Farmers break Anna Hazare’s record, hear from this Delhi girl

ਕਿਸਾਨ ਖੇਤੀ ਕਾਨੂੰਨਾਂ ਦੇ ਪਾਸ ਹੋਣ ਤੋਂ ਲੈਕੇ ਹੁਣ ਤੱਕ ਲਗਾਤਾਰ ਇਨ੍ਹਾਂ ਦਾ ਵਿਰੋਧ ਕਰ ਰਹੇ ਹਨ ਤੇ ਪਿਛਲੇ 18 ਦਿਨਾਂ ਤੋਂ ਕਿਸਾਨਾਂ ਨੇ ਦਿੱਲੀ ਦੇ ਬਾਰਡਰ ਤੇ ਪੱਕਾ ਮੋਰਚਾ ਲਾਇਆ ਹੋਇਆ ਹੈ। ਪਰ ਹਾਲੇ ਤੱਕ ਸਰਕਾਰ ਅਤੇ ਕਿਸਾਨਾਂ ਦੇ ਵਿਚਕਾਰ ਖੇਤੀ ਕਾਨੂੰਨਾਂ ਨੂੰ ਲੈਕੇ ਕੋਈ ਸਹਿਮਤੀ ਨਹੀਂ ਹੋਈ ਹੈ। ਸਰਕਾਰ ਵੱਲੋਂ ਕਿਸਾਨਾਂ ਨੂੰ ਉਥੋਂ ਹਟਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਇਸੇ ਵਿਚਕਾਰ ਕਿਸਾਨਾਂ ਦੇ ਇਸ ਅੰਦੋਲਨ ਨੂੰ ਹਰ ਵਰਗ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਖਾਸ ਕਰਕੇ ਦਿੱਲੀ ਵਾਸੀ ਕਿਸਾਨਾਂ ਦਾ ਇਸ ਅੰਦੋਲਨ ਵਿੱਚ ਪੂਰਾ ਸਾਥ ਦੇ ਰਹੇ ਹਨ ਅਤੇ ਉਨ੍ਹਾਂ ਵੱਲੋਂ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਦਿੱਲੀ ਦੇ ਲੋਕਾਂ ਵੱਲੋਂ ਰੋਜ਼ਾਨਾ ਧਰਨੇ ਵਿੱਚ ਜਾਕੇ ਕਿਸਾਨਾਂ ਦੀ ਮਦਦ ਕੀਤੀ ਜਾਂਦੀ ਹੈ। ਦਿੱਲੀ ਦੀ ਇੱਕ ਕੁੜੀ ਦਾ ਕਹਿਣਾ ਹੈ ਕਿ ਧਰਨੇ ਵਿੱਚ ਆਕੇ ਉਨ੍ਹਾਂ ਨੂੰ ਬਹੁਤ ਵਧੀਆ ਲਗਦਾ ਹੈ ਅਤੇ ਸੁਕੂਨ ਮਿਲਦਾ ਹੈ।
ਇਸ ਕੁੜੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅੱਜ ਤੱਕ ਇਨ੍ਹਾਂ ਸ਼ਾਂਤਮਈ ਸੰਘਰਸ਼ ਨਹੀਂ ਦੇਖਿਆ। ਇਸ ਅੰਦੋਲਨ ਵਿੱਚ ਬੱਚਿਆਂ ਤੋਂ ਲੈਕੇ ਬੁੱਢਿਆਂ ਤੱਕ ਸਾਰੇ ਬਹੁਤ ਸ਼ਾਂਤੀ ਨਾਲ ਰਹਿ ਰਹੇ ਹਨ ਅਤੇ ਲੋਕਾਂ ਦੀ ਸੇਵਾ ਵੀ ਕਰ ਰਹੇ ਹਨ। ਦਿੱਲੀ ਦੀ ਇਸ ਧੀ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਨੇ ਅੰਨਾ ਹਜ਼ਾਰੇ ਦੇ ਅੰਦੋਲਨ ਦਾ ਵੀ ਰਿਕਾਰਡ ਤੋੜ ਦਿੱਤਾ ਹੈ। ਕਿਉਂਕਿ ਅੰਨਾ ਅੰਦੋਲਨ ਵਿੱਚ ਨਾਅਰੇਬਾਜ਼ੀ ਅਤੇ ਸ਼ੋਰ ਚਲਦਾ ਰਹਿੰਦਾ ਸੀ।
ਪਰ ਇਸ ਅੰਦੋਲਨ ਵਿੱਚ ਕਿਸਾਨ ਆਪਣੀਆਂ ਮੰਗਾਂ ਚੁੱਪ ਚਪੀਤੇ ਸਰਕਾਰ ਅੱਗੇ ਰੱਖ ਕੇ ਬਹੁਤ ਸ਼ਾਂਤੀ ਨਾਲ ਸੰਘਰਸ਼ ਕਰ ਰਹੇ ਹਨ। ਕਿਸਾਨਾਂ ਦਾ ਵੀ ਕਹਿਣਾ ਹੈ ਕਿ ਉਨ੍ਹਾਂ ਨੂੰ ਖੁਸ਼ੀ ਹੈ ਕਿ ਅੱਜ ਦੇ ਸਮੇਂ ਵਿੱਚ ਨੌਜਵਾਨ ਮੁੰਡੇ ਕੁੜੀਆਂ ਵੀ ਧਰਨਿਆਂ ਦਾ ਹਿੱਸਾ ਬਣ ਕੇ ਆਪਣੀ ਅਵਾਜ ਬੁਲੰਦ ਕਰ ਰਹੇ ਹਨ ਅਤੇ ਕਿਸਾਨਾਂ ਨੂੰ ਮਨਮਾਨੀ ਨਹੀਂ ਕਰਨ ਦੇ ਰਹੇ। ਪੂਰੀ ਜਾਣਕਾਰੀ ਲਈ ਹੇਠਾਂ ਦਿੱਤੀ ਗਈ ਵੀਡੀਓ ਦੇਖੋ….