ ਵਿਚ ਕੋਰੋਨਾ ਕਾਬੂ ਵਿੱਚ ਨਹੀਂ ਆ ਜਾਂਦਾ।

Related Articles

Back to top button