ਕੇਂਦਰ ਸਰਕਾਰ ਨੇ ਪੰਜਾਬ ‘ਚ ਨਵੇਂ ਪ੍ਰੋਕਿਊਰਮੈਂਟ ਸੀਜ਼ਨ ਦੌਰਾਨ ਆੜ੍ਹਤੀਆਂ ਜ਼ਰੀਏ ਕਿਸਾਨਾਂ ਨੂੰ ਪੇਮੈਂਟ ਕਰਨ ਦੀ ਸਾਡੀ ਮੰਗ ਠੁਕਰਾ ਦਿੱਤੀ ਹੈ। ਭਾਰਤ ਸਰਕਾਰ ਨੇ ਕਿਹਾ ਕਿ ਪ੍ਰੋਕਿਊਰਮੈਂਟ ਸੀਜ਼ਨ ‘ਚ ਪੰਜਾਬ ਨੂੰ ਕਿਸਾਨਾਂ ਨੂੰ ਸਿੱਧੀ ਅਦਾਇਗੀ ਕਰਨੀ ਹੀ ਹੋਵੇਗੀ।ਅਜਿਹੇ ‘ਚ ਸ਼ੁੱਕਰਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜ੍ਹਤੀਆਂ ਦੇ ਨਾਲ ਇਕ ਮਹੱਤਵਪੂਰਨ ਬੈਠਕ ਸੱਦੀ ਹੈ। ਮਨਪ੍ਰੀਤ ਬਾਦਲ ਨੇ ਕਿਹਾ ਕਿ ਅਸੀਂ ਯਕੀਨੀ ਬਣਾਵਾਂਗੇ ਕਿ ਕਣਕ ਦੀ ਖਰੀਦ ਦੌਰਾਨ ਆੜ੍ਹਤੀਆਂ ਦੇ ਹਿੱਤਾਂ ਨੂੰ ਵੀ ਧਿਆਨ ‘ਚ ਰੱਖਿਆ ਜਾਵੇ। ਦੱਸ ਦੇਈਏ ਕਿ ਪੰਜਾਬ ‘ਚ 10 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਹੋ ਰਹੀ ਹੈ।ਫਸਲ ਦੀ ਸਿੱਧੀ ਅਦਾਇਗੀ ਦੇ ਮਸਲੇ ‘ਤੇ ਕੇਂਦਰ ਤੇ ਪੰਜਾਬ ਵਿਚਾਲੇ ਰੇੜਕਾ ਲੰਮੇ ਸਮੇਂ ਤੋਂ ਚੱਲਿਆ ਆ ਰਿਹਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਬਾਬਤ ਕੇਂਦਰ ਸਰਕਾਰ ਨੂੰ, ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਵਾਰ-ਵਾਰ ਅਪੀਲ ਵੀ ਕੀਤੀ ਗਈ ਪਰ ਕੇਂਦਰ ਨੇ ਪੰਜਾਬ ਦੀ ਇਕ ਨਹੀਂ ਮੰਨੀ ਤੇ ਸਿੱਧੀ ਅਦਾਇਗੀ ਕਰਨ ਦਾ ਫੁਰਮਾਨ ਜਾਰੀ ਕਰ ਦਿੱਤਾ ਹੈ।
Home>>Agriculture>>Farmer Payment: Modi govt again rejects Punjab’s demand, direct payment of crops will have to be made

Agriculture