Latest

During the peasant agitation, the Captain warned the Modi government, if the situation got out of hand then …..

ਖੇਤੀ ਕਾਨੂੰਨ ਵਿਰੋਧ ਚੱਲ ਰਹੇ ਸੰਘਰਸ਼ ਦੌਰਾਨ ਕਈ ਕਿਸਾਨ ਆਗੂਆਂ ਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਕੌਮੀ ਜਾਂਚ ਏਜੰਸੀ (ਐਨਆਈਏ) ਦੇ ਨੋਟਿਸ ਜਾਰੀ ਕੀਤੇ ਹਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਦੀ ਨਿੰਦਾ ਕਰਦਿਆਂ ਕਿਹਾ ਕਿ ਡਰਾਉਣ ਧਮਕਾਉਣ ਵਾਲੇ ਅਜਿਹੇ ਹੱਥਕੰਡੇ ਕਿਸਾਨਾਂ ਨੂੰ ਆਪਣੇ ਹੱਕਾਂ ਅਤੇ ਭਵਿੱਖ ਦੀ ਲੜਾਈ ਲੜਨ ਲਈ ਲਏ ਗਏ ਅਹਿਦ ਨੂੰ ਕਮਜ਼ੋਰ ਨਹੀਂ ਕਰ ਸਕਦੇ। ਕੈਪਟਨ ਨੇ ਪੁੱਛਿਆ, ”ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?”ਉਨ੍ਹਾਂ ਕੇਂਦਰ ਨੂੰ ਸਾਵਧਾਨ ਕਰਦਿਆਂ ਕਿਹਾ ਕਿ ਅਜਿਹੇ ਹੋਛੇ ਢੰਗ-ਤਰੀਕੇ ਕਿਸਾਨਾਂ ਵੱਲੋਂ ਲਏ ਗਏ ਅਹਿਦ ਨੂੰ ਕਮਜ਼ੋਰ ਕਰਨ ਦੀ ਬਜਾਏ ਉਨ੍ਹਾਂ ਨੂੰ ਆਪਣਾ ਰੁਖ਼ ਹੋਰ ਸਖਤ ਕਰਨ ਲਈ ਮਜਬੂਰ ਕਰਨਗੇ। ਉਨ੍ਹਾਂ ਭਾਰਤ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਅਜਿਹੀਆਂ ਡਰਾਉਣੀਆਂ ਕਾਰਵਾਈਆਂ ਦੇ ਜ਼ਰੀਏ ਉਹ ਕਿਸਾਨਾਂ ਦੇ ਸੰਘਰਸ਼ ਨੂੰ ਦਬਾਉਣ ‘ਤੇ ਤੁਲੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਥਿਤੀ ਹੱਥੋਂ ਬਾਹਰ ਨਿਕਲ ਗਈ ਤਾਂ ਇਸ ‘ਤੇ ਕਾਬੂ ਪਾਉਣ ਲਈ ਭਾਜਪਾ ਦੇ ਸਭ ਤੋਂ ਸ਼ਕਤੀਸ਼ਾਲੀ ਆਗੂ ਵੀ ਕੁੱਝ ਨਹੀਂ ਕਰ ਸਕਣਗੇ।ਮੁੱਖ ਮੰਤਰੀ ਨੇ ਕਿਹਾ ਕਿ ਖਤਰਨਾਕ ਖੇਤੀ ਕਾਨੂੰਨਾਂ ਕਾਰਨ ਪੈਦਾ ਹੋਏ ਸੰਕਟ ਨੂੰ ਹੱਲ ਕਰਨ ਦੀ ਬਜਾਏ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅੰਦੋਲਨਕਾਰੀ ਕਿਸਾਨਾਂ ਅਤੇ ਉਨ੍ਹਾਂ ਦੇ ਹਮਾਇਤੀਆਂ ਨੂੰ ਸਤਾਉਣ ਅਤੇ ਤੰਗ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਇਹ ਜ਼ਾਹਰ ਹੈ ਕਿ ਭਾਜਪਾ ਦੀ ਅਗਵਾਈ ਵਾਲੀ ਐਨਡੀਏ ਸਰਕਾਰ ਨੂੰ ਨਾ ਤਾਂ ਕਿਸਾਨਾਂ ਦੀ ਚਿੰਤਾ ਹੈ ਅਤੇ ਨਾ ਹੀ ਉਨ੍ਹਾਂ ਦੀ ਮਾਨਸਿਕਤਾ ਦੀ ਸਮਝ ਹੈ ਉਨ੍ਹਾਂ ਕਿਹਾ, ”ਪੰਜਾਬੀ ਸੁਭਾਅ ਤੋਂ ਹੀ ਜੁਝਾਰੂ ਹੁੰਦੇ ਹਨ ਅਤੇ ਉਨ੍ਹਾਂ ਦੀ ਜੂਝਣ ਦੀ ਭਾਵਨਾ ਉਨ੍ਹਾਂ ਨੂੰ ਦੁਨੀਆ ਵਿੱਚ ਸਰਵੋਤਮ ਯੋਧੇ ਬਣਾਉਂਦੀ ਹੈ।” ਉਨ੍ਹਾਂ ਅੱਗੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਚੁੱਕੇ ਜਾਣ ਵਾਲੇ ਸਖਤ ਕਦਮਾਂ ਨਾਲ ਪੰਜਾਬ ਦੇ ਕਿਸਾਨ ਇਸ ਦੀ ਨਕਰਾਤਮਕ ਪ੍ਰਤੀਕਿਰਿਆ ਦੇਣਗੇ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੂੰ ਕੋਈ ਸ਼ਰਮ ਹੈ ਤਾਂ ਉਹ ਤੁਰੰਤ ਹੀ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ ਅਤੇ ਸਾਰੀਆਂ ਸਬੰਧਤ ਧਿਰਾਂ ਖਾਸ ਕਰਕੇ ਕਿਸਾਨਾਂ ਨਾਲ ਬੈਠ ਕੇ ਗੱਲਬਾਤ ਕਰੇ ਤਾਂ ਜੋ ਸਹੀ ਅਰਥਾਂ ਵਿੱਚ ਹਿੱਤਕਾਰੀ ਖੇਤੀਬਾੜੀ ਸੁਧਾਰ ਲਿਆਂਦੇ ਜਾ ਸਕਣ।

Related Articles

Back to top button