Agriculture

Government ready to negotiate with agitating farmers: Agriculture Minister Tomar

ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦਾ ਦਿੱਲੀ ਦੀਆਂ ਸਰਹੱਦਾਂ ‘ਤੇ ਧਰਨਾ ਪ੍ਰਦਰਸ਼ਨ ਜਾਰੀ ਹੈ। ਅਜਿਹੇ ਵਿੱਚ ਹੁਣ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਸਰਕਾਰ ਅੰਦੋਲਨਕਾਰੀ ਕਿਸਾਨਾਂ ਨਾਲ ਖੇਤੀਬਾੜੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ ‘ਤੇ ਗੱਲਬਾਤ ਕਰਨ ਲਈ ਤਿਆਰ ਹੈ।ਤੋਮਰ ਨੇ ਕਿਹਾ,government is ready to talk with farmers if they are ready to discuss options other than the repeal of new agriculture bills‘ਕੇਂਦਰ ਸਰਕਾਰ ਨੇ ਹਮੇਸ਼ਾ ਹੀ ਕਿਸਾਨਾਂ ਦੀ ਭਲਾਈ ਲਈ ਕੰਮ ਕੀਤਾ ਹੈ ਤੇ ਅਸੀਂ ਕਿਸਾਨਾਂ ਨਾਲ ਗੱਲ ਕਰਨ ਲਈ ਤਿਆਰ ਹਾਂ।’ ਉਨ੍ਹਾਂ ਕਿਹਾ, ‘ਜੇਕਰ ਕਿਸਾਨ ਯੂਨੀਅਨਾਂ ਖੇਤੀ ਕਾਨੂੰਨਾਂ ਤੋਂ ਇਲਾਵਾ ਹੋਰ ਵਿਕਲਪਾਂ ‘ਤੇ ਵਿਚਾਰ ਕਰਨ ਲਈ ਤਿਆਰ ਹਨ ਤਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ।’

ਇਸ ਤੋਂ ਪਹਿਲਾਂ ਸਰਕਾਰ ਤੇ ਕਿਸਾਨਾਂ ਵਿਚਾਲੇ ਕਈ ਦੌਰ ਦੀ ਗੱਲਬਾਤ ਹੋ ਚੁੱਕੀ ਹੈ ਜੋ ਕਿਸੇ ਤਣ ਪੱਤਣ ਨਹੀਂ ਲੱਗ ਸਕੀ। ਦਰਅਸਲ ਸਰਕਾਰ ਖੇਤੀ ਕਾਨੂੰਨਾ ਰੱਦ ਨਾ ਕਰਨ ਦੀ ਜ਼ਿੱਦ ਤੇ ਕਾਇਮ ਹੈ। ਕਿਸਾਨਾਂ ਦਾ ਕਹਿਣਾ ਕਿ ਉਹ ਹਰ ਹਾਲ ਖੇਤੀ ਕਾਨੂੰਨ ਰੱਦ ਕਰਵਾ ਕੇ ਹੀ Farmers' protests against agri laws: First sign of rift among farm unions emerge | Chandigarh News - Times of Indiaਹਟਣਗੇ।ਬੀਜੇਪੀ ਲਈ ਇਹ ਸਮਾਂ ਔਖਾ ਹੈ ਕਿਉਂਕਿ ਆਉਣ ਵਾਲੇ ਸਮੇਂ ‘ਚ ਪੰਜਾਬ ਵਿਧਾਨ ਸਭਾ ਚੋਣਾਂ ਵੀ ਸਿਰ ‘ਤੇ ਹਨ। ਪੰਜਾਬ ‘ਚ ਬੀਜੇਪੀ ਦਾ ਅਕਾਲੀ ਦਲ ਤੋਂ ਵੀ ਨਾਤਾ ਟੁੱਟ ਚੁੱਕਿਆ ਹੈ। ਅਜਿਹੇ ‘ਚ ਹੁਣ ਬੀਜੇਪੀ ਸਰਕਾਰ ਥੋੜਾ ਨਰਮੀ ਦੇ ਤੇਵਰ ਦਿਖਾਉਣ ਲੱਗੀ ਹੈ।

Related Articles

Back to top button